September 8, 2026, 3:03 am
----------- Advertisement -----------
HomeNewsBreaking Newsਕਾਰ ਦਰੱਖਤ ਨਾਲ ਟਕਰਾਈ : ਸਾਬਕਾ ਸਰਪੰਚ ਦੀ ਮੌਕੇ 'ਤੇ ਹੀ ਮੌ+ਤ,...

ਕਾਰ ਦਰੱਖਤ ਨਾਲ ਟਕਰਾਈ : ਸਾਬਕਾ ਸਰਪੰਚ ਦੀ ਮੌਕੇ ‘ਤੇ ਹੀ ਮੌ+ਤ, ਭਾਣਜੇ ਦੀ ਟੁੱਟੀ ਲੱਤ

Published on

----------- Advertisement -----------

ਬਟਾਲਾ, 4 ਅਪ੍ਰੈਲ 2023 – ਬਟਾਲਾ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ‘ਚ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਨੌਜਵਾਨ ਦੀ ਲੱਤ ਟੁੱਟ ਗਈ। ਦੱਸਿਆ ਜਾ ਰਿਹਾ ਹੈ ਕਿ ਬਟਾਲਾ ਤੋਂ ਕਲਾਨੌਰ ਰੋਡ ‘ਤੇ ਅੱਡਾ ਖੁਸ਼ੀਪੁਰ ਨੇੜੇ ਸਵਿਫਟ ਕਾਰ ਸੜਕ ਕਿਨਾਰੇ ਦਰੱਖਤ ਨਾਲ ਟਕਰਾ ਗਈ।

ਹਾਦਸੇ ਤੋਂ ਬਾਅਦ ਆਸ-ਪਾਸ ਦੇ ਪਿੰਡਾਂ ਦੇ ਲੋਕ ਮੌਕੇ ‘ਤੇ ਇਕੱਠੇ ਹੋ ਗਏ। ਜਦੋਂ ਲੋਕਾਂ ਨੇ ਕਾਰ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਤਾਂ ਪਤਾ ਲੱਗਾ ਕਿ ਆੜ੍ਹਤੀ ਅਤੇ ਸਾਬਕਾ ਸਰਪੰਚ ਪ੍ਰਗਟ ਸਿੰਘ ਗੁਰਾਇਆ ਦੀ ਮੌਤ ਹੋ ਚੁੱਕੀ ਸੀ।

ਪ੍ਰਗਟ ਸਿੰਘ ਪਿੰਡ ਖਾਨਫੱਤਾ ਦੇ ਸਰਪੰਚ ਵੀ ਰਹਿ ਚੁੱਕੇ ਹਨ। ਜ਼ਖਮੀ ਨੌਜਵਾਨ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ। ਦੋਵੇਂ ਕਿਸੇ ਜ਼ਰੂਰੀ ਕੰਮ ਲਈ ਕਾਰ ਵਿੱਚ ਜਾ ਰਹੇ ਸਨ ਕਿ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਟਕਰਾ ਗਈ।

ਦੱਸਿਆ ਜਾ ਰਿਹਾ ਹੈ ਕਿ ਕਾਰ ਦੀ ਰਫਤਾਰ ਜ਼ਿਆਦਾ ਸੀ। ਅਜਿਹੇ ‘ਚ ਗੱਡੀ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ ਅਤੇ ਹਾਦਸਾ ਵਾਪਰ ਗਿਆ। ਪੁਲਿਸ ਥਾਣਾ ਕਲਾਨੌਰ ਮੌਕੇ ‘ਤੇ ਪਹੁੰਚ ਗਈ। ਪੁਲੀਸ ਅਨੁਸਾਰ ਮ੍ਰਿਤਕ ਪ੍ਰਗਟ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...