October 24, 2026, 11:47 pm
----------- Advertisement -----------
HomeNewsBreaking Newsਨਸ਼ੇ ਦੀ ਓਵਰਡੋਜ਼ ਨਾਲ ਮੌ+ਤ ਦਾ ਮਾਮਲਾ: ਗਾਇਕਾ ਨਿੱਕਲੀ ਨਸ਼ਾ ਤਸਕਰ, ਜਿਸ...

ਨਸ਼ੇ ਦੀ ਓਵਰਡੋਜ਼ ਨਾਲ ਮੌ+ਤ ਦਾ ਮਾਮਲਾ: ਗਾਇਕਾ ਨਿੱਕਲੀ ਨਸ਼ਾ ਤਸਕਰ, ਜਿਸ ਨੇ ਮ੍ਰਿਤਕ ਨੂੰ ਦਿੱਤਾ ਸੀ ਨਸ਼ਾ

Published on

----------- Advertisement -----------
  • ਭੈਣ ਕ+ਤ+ਲ ਕੇਸ ‘ਚ ਜੇਲ੍ਹ ‘ਚ ਬੰਦ

ਖੰਨਾ, 3 ਅਗਸਤ 2023 – 30 ਜੁਲਾਈ ਨੂੰ ਖੰਨਾ ਦੇ ਮਾਛੀਵਾੜਾ ਸਾਹਿਬ ਦੇ ਕਬਰਿਸਤਾਨ ‘ਚੋਂ ਇਕ ਨੌਜਵਾਨ ਦੀ ਬਾਂਹ ‘ਤੇ ਸਰਿੰਜ ਨਾਲ ਬੰਨ੍ਹੀ ਲਾਸ਼ ਮਿਲੀ ਸੀ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਵਾਸੀ ਪਿੰਡ ਮਾਣੇਵਾਲ ਵਜੋਂ ਹੋਈ ਹੈ। ਜਿਸ ਦੀ ਮੌਤ ਨਸ਼ੇ ਦਾ ਟੀਕਾ ਲਗਾਉਣ ਕਾਰਨ ਹੋਈ ਸੀ। ਇਸ ਮਾਮਲੇ ਵਿੱਚ ਪੁਲੀਸ ਨੇ ਪੰਜਾਬੀ ਗਾਇਕਾ ਪਰਮਜੀਤ ਕੌਰ ਪੰਮੀ ਵਾਸੀ ਰਹੀਮਾਬਾਦ ਖੁਰਦ ਅਤੇ ਉਸ ਦੇ ਸਾਥੀ ਜਗਦੀਸ਼ ਸਿੰਘ ਦੀਸ਼ਾ ਵਾਸੀ ਲੱਖੋਵਾਲ ਕਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜਾਂਚ ਤੋਂ ਪਤਾ ਲੱਗਾ ਕਿ ਗਾਇਕਾ ਪੰਮੀ ਚਿੱਟੇ ਦੀ ਸਮੱਗਲਰ ਹੈ, ਜੋ ਨੌਜਵਾਨਾਂ ਨੂੰ ਚਿੱਟਾ ਸਪਲਾਈ ਕਰਦੀ ਹੈ। ਪੰਮੀ ਤੋਂ ਚਿੱਟਾ ਲੈ ਕੇ ਜਗਦੀਸ਼ ਨੇ ਕੁਲਦੀਪ ਸਿੰਘ ਤੇ ਸਾਥੀਆਂ ਨੂੰ ਦਿੱਤਾ ਸੀ। ਕੁਲਦੀਪ ਸਿੰਘ ਦੇ ਨਾਲ 4-5 ਹੋਰ ਨੌਜਵਾਨ ਵੀ ਚਿੱਟੇ ਦਾ ਟੀਕਾ ਲਵਾਉਣ ਲਈ ਕਬਰਸਤਾਨ ਗਏ ਹੋਏ ਸਨ। ਕੁਲਦੀਪ ਸਿੰਘ ਨੇ ਪਹਿਲਾਂ ਉਥੇ ਟੀਕਾ ਲਾਇਆ ਅਤੇ ਟੀਕਾ ਲਗਾਉਂਦੇ ਹੀ ਕੁਲਦੀਪ ਸਿੰਘ ਜ਼ਮੀਨ ‘ਤੇ ਡਿੱਗ ਗਿਆ। ਬਾਕੀ ਉਸ ਨੂੰ ਛੱਡ ਕੇ ਭੱਜ ਗਏ ਅਤੇ ਕੁਲਦੀਪ ਦੀ ਮੌਤ ਹੋ ਗਈ।

ਇਸ ਮਾਮਲੇ ‘ਚ ਕੁਲਦੀਪ ਦੇ ਨਾਲ ਨਸ਼ਾ ਕਰਨ ਗਏ ਨੌਜਵਾਨਾਂ ਦਾ ਵੀ ਨਾਂ ਸਾਹਮਣੇ ਆਇਆ ਹੈ, ਜਿਨ੍ਹਾਂ ਦੀ ਭਾਲ ਜਾਰੀ ਹੈ। ਡੀਐਸਪੀ ਵਰਿਆਮ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਦੀ ਕਾਲ ਡਿਟੇਲ ਤੋਂ ਬਾਅਦ ਪੁਲੀਸ ਨੂੰ ਲੀਡ ਮਿਲੀ। ਇਸ ਤੋਂ ਬਾਅਦ ਇਹ ਲਿੰਕ ਜੁੜਦਾ ਰਿਹਾ ਅਤੇ ਪਰਦਾਫਾਸ਼ ਹੋ ਗਿਆ।

ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਕੈਮੀਕਲ ਤੋਂ ਚਿਟਾ ਪਾਊਡਰ ਤਿਆਰ ਕੀਤਾ ਜਾ ਰਿਹਾ ਹੈ, ਜੋ ਨੌਜਵਾਨਾਂ ਨੂੰ ਨਸ਼ਾ ਕਰਨ ਲਈ ਦਿੱਤਾ ਜਾਂਦਾ ਹੈ। ਕੁਲਦੀਪ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਕੈਮੀਕਲ ਨਾਲ ਤਿਆਰ ਪਾਊਡਰ ਦਿੱਤੇ ਜਾਣ ਦੀ ਸੰਭਾਵਨਾ ਹੈ। ਇਸ ਕਾਰਨ ਟੀਕਾ ਲਗਾਉਂਦੇ ਹੀ ਕੁਲਦੀਪ ਸਿੰਘ ਦੀ ਮੌਤ ਹੋ ਗਈ। ਕੈਮੀਕਲ ਪਾਊਡਰ ਦੀ ਤਸਕਰੀ ਸਬੰਧੀ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪਰਮਜੀਤ ਕੌਰ ਪੰਮੀ ਦੀ ਭੈਣ ਬੇਅੰਤ ਕੌਰ ਨੇ ਕੁਝ ਸਮਾਂ ਪਹਿਲਾਂ ਆਪਣੇ ਘਰ ਵਿੱਚ ਹੀ ਨੌਜਵਾਨ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਬੇਅੰਤ ਦੇ ਘਰ ਟੀਕਾ ਲਾਉਣ ਤੋਂ ਬਾਅਦ ਨੌਜਵਾਨ ਦੀ ਮੌਤ ਹੋਣ ‘ਤੇ ਲਾਸ਼ ਨੂੰ ਘਰ ਦੇ ਬਾਹਰ ਸੁੱਟ ਦਿੱਤਾ ਗਿਆ ਸੀ। ਪੁਲੀਸ ਨੇ ਬੇਅੰਤ ਕੌਰ ਨੂੰ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ ਜੋ ਲੁਧਿਆਣਾ ਜੇਲ੍ਹ ਵਿੱਚ ਬੰਦ ਹੈ।

ਦੋਵੇਂ ਮੁਲਜ਼ਮ ਭੈਣਾਂ ਨੇ ਪੁਲੀਸ ਤੋਂ ਬਚਣ ਲਈ ਖੇਤਾਂ ਵਿੱਚ ਆਪਣਾ ਘਰ ਬਣਾ ਲਿਆ ਹੈ। ਘਰ ਦੇ ਦੋਵੇਂ ਪਾਸੇ ਡੇਢ ਕਿਲੋਮੀਟਰ ਲੰਬੇ ਰਸਤੇ ਹਨ। ਮੀਂਹ ਵਿੱਚ ਚਿੱਕੜ ਹੋਣ ਕਾਰਨ ਕਾਰ ਵੀ ਘਰ ਨਹੀਂ ਜਾਂਦੀ। ਇਸੇ ਦਾ ਫਾਇਦਾ ਉਠਾ ਕੇ ਪਰਮਜੀਤ ਕੌਰ ਪੰਮੀ ਨਸ਼ੇ ਦੀ ਸਪਲਾਈ ਕਰਦੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...