ਕਿਸਾਨ ਅੰਦੋਲਨ ਦਾ ਅੱਜ 12ਵਾਂ ਦਿਨ ਹੈ। ਪੰਜਾਬ ਦੇ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਖੜ੍ਹੇ ਹਨ। ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਉਹ ਉਸੇ ਦਿਨ ਇਸ ਬਾਰੇ ਫੈਸਲਾ ਲੈਣਗੇ। ਦੱਸ ਦਈਏ ਕਿ ਅੱਜ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਅੱਜ ਸ਼ਾਮ ਨੂੰ ਕੈਂਡਲ ਮਾਰਚ ਕੱਢਿਆ ਜਾਵੇਗਾ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸ਼ਨੀਵਾਰ ਨੂੰ ਕਿਹਾ, ‘ਸ਼ੰਭੂ ਅਤੇ ਖਨੌਰੀ ‘ਚ ਮੋਰਚੇ ਦਾ ਅੱਜ 12ਵਾਂ ਦਿਨ ਹੈ।ਬੀਤੇ ਕੱਲ੍ਹ ਕਿਸਾਨ ਮਜ਼ਦੂਰ ਮੋਰਚਾ ਅਤੇ ਐਸਕੇਐਮ (ਗੈਰ-ਸਿਆਸੀ) ਨੇ ਫੈਸਲਾ ਕੀਤਾ ਕਿ ਸ਼ਹੀਦਾਂ ਦੀ ਯਾਦ ਵਿੱਚ ਅੱਜ ਸ਼ਾਮ ਨੂੰ ਦੋਵੇਂ ਸਰਹੱਦਾਂ ’ਤੇ ਕੈਂਡਲ ਮਾਰਚ ਕੱਢਿਆ ਜਾਵੇਗਾ। 27 ਫਰਵਰੀ ਨੂੰ ਕਿਸਾਨ ਮਜ਼ਦੂਰ ਮੋਰਚਾ, SKM (ਗੈਰ-ਸਿਆਸੀ) ਦੇਸ਼ ਭਰ ਦੇ ਆਪਣੇ ਸਾਰੇ ਆਗੂਆਂ ਦੀ ਮੀਟਿੰਗ ਕਰੇਗਾ। 28 ਫਰਵਰੀ ਨੂੰ ਦੋਵੇਂ ਮੰਚ ਬੈਠ ਕੇ ਮੀਟਿੰਗ ਕਰਨਗੇ। ਅਗਲੀ ਕਾਰਵਾਈ 29 ਫਰਵਰੀ ਨੂੰ ਤੈਅ ਕੀਤੀ ਜਾਵੇਗੀ।
ਦੱਸ ਦਈਏ ਕਿ ਖਨੌਰੀ ਸਰਹੱਦ ‘ਤੇ ਜਾਨ ਗਵਾਉਣ ਵਾਲੇ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਦਾ ਅੰਤਿਮ ਸੰਸਕਾਰ ਅਜੇ ਤੱਕ ਨਹੀਂ ਹੋਇਆ ਹੈ। ਕਿਸਾਨ ਜਥੇਬੰਦੀਆਂ ਅਤੇ ਪਰਿਵਾਰ ਦੀ ਮੰਗ ਹੈ ਕਿ ਪੰਜਾਬ ਪੁਲੀਸ ਸ਼ੁਭਕਰਨ ਦੀ ਮੌਤ ਦੇ ਮਾਮਲੇ ਵਿੱਚ ਕਤਲ ਦੀ ਐਫਆਈਆਰ ਦਰਜ ਕਰੇ।
----------- Advertisement -----------
ਅੱਜ ਸ਼ਾਮ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕੱਢਿਆ ਜਾਵੇਗਾ ਕੈਂਡਲ ਮਾਰਚ
Published on
----------- Advertisement -----------
----------- Advertisement -----------











