June 24, 2026, 11:41 pm
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਦੇ ਫੈਨ ਖਿਲਾਫ ਮਾਮਲਾ ਦਰਜ, ਗਾਇਕ ਨੂੰ ਇਨਸਾਫ ਦਿਵਾਉਣ ਲਈ...

ਸਿੱਧੂ ਮੂਸੇਵਾਲਾ ਦੇ ਫੈਨ ਖਿਲਾਫ ਮਾਮਲਾ ਦਰਜ, ਗਾਇਕ ਨੂੰ ਇਨਸਾਫ ਦਿਵਾਉਣ ਲਈ ਨਹਿਰ ‘ਚ ਸੁੱਟੀ ਸੀ ਥਾਰ

Published on

----------- Advertisement -----------

ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ ਵਿੱਚ ਥਾਰ ਨੂੰ ਸੁੱਟਣ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨ ਐਡਵੋਕੇਟ ਖ਼ਿਲਾਫ਼ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਐਡਵੋਕੇਟ ਖਿਲਾਫ ਡਰੇਨ ਐਕਟ ਦੀ ਧਾਰਾ 283 ਅਤੇ 287 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਕੱਲ੍ਹ ਯਾਨੀ ਸੋਮਵਾਰ ਨੂੰ ਐਡਵੋਕੇਟ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇਨਸਾਫ ਨਾ ਮਿਲਣ ਕਾਰਨ ਗੁੱਸੇ ਵਿੱਚ ਆ ਕੇ ਥਾਰ ਗੱਡੀ ਨੂੰ ਨਹਿਰ ਵਿੱਚ ਸੁੱਟ ਦਿੱਤਾ ਸੀ।
ਇਸ ਘਟਨਾ ਸਮੇਂ ਨਹਿਰ ਵਿੱਚ ਨਹਾ ਰਹੇ ਬੱਚੇ ਵਾਲ-ਵਾਲ ਬਚ ਗਏ। ਥਾਰ ਗੱਡੀ ਨੂੰ ਆਪਣੇ ਵੱਲ ਆਉਂਦਾ ਦੇਖ ਕੇ ਬੱਚੇ ਤੁਰੰਤ ਬਾਹਰ ਆ ਗਏ। ਇਸ ਤੋਂ ਬਾਅਦ ਮੁਲਜ਼ਮਾਂ ਨੇ ਗੱਡੀ ਨੂੰ ਨਹਿਰ ਵਿੱਚ ਬਣੀਆਂ ਪੌੜੀਆਂ ਦੀ ਢਲਾਨ ਤੋਂ ਨਹਿਰ ਵਿੱਚ ਸੁੱਟ ਦਿੱਤਾ। ਮੌਕੇ ‘ਤੇ ਲੋਕਾਂ ਦਾ ਇਕੱਠ ਹੋ ਗਿਆ ਅਤੇ ਹੰਗਾਮਾ ਹੋ ਗਿਆ। ਜਿਸ ਤੋਂ ਬਾਅਦ ਲੋਕਾਂ ਨੇ ਤੁਰੰਤ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ ਅਤੇ ਪੁਲਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਕਰੇਨ ਦੀ ਮਦਦ ਨਾਲ ਥਾਰ ਗੱਡੀ ਨੂੰ ਨਹਿਰ ‘ਚੋਂ ਬਾਹਰ ਕੱਢਿਆ।
ਇਸ ਮਾਮਲੇ ‘ਚ ਥਾਰ ਨੂੰ ਨਹਿਰ ਵਿੱਚ ਸੁੱਟਣ ਵਾਲੇ ਐਡਵੋਕੇਟ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਉਸ ਦੇ ਕਾਤਲ ਫੜੇ ਨਹੀਂ ਜਾ ਰਹੇ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਨੇ ਥਾਰ ਦੀ ਗੱਡੀ ਨੂੰ ਨਹਿਰ ਵਿੱਚ ਸੁੱਟ ਦਿੱਤਾ ਅਤੇ ਕਿਹਾ ਕਿ ਇਸ ਰਾਹੀਂ ਇਕ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...