August 25, 2026, 10:47 am
----------- Advertisement -----------
HomeNewsਬਟਾਲਾ 'ਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ

ਬਟਾਲਾ ‘ਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ

Published on

----------- Advertisement -----------

ਬਟਾਲਾ ਦੇ ਪਿੰਡ ਸਦਾਰੰਗ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਸੋਮਵਾਰ ਸਵੇਰੇ ਕਰੀਬ 8.30 ਵਜੇ 12 ਸਾਲਾ ਬੱਚੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੇ ਜਾਣ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰੰਗੜ ਨੰਗਲ ਦੀ ਪੁਲਿਸ ਅਤੇ ਹੋਰ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਸਿੱਖ ਸੰਗਤ ਨੂੰ ਸ਼ਾਂਤ ਰਹਿਣ ਦਾ ਸੱਦਾ ਦਿੱਤਾ। 

ਦੱਸ ਦਈਏ ਕਿ ਬੇਅਦਬੀ ਦੀ ਸਾਰੀ ਘਟਨਾ ਗੁਰਦੁਆਰਾ ਸਾਹਿਬ ਦੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਪਿੰਡ ਸਦਾਰੰਗ ਦੇ ਗੁਰਦੁਆਰਾ ਸਾਹਿਬ ਵਿਖੇ 12 ਸਾਲਾ ਬੱਚੇ ਵੱਲੋਂ ਕੀਤੀ ਗਈ ਬੇਅਦਬੀ ਦੇ ਮਾਮਲੇ ਨੇ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਹਨ। ਬੱਚੇ ਨੇ ਪਹਿਲਾਂ ਪ੍ਰਸ਼ਾਦ ਦੀ ਬੇਅਦਬੀ ਕੀਤੀ ਅਤੇ ਬਾਅਦ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੰਗ ਪਾੜ ਦਿੱਤਾ ਅਤੇ ਜਲਦੀ ਨਾਲ ਗੁਰਦੁਆਰਾ ਸਾਹਿਬ ਤੋਂ ਬਾਹਰ ਚਲਾ ਗਿਆ।

 ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੂੰ ਘਟਨਾ ਦਾ ਉਦੋਂ ਪਤਾ ਲੱਗਾ ਜਦੋਂ ਉਸ ਨੇ ਰੁਮਾਲਾ ਸਾਹਿਬ ਨਾਲ ਛੇੜਛਾੜ ਹੁੰਦੀ ਵੇਖੀ। ਗ੍ਰੰਥੀ ਸੁਖਵਿੰਦਰ ਸਿੰਘ ਨੇ ਤੁਰੰਤ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸੂਚਿਤ ਕੀਤਾ। ਜਿਸ ਨੇ ਅੱਗੇ ਪੁਲਿਸ ਨੂੰ ਸੂਚਨਾ ਦਿੱਤੀ। ਘਟਨਾ ਦਾ ਪਤਾ ਲੱਗਦਿਆਂ ਹੀ ਸਤਿਕਾਰ ਕਮੇਟੀ ਅਤੇ ਹੋਰ ਪੰਥਕ ਆਗੂ ਮੌਕੇ ’ਤੇ ਪਹੁੰਚ ਗਏ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...