October 11, 2026, 4:28 am
----------- Advertisement -----------
HomeNewsBreaking Newsਠੰਢ ਤੋਂ ਬਚਣ ਲਈ ਅੱਗ ਸੇਕ ਰਹੇ ਸੀ ਲੋਕ, ਅੱਗ ਦੀਆਂ ਲਪਟਾਂ...

ਠੰਢ ਤੋਂ ਬਚਣ ਲਈ ਅੱਗ ਸੇਕ ਰਹੇ ਸੀ ਲੋਕ, ਅੱਗ ਦੀਆਂ ਲਪਟਾਂ ਕਾਰ ਤੱਕ ਪਹੁੰਚੀਆਂ, ਕਾਰ ਨੂੰ ਲੱਗੀ ਅੱਗ

Published on

----------- Advertisement -----------

ਲੁਧਿਆਣਾ, 7 ਜਨਵਰੀ 2023 – ਲੁਧਿਆਣਾ ‘ਚ ਸ਼ਨੀਵਾਰ ਨੂੰ ਇਕ ਸਵਿਫਟ ਕਾਰ ਨੂੰ ਅੱਗ ਲੱਗ ਗਈ। ਬੀ.ਐਸ.ਐਨ.ਐਲ.ਐਕਸਚੇਂਜ ਨੇੜੇ ਭਾਰਤ ਨਗਰ ਚੌਂਕ ਕੋਲ ਕੁੱਝ ਲੋਕ ਅੱਗ ਲਗਾ ਕੇ ਸੇਕ ਰਹੇ ਸਨ। ਇਸ ਦੌਰਾਨ ਅੱਗ ਲੱਗ ਗਈ। ਅੱਗ ਨੇ ਕਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਕੁਝ ਹੀ ਦੇਰ ‘ਚ ਅੱਗ ਦੀਆਂ ਲਪਟਾਂ ਕਾਰ ਦੇ ਇੰਜਣ ਤੱਕ ਪਹੁੰਚ ਗਈਆਂ।

ਕਾਰ ਦੇ ਇੰਜਣ ਵਾਲੇ ਪਾਸੇ ਅੱਗ ਲੱਗ ਗਈ। ਅੱਗ ਬੁਝਾਉਣ ਵਾਲੇ ਲੋਕਾਂ ਨੇ ਰੌਲਾ ਪਾਇਆ। ਇਸ ਤੋਂ ਬਾਅਦ ਲੋਕਾਂ ਨੇ ਅੱਗ ਬੁਝਾਉਣ ਦੀ ਕਾਫੀ ਕੋਸ਼ਿਸ਼ ਕੀਤੀ। ਆਖਰਕਾਰ ਕਾਰ ਦੇ ਮਾਲਕ ਨੂੰ ਹਾਦਸੇ ਦੀ ਸੂਚਨਾ ਦਿੱਤੀ ਗਈ। ਕਾਰ ਮਾਲਕ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਊ ਯੰਤਰਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ।

ਕਾਰ ‘ਚ ਅੱਗ ਲੱਗਣ ਕਾਰਨ ਲੋਕਾਂ ‘ਚ ਭਗਦੜ ਮੱਚ ਗਈ। ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਕਾਰ ਮਾਲਕ ਅਨੁਸਾਰ ਉਸ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਉਥੇ ਅੱਗ ਕਿਸ ਵਿਅਕਤੀ ਨੇ ਲਗਾਈ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਸ਼ਹਿਰ ਦੀਆਂ ਮੁੱਖ ਸੜਕਾਂ ‘ਤੇ ਲੋਕ ਠੰਢ ਤੋਂ ਬਚਣ ਲਈ ਅੱਗ ਬਾਲਦੇ ਹਨ ਪਰ ਕਿਤੇ ਨਾ ਕਿਤੇ ਇਹ ਅੱਗ ਮਾਲੀ ਨੁਕਸਾਨ ਵੀ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...