November 19, 2026, 5:24 am
----------- Advertisement -----------
HomeNewsBreaking Newsਜਲੰਧਰ-ਪਠਾਨਕੋਟ ਹਾਈਵੇਅ 'ਤੇ ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ,...

ਜਲੰਧਰ-ਪਠਾਨਕੋਟ ਹਾਈਵੇਅ ‘ਤੇ ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ, ਇੱਕ ਔਰਤ ਸਮੇਤ 5 ਲੋਕ ਜ਼ਿੰਦਾ ਸੜੇ

Published on

----------- Advertisement -----------
  • ਲਾ+ਸ਼ਾਂ ਦੇ ਹੋਏ ਟੁਕੜੇ

ਹੁਸ਼ਿਆਰਪੁਰ, 27 ਜਨਵਰੀ 2024 – ਹੁਸ਼ਿਆਰਪੁਰ ‘ਚ ਸ਼ੁੱਕਰਵਾਰ ਦੇਰ ਰਾਤ ਹੋਏ ਭਿਆਨਕ ਸੜਕ ਹਾਦਸੇ ‘ਚ 5 ਨੌਜਵਾਨਾਂ ਦੀ ਜ਼ਿੰਦਾ ਸੜ ਕੇ ਮੌਤ ਹੋ ਗਈ। ਇਹ ਸਾਰੇ ਲੋਕ ਕਾਰ ਵਿੱਚ ਸਫ਼ਰ ਕਰ ਰਹੇ ਸਨ। ਜਲੰਧਰ-ਪਠਾਨਕੋਟ ਹਾਈਵੇ ‘ਤੇ ਦਸੂਹਾ ਨੇੜੇ ਉਨ੍ਹਾਂ ਦੀ ਕਾਰ ਨੂੰ ਇਕ ਟਰੱਕ ਨੇ ਟੱਕਰ ਮਾਰ ਦਿੱਤੀ।

ਹਾਦਸੇ ਤੋਂ ਬਾਅਦ ਕਾਰ ‘ਚ ਧਮਾਕਾ ਹੋਇਆ ਅਤੇ ਫਿਰ ਉਸ ‘ਚ ਅੱਗ ਲੱਗ ਗਈ। ਹਾਦਸੇ ਤੋਂ ਬਾਅਦ ਟਰੱਕ ਵੀ ਅਸੰਤੁਲਿਤ ਹੋ ਕੇ ਸੜਕ ਕਿਨਾਰੇ ਝਾੜੀਆਂ ਵਿੱਚ ਪਲਟ ਗਿਆ। ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਲੋਕਾਂ ਨੇ ਉਸ ਨੂੰ ਟਰੱਕ ਵਿੱਚੋਂ ਬਾਹਰ ਕੱਢਿਆ। ਹਾਦਸਾ ਇੰਨਾ ਭਿਆਨਕ ਸੀ ਕਿ ਮ੍ਰਿਤਕਾਂ ਦੇ ਸਰੀਰ ਦੇ ਕਈ ਅੰਗ ਖਿੱਲਰੇ ਹੋਏ ਮਿਲੇ।

ਇਹ ਸਾਰੇ ਜਲੰਧਰ ਦੇ ਰਹਿਣ ਵਾਲੇ ਸਨ। ਇਨ੍ਹਾਂ ਦੀ ਪਛਾਣ ਰਿਸ਼ਭ ਮਿਨਹਾਸ, ਇੰਦਰ ਕੌਂਡਲ, ਰਾਜੂ, ਅਭੀ ਵਾਸੀ ਭਾਰਗਵ ਕੈਂਪ ਅਤੇ ਅੰਕਿਤ ਕੁਮਾਰ ਵਾਸੀ ਘਾਸ ਮੰਡੀ ਵਜੋਂ ਹੋਈ ਹੈ। ਇਹ ਸਾਰੇ ਇੱਕ ਕਾਰ ਵਿੱਚ ਜਲੰਧਰ ਤੋਂ ਪਠਾਨਕੋਟ ਜਾ ਰਹੇ ਸਨ। ਪੁਲੀਸ ਨੇ ਉਨ੍ਹਾਂ ਦੀਆਂ ਲਾਸ਼ਾਂ ਅਤੇ ਨੁਕਸਾਨੇ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

ਚਸ਼ਮਦੀਦ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਨਾਲ ਕਾਰ ਵਿੱਚ ਮੁਕੇਰੀਆਂ ਤੋਂ ਦਸੂਹਾ ਵੱਲ ਆ ਰਿਹਾ ਸੀ। ਜਦੋਂ ਉਹ ਪਿੰਡ ਉਚੀ ਬੱਸੀ ਨੇੜੇ ਪਹੁੰਚਿਆ ਤਾਂ ਦੇਖਿਆ ਕਿ ਜਲੰਧਰ ਨੰਬਰ ਵਾਲੀ ਗੱਡੀ ਵਿੱਚੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ। ਹਾਦਸਾ ਮੇਰੇ ਪਹੁੰਚਣ ਤੋਂ ਇੱਕ ਜਾਂ ਦੋ ਮਿੰਟ ਪਹਿਲਾਂ ਹੋਇਆ ਸੀ।

ਅਸੀਂ ਕਿਸੇ ਤਰ੍ਹਾਂ 4 ਲੋਕਾਂ ਨੂੰ ਬਾਹਰ ਕੱਢਿਆ। ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਸੀ, ਦੋ ਅਜੇ ਸਾਹ ਲੈ ਰਹੇ ਸਨ। ਇੱਕ ਹੋਰ ਕਿਸੇ ਤਰ੍ਹਾਂ ਆਪਣੇ ਆਪ ਬਾਹਰ ਆ ਗਿਆ ਸੀ। ਜਿਸ ਨੂੰ ਪਹਿਲਾਂ ਹਸਪਤਾਲ ਭੇਜਿਆ ਗਿਆ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਕੁਝ ਦੇਰ ਬਾਅਦ ਪੁਲਿਸ ਅਤੇ ਐਂਬੂਲੈਂਸ ਜਾਂਚ ਲਈ ਪਹੁੰਚੀ। ਪਰ ਉਦੋਂ ਤੱਕ ਦੋ ਹੋਰਾਂ ਦੀ ਵੀ ਮੌਤ ਹੋ ਚੁੱਕੀ ਸੀ।

ਗੁਰਮੀਤ ਨੇ ਦੱਸਿਆ ਕਿ ਸਾਰਿਆਂ ਨੂੰ ਹਸਪਤਾਲ ਭੇਜਣ ਤੋਂ ਬਾਅਦ ਉਹ ਉਥੋਂ ਚੱਲ ਪਏ ਪਰ ਜਦੋਂ ਅਸੀਂ ਕਰੀਬ 500 ਮੀਟਰ ਦੀ ਦੂਰੀ ‘ਤੇ ਪਹੁੰਚੇ ਤਾਂ ਦੇਖਿਆ ਕਿ ਇੱਕ ਟਰੱਕ ਝਾੜੀਆਂ ਵਿੱਚ ਪਲਟਿਆ ਹੋਇਆ ਸੀ। ਜਿਸ ਦਾ ਡਰਾਈਵਰ ਇਸ ਵਿੱਚ ਫਸ ਗਿਆ। ਉਸ ਨੂੰ ਵੀ ਕਿਸੇ ਤਰ੍ਹਾਂ ਬਾਹਰ ਕੱਢ ਕੇ ਦਸੂਹਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਗੁਰਮੀਤ ਨੇ ਦੱਸਿਆ ਕਿ ਟਰੱਕ ਚਾਲਕ ਕਾਰ ਨੂੰ ਟੱਕਰ ਮਾਰ ਕੇ ਉਥੋਂ ਫ਼ਰਾਰ ਹੋ ਗਿਆ ਸੀ। ਪਰ ਬਾਅਦ ਵਿੱਚ ਉਹ ਵੀ ਹਾਦਸੇ ਦਾ ਸ਼ਿਕਾਰ ਹੋ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ। ਜਿਸ ਨੇ ਕਰੀਬ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਕਾਰ ‘ਚ ਲੱਗੀ ਅੱਗ ‘ਤੇ ਕਾਬੂ ਪਾਇਆ।

ਥਾਣਾ ਦਸੂਹਾ ਦੇ ਐਸਐਚਓ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਮੌਕੇ ’ਤੇ ਪੁੱਜੇ। ਹਾਦਸੇ ਵਿੱਚ ਨੁਕਸਾਨੀ ਗਈ ਕਾਰ ਜਲੰਧਰ ਨੰਬਰ ਦੀ ਸੀ। ਕਾਰ ਦੇ ਵੇਰਵਿਆਂ ਦੇ ਆਧਾਰ ‘ਤੇ ਮ੍ਰਿਤਕ ਦੀ ਪਛਾਣ ਕਰ ਲਈ ਗਈ ਹੈ। ਜਾਂਚ ਤੋਂ ਬਾਅਦ ਅੱਜ ਮਾਮਲਾ ਦਰਜ ਕੀਤਾ ਜਾਵੇਗਾ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦਸੂਹਾ ਭੇਜ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...