November 13, 2026, 10:39 pm
----------- Advertisement -----------
HomeNewsBreaking Newsਪੰਜਾਬ 'ਚ ਡੀਏਪੀ ਖਾਦ ਦੇ ਸੈਂਪਲ ਫੇਲ੍ਹ ਹੋਣ ਦਾ ਮਾਮਲਾ: ਖੇਤੀਬਾੜੀ ਮੰਤਰੀ...

ਪੰਜਾਬ ‘ਚ ਡੀਏਪੀ ਖਾਦ ਦੇ ਸੈਂਪਲ ਫੇਲ੍ਹ ਹੋਣ ਦਾ ਮਾਮਲਾ: ਖੇਤੀਬਾੜੀ ਮੰਤਰੀ ਨੇ ਮੁੱਖ ਮੰਤਰੀ ਨੂੰ ਭੇਜੀ ਰਿਪੋਰਟ

Published on

----------- Advertisement -----------
  • 60 ਫੀਸਦੀ ਸੈਂਪਲ ਹੋਏ ਸੀ ਫੇਲ੍ਹ

ਚੰਡੀਗੜ੍ਹ, 26 ਜੁਲਾਈ 2024 – ਪੰਜਾਬ ਵਿੱਚ ਡੀਏਪੀ ਖਾਦ ਦੇ ਨਮੂਨੇ ਫੇਲ੍ਹ ਹੋਣ ਦੇ ਮਾਮਲੇ ਵਿੱਚ ਜਲਦੀ ਹੀ ਵੱਡੀ ਕਾਰਵਾਈ ਹੋ ਸਕਦੀ ਹੈ। ਇਸ ਮਾਮਲੇ ਨੂੰ ਲੈ ਕੇ ਖੇਤੀਬਾੜੀ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ। ਇਸ ਸਬੰਧੀ ਮੁੱਖ ਮੰਤਰੀ ਜਲਦ ਹੀ ਕੋਈ ਫੈਸਲਾ ਲੈ ਸਕਦੇ ਹਨ। ਇਸ ਤੋਂ ਇਲਾਵਾ ਪ੍ਰਾਈਵੇਟ ਕੰਪਨੀਆਂ ‘ਤੇ ਵੀ ਸਰਕਾਰ ਸਖਤੀ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਲੋਕ ਸਭਾ ਚੋਣਾਂ ਦੇ ਚੋਣ ਜ਼ਾਬਤੇ ਦੌਰਾਨ ਡੀਏਪੀ ਖਾਦ ਦੇ ਸੈਂਪਲ ਲਏ ਗਏ ਸਨ। ਇਹ ਪਾਇਆ ਗਿਆ ਕਿ ਇਨ੍ਹਾਂ ਵਿੱਚੋਂ 60 ਫੀਸਦੀ ਸੈਂਪਲ ਫੇਲ੍ਹ ਹੋ ਗਏ ਸਨ। ਇਹ ਮਾਮਲਾ ਸਭ ਤੋਂ ਪਹਿਲਾਂ ਮੋਹਾਲੀ ‘ਚ ਸਾਹਮਣੇ ਆਇਆ ਸੀ। ਇਸ ਤੋਂ ਇਲਾਵਾ ਕਈ ਜ਼ਿਲ੍ਹਿਆਂ ਵਿੱਚ ਜਾਂਚ ਕੀਤੀ ਗਈ। ਇਸੇ ਤਰ੍ਹਾਂ ਲੁਧਿਆਣਾ ਜ਼ਿਲ੍ਹੇ ਵਿੱਚ ਵੀ ਜ਼ਿੰਕ ਦੇ ਨਮੂਨੇ ਫੇਲ੍ਹ ਹੋਏ ਸਨ। ਇਸ ਦੇ ਨਾਲ ਹੀ ਹੁਣ ਸਰਕਾਰ ਸਖ਼ਤੀ ਦੇ ਮੂਡ ਵਿੱਚ ਹੈ। ਇਸ ਤੋਂ ਇਲਾਵਾ ਵਿਭਾਗ ਨੇ ਲੰਬੇ ਸਮੇਂ ਤੋਂ ਇੱਕੋ ਸੀਟ ‘ਤੇ ਬੈਠੇ ਸਬ-ਅਫ਼ਸਰਾਂ ਦਾ ਰਿਕਾਰਡ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ।

ਪਤਾ ਲੱਗਾ ਹੈ ਕਿ ਇਸ ਮੁੱਦੇ ਨੂੰ ਲੈ ਕੇ ਖੇਤੀਬਾੜੀ ਮੰਤਰੀ ਨੇ ਕੁਝ ਦਿਨ ਪਹਿਲਾਂ ਮੀਟਿੰਗ ਕੀਤੀ ਸੀ। ਜਿਸ ਵਿੱਚ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਹੈ ਕਿ ਜਿਸ ਕੰਪਨੀ ਨੇ ਘਟੀਆ ਡੀਏਪੀ ਸਪਲਾਈ ਕੀਤੀ ਸੀ, ਉਸ ਨੂੰ ਕਿਸੇ ਵੀ ਪੱਧਰ ’ਤੇ ਰਾਹਤ ਨਾ ਦਿੱਤੀ ਜਾਵੇ। ਇਸ ਦੇ ਨਾਲ ਹੀ ਖੇਤੀਬਾੜੀ ਮੰਤਰੀ ਨੇ ਇਹ ਵੀ ਕਿਹਾ ਕਿ ਜਿਪਸਮ ਦੀ ਵਿਕਰੀ ਨਿਰਧਾਰਤ ਮਾਪਦੰਡਾਂ ਅਨੁਸਾਰ ਕੀਤੀ ਜਾਵੇਗੀ। ਜਿਪਸਮ ਦੀ ਵਿਕਰੀ ਲਈ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਜ਼ਿੰਮੇਵਾਰ ਹੈ। ਅੱਜ ਗੁਲਾਬੀ ਸੁੰਡੀ ਪ੍ਰਭਾਵਿਤ ਖੇਤਰ ਦਾ ਦੌਰਾ ਕਰਨਗੇ।

ਪਤਾ ਲੱਗਾ ਹੈ ਕਿ ਪੰਜਾਬ ਵਿਧਾਨ ਸਭਾ ਦੀ ਸਹਿਕਾਰੀ ਤੇ ਹੋਰ ਗਤੀਵਿਧੀਆਂ ਬਾਰੇ ਕਮੇਟੀ ਨੇ ਡੀਏਪੀ ਖਾਦ ਦੇ ਮੁੱਦੇ ਦਾ ਨੋਟਿਸ ਲਿਆ ਹੈ। ਇਸ ਕਮੇਟੀ ਨੇ ਮਾਰਕਫੈੱਡ ਤੋਂ ਡੀਏਪੀ ਖਾਦ ਦਾ ਰਿਕਾਰਡ ਮੰਗਿਆ ਹੈ। ਸੂਤਰਾਂ ਅਨੁਸਾਰ ਮਾਰਕਫੈੱਡ ਦੇ ਡਾਇਰੈਕਟਰ ਨੂੰ 30 ਜੁਲਾਈ ਤੱਕ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...