ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਦਿੱਗਜ ਆਗੂ ਸੁਨੀਲ ਜਾਖੜ ਨੂੰ ਪਾਰਟੀ ਵਿੱਚ ਅਹਿਮ ਜ਼ਿੰਮੇਵਾਰੀ ਦਿੱਤੀ ਹੈ। ਦੋਵੇਂ ਦਿੱਗਜ ਨੇਤਾਵਾਂ ਨੂੰ ਰਾਸ਼ਟਰੀ ਕਾਰਜਕਾਰਨੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਹੈੱਡਕੁਆਰਟਰ ਇੰਚਾਰਜ ਅਰੁਣ ਸਿੰਘ ਨੇ ਜਥੇਬੰਦਕ ਨਿਯੁਕਤੀਆਂ ਬਾਰੇ ਜਾਣਕਾਰੀ ਦਿੱਤੀ।

ਦੱਸ ਦਈਏ ਕਿ 2021 ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਤੋਂ ਅਸਤੀਫਾ ਦੇ ਕੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ। ਚੋਣਾਂ ਵਿੱਚ ਹਾਰ ਤੋਂ ਬਾਅਦ, ਉਹ ਸਤੰਬਰ 2022 ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਗਏ ਅਤੇ ਆਪਣੀ ਪਾਰਟੀ ਦਾ ਭਾਜਪਾ ਵਿੱਚ ਰਲੇਵਾਂ ਕਰ ਲਿਆ।












