November 18, 2026, 8:11 am
----------- Advertisement -----------
HomeNewsBreaking Newsਪਾਕਿ ਅੰਬੈਸੀ 'ਚ ਮਹਿਲਾ ਪ੍ਰੋਫੈਸਰ ਨਾਲ ਛੇੜਛਾੜ ਦਾ ਮਾਮਲਾ: ਪਾਕਿਸਤਾਨ ਵਿਦੇਸ਼ ਮੰਤਰਾਲਾ...

ਪਾਕਿ ਅੰਬੈਸੀ ‘ਚ ਮਹਿਲਾ ਪ੍ਰੋਫੈਸਰ ਨਾਲ ਛੇੜਛਾੜ ਦਾ ਮਾਮਲਾ: ਪਾਕਿਸਤਾਨ ਵਿਦੇਸ਼ ਮੰਤਰਾਲਾ ਆਇਆ ਹਰਕਤ ‘ਚ

Published on

----------- Advertisement -----------
  • ਦੁਰਵਿਹਾਰ ਬਰਦਾਸ਼ਤ ਨਹੀਂ, ਜਾਂਚ ਦਾ ਦਿੱਤਾ ਭਰੋਸਾ

ਅੰਮ੍ਰਿਤਸਰ, 14 ਜਨਵਰੀ 2023 – ਨਵੀਂ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਪੰਜਾਬ ਯੂਨੀਵਰਸਿਟੀ ਵਿੱਚ ਇੱਕ ਮਹਿਲਾ ਪ੍ਰੋਫੈਸਰ ਨਾਲ ਦੁਰਵਿਵਹਾਰ ਦੇ ਮਾਮਲੇ ਵਿੱਚ ਪਾਕਿਸਤਾਨ ਦਾ ਵਿਦੇਸ਼ ਮੰਤਰਾਲਾ ਹਰਕਤ ਵਿੱਚ ਆ ਗਿਆ ਹੈ। ਭਾਰਤੀ ਮੀਡੀਆ ‘ਚ ਮਾਮਲਾ ਉਠਣ ਤੋਂ ਬਾਅਦ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕਰੀਬ 10 ਮਹੀਨਿਆਂ ਦੀ ਸ਼ਿਕਾਇਤ ਤੋਂ ਬਾਅਦ ਇਸ ਮਾਮਲੇ ‘ਚ ਗੰਭੀਰਤਾ ਦਿਖਾਈ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਮਾਰਚ 2022 ਨੂੰ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ‘ਚ ਕੰਮ ਕਰਦੇ ਦੋ ਮੁਲਾਜ਼ਮਾਂ ਵੱਲੋਂ ਪੰਜਾਬ ਦੀ ਇਕ ਯੂਨੀਵਰਸਿਟੀ ਦੀ ਇਕ ਮਹਿਲਾ ਪ੍ਰੋਫੈਸਰ ਨਾਲ ਦੁਰਵਿਵਹਾਰ ਕੀਤਾ ਗਿਆ ਸੀ। ਵੀਜ਼ਾ ਦੇਣ ਦੇ ਨਾਂ ‘ਤੇ ਮਹਿਲਾ ਪ੍ਰੋਫੈਸਰ ਨਾਲ ਸਰੀਰਕ ਸਬੰਧ ਬਣਾਉਣ ਦੀ ਮੰਗ ਕੀਤੀ। ਇੱਥੋਂ ਤੱਕ ਕਿ ਜਦੋਂ ਮਹਿਲਾ ਪ੍ਰੋਫੈਸਰ ਨੇ ਇਨਕਾਰ ਕਰ ਦਿੱਤਾ ਤਾਂ ਬਾਅਦ ਵਿੱਚ ਉਸ ਨੂੰ ਵੀ ਮੈਸੇਜ ਕਰਕੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਸ਼ਮੀਰ ‘ਤੇ ਲੇਖ ਲਿਖਣ ਲਈ ਉਕਸਾਉਣ ਦੀ ਕੋਸ਼ਿਸ਼ ਵੀ ਕੀਤੀ ਗਈ।

ਅਪ੍ਰੈਲ 2022 ਨੂੰ ਮਹਿਲਾ ਪ੍ਰੋਫੈਸਰ ਨੇ ਵਟਸਐਪ ਮੈਸੇਜ ਦੀ ਕਾਪੀ ਦੇ ਨਾਲ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਅਤੇ ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਨੂੰ ਸ਼ਿਕਾਇਤ ਭੇਜੀ ਸੀ। ਪਰ 10 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਕੋਈ ਕਾਰਵਾਈ ਨਹੀਂ ਹੋਈ। ਭਾਰਤ ਦੇ ਵਿਦੇਸ਼ ਮੰਤਰਾਲੇ ਅਤੇ ਪ੍ਰਧਾਨ ਮੰਤਰੀ ਨੂੰ ਵੀ ਸ਼ਿਕਾਇਤ ਭੇਜੀ ਗਈ ਸੀ, ਪਰ ਸ਼ਿਕਾਇਤ ਨੂੰ ਨੋਟ ਕਰਨ ਤੋਂ ਇਲਾਵਾ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਆਖਰਕਾਰ ਜਦੋਂ ਇਹ ਮਾਮਲਾ ਮੀਡੀਆ ‘ਚ ਉਠਿਆ ਤਾਂ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੂੰ ਜਵਾਬ ਦੇਣਾ ਪਿਆ।

ਭਾਰਤੀ ਮੀਡੀਆ ‘ਚ ਆਵਾਜ਼ ਚੁੱਕਣ ਤੋਂ ਬਾਅਦ ਪਾਕਿਸਤਾਨ ਦਾ ਵਿਦੇਸ਼ ਮੰਤਰਾਲਾ ਵੀ ਹਰਕਤ ‘ਚ ਆ ਗਿਆ ਹੈ। ਵਿਦੇਸ਼ ਮੰਤਰਾਲੇ ਦੀ ਬੁਲਾਰਾ ਮੁਮਤਾਜ਼ ਜ਼ਾਹਰਾ ਬਲੋਚ ਨੇ ਕਿਹਾ ਕਿ ਪਾਕਿਸਤਾਨ ਦੇ ਸਾਰੇ ਵੀਜ਼ਾ ਅਤੇ ਕੌਂਸਲਰਾਂ ਨੂੰ ਪੇਸ਼ੇਵਰ ਤਰੀਕੇ ਨਾਲ ਕੰਮ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਮਾਮਲੇ ਨੂੰ ਦੇਖਦੇ ਹੋਏ ਸ਼ਿਕਾਇਤ ਦਾ ਸਮਾਂ ਅਤੇ ਇਸ ਨੂੰ ਉਠਾਉਣ ਦਾ ਤਰੀਕਾ ਹੈਰਾਨ ਕਰਨ ਵਾਲਾ ਹੈ। ਸਾਰੀਆਂ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਕ ਮਜ਼ਬੂਤ ​​ਪ੍ਰਣਾਲੀ ਲਾਗੂ ਕੀਤੀ ਗਈ ਹੈ। ਪਾਕਿਸਤਾਨ ਵਿੱਚ ਅਜਿਹੇ ਦੁਰਵਿਵਹਾਰ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...