ਹੁਸ਼ਿਆਰਪੁਰ ‘ਚ ਕਾਰ ਪੁਲ ਤੋਂ ਹੇਠਾਂ ਡਿੱਗੀ । ਹਾਦਸੇ ਵਿੱਚ ਕਾਰ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ। ਜਦੋਂ ਕਿ ਦੋ ਵਿਅਕਤੀ ਗੰਭੀਰ ਜ਼ਖਮੀ ਹਨ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਘਟਨਾ ਟਾਂਡਾ ਰੋਡ ‘ਤੇ ਲਾਜਵੰਤੀ ਪੁਲ ‘ਤੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਸਾਹਮਣੇ ਤੋਂ ਆ ਰਹੇ ਟਰੱਕ ਦੀ ਲਾਈਟ ਹੋਣ ਕਾਰਨ ਕਾਰ ਚਾਲਕ ਨੂੰ ਅੱਗੇ ਕੁਝ ਦਿਖਾਈ ਨਹੀਂ ਦਿੱਤਾ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਜਾ ਡਿੱਗੀ। ਹਾਦਸੇ ਵਿੱਚ ਮ੍ਰਿਤਕ ਦੀ ਪਛਾਣ ਹਰਜੀਤ ਸਿੰਘ ਵਾਸੀ ਹਰਦੋਖਾਨਪੁਰ ਵਜੋਂ ਹੋਈ ਹੈ।
ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਟੈਕਸ ਚਾਲਕ ਟਾਂਡਾ ਰੋਡ ਤੋਂ ਜਲੰਧਰ ਵੱਲ ਜਾ ਰਿਹਾ ਸੀ। ਰਸਤੇ ‘ਚ ਜਦੋਂ ਉਹ ਲਾਜਵੰਤੀ ਨੇੜੇ ਬਣੇ ਵੱਡੇ ਪੁਲ ‘ਤੇ ਪਹੁੰਚੀ ਤਾਂ ਸਾਹਮਣੇ ਤੋਂ ਇਕ ਟਰੱਕ ਆ ਰਿਹਾ ਸੀ, ਜਿਸ ਦੀ ਲਾਈਟ ਕਾਰ ਚਾਲਕ ਦੀ ਅੱਖ ‘ਚ ਪੈ ਗਈ, ਉਹ ਅੱਗੇ ਕੁਝ ਵੀ ਨਹੀਂ ਦੇਖ ਸਕਿਆ ਅਤੇ ਕਾਰ ਬੇਕਾਬੂ ਹੋ ਗਈ |