August 27, 2026, 10:51 pm
----------- Advertisement -----------
HomeNewsLatest Newsਪਠਾਨਕੋਟ ਦੇ ਰਣਜੀਤ ਸਾਗਰ ਡੈਮ ਨੇੜੇ ਖੱਡ 'ਚ ਡਿੱਗੀ ਸ਼ਰਧਾਲੂਆਂ ਨਾਲ ਭਰੀ...

ਪਠਾਨਕੋਟ ਦੇ ਰਣਜੀਤ ਸਾਗਰ ਡੈਮ ਨੇੜੇ ਖੱਡ ‘ਚ ਡਿੱਗੀ ਸ਼ਰਧਾਲੂਆਂ ਨਾਲ ਭਰੀ ਕਾਰ

Published on

----------- Advertisement -----------

ਪਠਾਨਕੋਟ ਦੇ ਨਾਲ ਲੱਗਦੇ ਪਹਾੜੀ ਇਲਾਕੇ ਧਾਰ ਖੇਤਰ ਵਿੱਚ ਜੰਮੂ-ਕਸ਼ਮੀਰ ਦੇ ਬਸੋਲੀ ਤੋਂ ਮਾਤਾ ਦੇ ਦਰਸ਼ਨ ਕਰਕੇ ਪਠਾਨਕੋਟ ਪਰਤ ਰਹੇ ਸ਼ਰਧਾਲੂਆਂ ਦੀ ਕਾਰ ਰਣਜੀਤ ਸਾਗਰ ਡੈਮ ਦੀ ਸੁਰੱਖਿਆ ਚੌਕੀ ਨੰਬਰ 6 ਨੇੜੇ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਖਾਈ ਵਿੱਚ ਡਿੱਗ ਗਈ। ਕਾਰ ‘ਚ ਸਵਾਰ 8 ਲੋਕਾਂ ‘ਚੋਂ 75 ਸਾਲਾ ਔਰਤ ਦੀ ਮੌਤ ਹੋ ਗਈ ਅਤੇ ਸੱਤ ਲੋਕ ਜ਼ਖਮੀ ਹੋ ਗਏ।
ਫਿਲਹਾਲ ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਸਾਰਿਆਂ ਨੂੰ ਬਾਹਰ ਕੱਢ ਲਿਆ ਹੈ। ਪੁਲਿਸ ਨੇ ਜ਼ਖਮੀ ਸ਼ਰਧਾਲੂਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਭੇਜ ਦਿੱਤਾ ਹੈ। ਹਾਦਸੇ ਦਾ ਸ਼ਿਕਾਰ ਹੋਣ ਵਾਲਿਆਂ ਦੀ ਪਛਾਣ ਮ੍ਰਿਤਕ ਨਿਰਮਲ ਕੌਰ ਸੰਧੂ (75), ਜ਼ਖ਼ਮੀ ਨਵਤੇਜ ਸੰਧੂ, ਉਸ ਦੀ ਪਤਨੀ ਸਰਵਜੀਤ ਕੌਰ, ਪੁੱਤਰ ਕ੍ਰਿਤੀਸ਼ ਸੰਧੂ, ਰੇਣੂ ਅਤੇ 2 ਲੜਕੇ ਹਿਤੇਸ਼ ਅਤੇ ਜਹਾਨ ਵਜੋਂ ਹੋਈ ਹੈ। ਥਾਣਾ ਇੰਚਾਰਜ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਵੱਲੋਂ ਇੱਕ ਕਾਰ ਖੱਡ ਵਿੱਚ ਡਿੱਗਣ ਦੀ ਸੂਚਨਾ ਦਿੱਤੀ ਗਈ ਸੀ। ਜਿਸ ਕਾਰਨ ਮੌਕੇ ‘ਤੇ ਪਹੁੰਚੀ ਪੁਲਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਸਾਰੇ ਲੋਕਾਂ ਨੂੰ ਬਾਹਰ ਕੱਢਿਆ। ਜ਼ਖਮੀ ਲੋਕਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ...

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...