July 23, 2026, 5:25 pm
----------- Advertisement -----------
HomeNewsBreaking Newsਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਇਸ ਮਹੀਨੇ ਭਾਜਪਾ ਵਿੱਚ ਰਲੇਗੀ; ਅਮਰਿੰਦਰ...

ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਇਸ ਮਹੀਨੇ ਭਾਜਪਾ ਵਿੱਚ ਰਲੇਗੀ; ਅਮਰਿੰਦਰ ਨੂੰ ਮਿਲੇਗੀ ਵੱਡੀ ਜ਼ਿੰਮੇਵਾਰੀ

Published on

----------- Advertisement -----------

ਚੰਡੀਗੜ੍ਹ, 1 ਜੁਲਾਈ 2022 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ (PLC) ਦਾ ਭਾਜਪਾ ‘ਚ ਰਲੇਵਾਂ ਹੋ ਜਾਵੇਗਾ। ਇਹ ਰਲੇਵਾਂ ਇਸੀ ਮਹੀਨੇ ਜੁਲਾਈ ‘ਚ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਹੁਣ ਰੀੜ੍ਹ ਦੀ ਹੱਡੀ ਦੀ ਸਰਜਰੀ ਕਰਵਾਉਣ ਲਈ ਵਿਦੇਸ਼ ਗਏ ਹੋਏ ਹਨ। ਉਹ ਅਗਲੇ ਹਫ਼ਤੇ ਤੱਕ ਭਾਰਤ ਪਰਤ ਸਕਦੇ ਹਨ। ਉਨ੍ਹਾਂ ਦੀ ਵਾਪਸੀ ਤੋਂ ਬਾਅਦ ਇਸ ਸਬੰਧੀ ਕਾਰਵਾਈ ਸ਼ੁਰੂ ਹੋ ਜਾਵੇਗੀ। ਇਸ ਰਲੇਵੇਂ ਤੋਂ ਬਾਅਦ ਭਾਜਪਾ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਦੇ ਸਕਦੀ ਹੈ। ਖਾਸ ਤੌਰ ‘ਤੇ 2024 ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਪੰਜਾਬ ਦੀਆਂ 13 ਸੀਟਾਂ ‘ਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡ ਕੇ ਵੱਖਰੀ ਪਾਰਟੀ ਬਣਾ ਲਈ ਹੈ। ਉਨ੍ਹਾਂ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਨਾਂ ਹੇਠ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਸਨ। ਜਿਸ ਵਿੱਚ ਉਨ੍ਹਾਂ ਦਾ ਭਾਜਪਾ ਨਾਲ ਗਠਜੋੜ ਸੀ। ਹਾਲਾਂਕਿ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ। ਉਹ ਆਪਣੇ ਪਾਰਟੀ ਉਮੀਦਵਾਰਾਂ ਸਮੇਤ ਪਟਿਆਲਾ ਸੀਟ ਹਾਰ ਗਏ ਸਨ।

ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਛੱਡਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਾਂਗਰਸੀਆਂ ਦੇ ਉਨ੍ਹਾਂ ਨਾਲ ਜੁੜਨ ਦੀ ਉਮੀਦ ਸੀ। ਹਾਲਾਂਕਿ ਅਜਿਹਾ ਨਹੀਂ ਹੋਇਆ। ਕਾਂਗਰਸ ਦੇ ਵਿਧਾਇਕ ਰਹੇ ਫਤਿਹਜੰਗ ਬਾਜਵਾ ਅਤੇ ਰਾਣਾ ਗੁਰਮੀਤ ਸੋਢੀ ਚੋਣਾਂ ਤੋਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਸੀਨੀਅਰ ਆਗੂ ਸੁਨੀਲ ਜਾਖੜ ਵੀ ਚੋਣਾਂ ਤੋਂ ਬਾਅਦ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਇਸ ਤੋਂ ਬਾਅਦ ਕਾਂਗਰਸ ਦੇ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ, ਸ਼ਾਮ ਸੁੰਦਰ ਅਰੋੜਾ, ਰਾਜਕੁਮਾਰ ਵੇਰਕਾ ਅਤੇ ਬਲਬੀਰ ਸਿੱਧੂ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ। ਬਹੁਤੇ ਕਾਂਗਰਸੀ ਕੈਪਟਨ ਦੇ ਕਰੀਬੀ ਰਹੇ ਹਨ।

ਪਿਛਲੇ ਸਾਲ ਸਤੰਬਰ ਵਿੱਚ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਚਾਨਕ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਦਿੱਤਾ ਸੀ। ਕੈਪਟਨ ਨੇ ਇਸ ਨੂੰ ਬੇਇੱਜ਼ਤੀ ਕਰਾਰ ਦਿੰਦਿਆਂ ਕਾਂਗਰਸ ਛੱਡ ਦਿੱਤੀ। ਹਾਲਾਂਕਿ ਕੈਪਟਨ ਨੂੰ ਹਟਾਉਣ ਤੋਂ ਬਾਅਦ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਨੂੰ ਕਰਾਰੀ ਹਾਰ ਮਿਲੀ ਹੈ। ਨਵਜੋਤ ਸਿੱਧੂ ਦੇ ਦਬਾਅ ਹੇਠ ਕੈਪਟਨ ‘ਤੇ ਕਾਰਵਾਈ ਹੋਈ, ਉਹ ਚੋਣ ਹਾਰ ਗਏ। ਕੈਪਟਨ ਤੋਂ ਬਾਅਦ ਮੁੱਖ ਮੰਤਰੀ ਬਣੇ ਚਰਨਜੀਤ ਚੰਨੀ ਵੀ ਆਪਣੀਆਂ ਦੋਵਾਂ ਸੀਟਾਂ ਤੋਂ ਚੋਣ ਹਾਰ ਗਏ। 2017 ‘ਚ 77 ਸੀਟਾਂ ਵਾਲੀ ਕਾਂਗਰਸ 18 ਸੀਟਾਂ ‘ਤੇ ਸਿਮਟ ਗਈ ਸੀ। ਆਮ ਆਦਮੀ ਪਾਰਟੀ ਦੇ ਨਵੇਂ ਉਮੀਦਵਾਰ ਸਾਹਮਣੇ ਕਈ ਦਿੱਗਜ ਕਾਂਗਰਸੀ ਢੇਰ ਹੋ ਗਏ।

ਕੈਪਟਨ ਦੇ ਪਾਰਟੀ ਵਿੱਚ ਰਲੇਵੇਂ ਨਾਲ ਉਨ੍ਹਾਂ ਦੀ ਸੰਸਦ ਮੈਂਬਰ ਪਤਨੀ ਪ੍ਰਨੀਤ ਕੌਰ ਵੀ ਭਾਜਪਾ ਵਿੱਚ ਦਾਖ਼ਲ ਹੋ ਸਕਦੀ ਹੈ। ਹਾਲਾਂਕਿ ਇਸ ਸਬੰਧੀ ਕੈਪਟਨ ਵੱਲੋਂ ਭਾਜਪਾ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ। ਜਦੋਂ ਕੇ ਅਜੇ ਤਕ ਇਸ ਸੰਬੰਧੀ ਕੋਈ ਆਫੀਸ਼ੀਅਲ ਸਟੇਟਮੈਂਟ ਨਹੀਂ ਆਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...