ਬੀਤੇ ਦਿਨੀਂ ਨਹਿਰ ‘ਚ ਛਾਲ ਮਾਰ ਕੇ ਖੁਦਕਸ਼ੀ ਕਰਨ ਵਾਲੇ ਸਹਾਇਕ ਥਾਣੇਦਾਰ ਸੁਖਵਿੰਦਰ ਪਾਲ ਸਿੰਘ ਦੀ ਮੌਤ ਦੇ ਮਾਮਲੇ ‘ਚ ਮੂਲੇਪੁਰ ਪੁਲਿਸ ਵੱਲੋਂ ਜੀ.ਆਰ.ਪੀ ਥਾਣਾ ਸਰਹਿੰਦ ਦੇ ਐਸ.ਐਚ.ਓ. ਗੁਰਦਰਸ਼ਨ ਸਿੰਘ ਤੇ ਮੁਨਸ਼ੀ ਗੁਰਿੰਦਰ ਸਿੰਘ ਢੀਂਡਸਾ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ।
ਥਾਣਾ ਮੂਲੇਪੁਰ ਦੇ ਸਹਾਇਕ ਥਾਣੇਦਾਰ ਪ੍ਰਿਥਵੀ ਰਾਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਥਾਣੇਦਾਰ ਸੁਖਵਿੰਦਰ ਪਾਲ ਸਿੰਘ ਜੀ.ਆਰ.ਪੀ. ਥਾਣਾ ਸਰਹਿੰਦ ਵਿਖੇ ਲੱਗਿਆ ਹੋਇਆ ਸੀ ਤੇ ਮਿਤੀ 9/12/23 ਨੂੰ ਰਾਤ 11 ਵਜੇ ਦੇ ਕਰੀਬ ਉਕਤ ਵਿਅਕਤੀਆਂ ਤੋਂ ਤੰਗ ਆ ਕੇ ਨਹਿਰ ‘ਚ ਛਾਲ ਮਾਰ ਦਿੱਤੀ।ਮ੍ਰਿਤਕ ਥਾਣੇਦਾਰ ਸੁਖਵਿੰਦਰ ਪਾਲ ਸਿੰਘ ਦੀ ਲਾਸ਼ ਹਰਿਆਣਾ ਦੇ ਫ਼ਤਿਆਬਾਦ ਇਲਾਕੇ ‘ਚੋਂ ਬਰਾਮਦ ਹੋਈ ਹੈ
ਦੱਸ ਦਈਏ ਕਿ ਮ੍ਰਿਤਕ ਵੱਲੋਂ ਲਿਖਿਆ ਗਿਆ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਮ੍ਰਿਤਕ ਦੀ ਪਤਨੀ ਦੇ ਬਿਆਨਾਂ ‘ਤੇ ਐਸ.ਐਚ.ਓ. ਗੁਰਦਰਸ਼ਨ ਸਿੰਘ ਅਤੇ ਮੁਨਸ਼ੀ ਗੁਰਿੰਦਰ ਸਿੰਘ ਢੀਂਡਸਾ ਵਿਰੁੱਧ ਮੁਕੱਦਮਾ ਦਰਜ ਕਰਕੇ ਦੋਵਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ