ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ‘ਤੇ ਸਥਿਤ ਪਿੰਡ ਮੰਡਵਾਲਾ ਨੇੜੇ ਬੁੱਧਵਾਰ ਸਵੇਰੇ ਇੱਕ i20 ਕਾਰ ਨੈਸ਼ਨਲ ਹਾਈਵੇਅ ਤੋਂ ਹੇਠਾਂ ਡਿੱਗ ਗਈ ਅਤੇ ਓਵਰ ਸਪੀਡ ਹੋਣ ਕਾਰਨ ਪਲਟ ਗਈ। ਇਸ ਹਾਦਸੇ ਵਿੱਚ ਨੌਜਵਾਨ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਜ਼ਖ਼ਮੀ ਦੀ ਪਛਾਣ ਜੱਸਾ ਸਿੰਘ ਵਾਸੀ ਪਿੰਡ ਮੱਲੇਸ਼ਾਹ ਜੀਰਾ ਫ਼ਿਰੋਜ਼ਪੁਰ ਵਜੋਂ ਹੋਈ ਹੈ। ਚਸ਼ਮਦੀਦਾਂ ਮੁਤਾਬਕ ਹਾਦਸਾ ਵਾਪਰਨ ਸਮੇਂ ਕਾਰ ਦੀ ਰਫ਼ਤਾਰ ਕਾਫ਼ੀ ਜ਼ਿਆਦਾ ਸੀ। ਜਿਸ ਕਾਰਨ ਕਾਰ ਬੇਕਾਬੂ ਹੋ ਕੇ ਹਾਈਵੇਅ ‘ਤੇ ਜਾ ਡਿੱਗੀ।
ਇਸ ਦੌਰਾਨ ਜਦੋਂ ਤੱਕ ਲੋਕ ਮੌਕੇ ‘ਤੇ ਪਹੁੰਚੇ ਤਾਂ ਕਾਰ ਚਾਲਕ 24 ਸਾਲਾ ਜੱਸਾ ਸਿੰਘ ਨੂੰ ਬਾਹਰ ਕੱਢ ਲਿਆ ਅਤੇ ਉਸ ਸਮੇਂ ਉਸ ਦੇ ਮਾਮੂਲੀ ਸੱਟਾਂ ਲੱਗੀਆਂ ਸਨ ਪਰ ਕੁਝ ਸਮੇਂ ਬਾਅਦ ਉਹ ਛਾਤੀ ‘ਚ ਦਰਦ ਦੀ ਸ਼ਿਕਾਇਤ ਕਰਕੇ ਹੇਠਾਂ ਡਿੱਗ ਪਿਆ। ਮੌਕੇ ‘ਤੇ ਪਹੁੰਚੀ ਐੱਸਐੱਸਐੱਫ ਟੀਮ ਅਤੇ ਸਥਾਨਕ ਪੁਲਿਸ ਵੱਲੋਂ ਉਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫ਼ਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ।
----------- Advertisement -----------
ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ‘ਤੇ ਖਾਈ ‘ਚ ਡਿੱਗੀ ਕਾਰ, ਹਾਦਸੇ ‘ਚ ਨੌਜਵਾਨ ਜ਼ਖਮੀ
Published on
----------- Advertisement -----------
----------- Advertisement -----------












