September 8, 2026, 12:35 pm
----------- Advertisement -----------
HomeNewsBreaking Newsਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ: ਕਾਰਜ ਸਾਧਕ ਅਫ਼ਸਰ ਗਿਰੀਸ਼ ਵਰਮਾ ਦੇ...

ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ: ਕਾਰਜ ਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਵਿਜੀਲੈਂਸ  ਨੇ ਕੀਤਾ ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ, 23 ਜੁਲਾਈ: (ਬਲਜੀਤ ਮਰਵਾਹਾ) ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਬਰਖਾਸਤ ਕਾਰਜ ਸਾਧਕ ਅਫਸਰ (ਈ. ਓ.) ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਵਿਕਾਸ ਵਰਮਾ, ਉਸਦੇ ਪਿਤਾ ਅਤੇ ਹੋਰਾਂ ਤੇ ਆਮਦਨ ਤੋਂ ਵੱਧ ਸੰਪਤੀ ਬਣਾਉਣ ਦਾ ਕੇਸ ਦਰਜ ਹੈ ਅਤੇ ਗ੍ਰਿਫਤਾਰੀ ਤੋਂ ਬਚਣ ਲਈ ਉਹ (ਵਿਕਾਸ) ਭਗੌੜਾ ਹੋ ਗਿਆ ਸੀ।  ਮੁਹਾਲੀ ਅਦਾਲਤ ਨੇ ਅੱਜ ਵਿਜੀਲੈਂਸ ਬਿਊਰੋ ਨੂੰ ਉਸ ਦਾ 3 ਦਿਨ ਦਾ ਪੁਲੀਸ ਰਿਮਾਂਡ ਦੇ ਦਿੱਤਾ ਹੈ।

ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਗਿਰੀਸ਼ ਵਰਮਾ ਅਤੇ ਉਸਦੇ ਤਿੰਨ ਸਾਥੀ – ਸੰਜੀਵ ਕੁਮਾਰ ਵਾਸੀ ਖਰੜ, ਪਵਨ ਕੁਮਾਰ ਸ਼ਰਮਾ ਵਾਸੀ ਪੰਚਕੂਲਾ, ਕਲੋਨਾਈਜ਼ਰ ਅਤੇ ਗੌਰਵ ਗੁਪਤਾ ਸਾਬਕਾ ਨਗਰ ਕੌਂਸਲਰ ਕੁਰਾਲੀ  ਪਹਿਲਾਂ ਹੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ।

ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਨੇ ਸਾਲ 2022  ਵਿੱਚ ਗਿਰੀਸ਼ ਵਰਮਾ ਅਤੇ ਹੋਰਾਂ ਵਿਰੁੱਧ ਆਮਦਨ ਤੋਂ ਵੱਧ ਸੰਪਤੀ ਰੱਖਣ ਕਰਨ ਲਈ ਐਫ.ਆਈ.ਆਰ. ਨੰ 18 ਤਹਿਤ ਮੁਹਾਲੀ ਵਿਖੇ ਕੇਸ ਦਰਜ ਕੀਤਾ ਸੀ। ਜਾਂਚ ਦੌਰਾਨ ਪਾਇਆ ਗਿਆ ਕਿ ਗਿਰੀਸ਼ ਵਰਮਾ ਨੇ ਆਪਣੀ ਪਤਨੀ ਸੰਗੀਤਾ ਵਰਮਾ ਅਤੇ ਪੁੱਤਰ ਵਿਕਾਸ ਵਰਮਾ ਦੇ ਨਾਂ ਤੇ 19 ਪ੍ਰਮੁੱਖ ਰਿਹਾਇਸ਼ੀ/ਵਪਾਰਕ ਜਾਇਦਾਦਾਂ ਖਰੀਦੀਆਂ ਸਨ।

ਬੁਲਾਰੇ ਨੇ ਅੱਗੇ ਖੁਲਾਸਾ ਕੀਤਾ ਕਿ ਕਥਿਤ ਮੁਲਜ਼ਮ ਗਿਰੀਸ਼ ਵਰਮਾ ਜ਼ੀਰਕਪੁਰ, ਖਰੜ, ਕੁਰਾਲੀ, ਡੇਰਾਬੱਸੀ ਆਦਿ ਨਗਰ ਕੌਂਸਲਾਂ ਵਿੱਚ ਈ.ਓ ਦੇ ਅਹੁਦੇ ਤੇ ਰਹਿ ਚੁੱਕਾ ਹੈ ਅਤੇ ਸਥਾਨਕ ਬਿਲਡਰਾਂ/ਡਿਵੈਲਪਰਾਂ ਨੂੰ ਗਲਤ ਲਾਭ ਪਹੁੰਚਾਉਂਦਾ ਰਿਹਾ ਹੈ ਅਤੇ ਇਸ ਦੇ ਬਦਲੇ ਉਸ ਨੇ ਨਾਜਾਇਜ਼ ਤੌਰ ਤੇ ਉਕਤ ਬਿਲਡਰਾਂ ਦੇ ਖਾਤਿਆਂ ਤੋਂ  ਅਨਸੈਕਿਉਰਡ ਲੋਨਵਜੋਂ ਅਪਣੀ ਪਤਨੀ ਅਤੇ ਪੁੱਤਰ ਦੇ ਨਾਂ ਤੇ ਬੈਂਕ ਐਂਟਰੀਆਂ ਘੁਮਾ ਕੇ ਕਾਫ਼ੀ ਨਾਜਾਇਜ਼ ਪੈਸਾ ਜੁਟਾਇਆ। ਇਸ ਤੋਂ ਇਲਾਵਾ, ਇਸ ਪੈਸੇ ਦੀ ਵਰਤੋਂ ਜਾਇਦਾਦ ਖਰੀਦਣ ਲਈ ਕੀਤੀ ਗਈ ਸੀ। ਬੁਲਾਰੇ ਨੇ ਦੱਸਿਆ ਕਿ ਵਿਕਾਸ ਵਰਮਾ ਅਤੇ ਸੰਗੀਤਾ ਵਰਮਾ ਕੋਲ ਇਨ੍ਹਾਂ ਨਜਾਇਜ਼ ਪੈਸਿਆਂ ਨਾਲ ਖਰੀਦੀਆਂ ਜਾਇਦਾਦਾਂ ਤੋਂ ਜੁਟਾਏ ਕਿਰਾਏ ਤੋਂ ਇਲਾਵਾ ਆਮਦਨ ਦਾ ਕੋਈ ਹੋਰ ਜਾਇਜ਼ ਸਰੋਤ ਨਹੀਂ ਸੀ।

ਬੁਲਾਰੇ ਨੇ ਦੱਸਿਆ ਕਿ ਉਕਤ ਵਿਕਾਸ ਵਰਮਾ ਸਾਲ 2019-20 ਵਿੱਚ ਰੀਅਲ ਅਸਟੇਟ ਫਰਮਾਂ –ਬਾਲਾਜੀ ਇੰਫਰਾ ਬਿਲਡਟੈਕਅਤੇ ਬਾਲਾਜੀ ਡਿਵੈਲਪਰਸਵਿੱਚ ਆਪਣੇ ਪਿਤਾ ਦੇ ਕਾਲੇ ਧਨ ਨੂੰ ਲਾਂਡਰਿੰਗ ਕਰਕੇ ਅਤੇ ਗੈਰ-ਸੁਰੱਖਿਅਤ ਕਰਜ਼ਿਆਂ ਵਜੋਂ ਬੈਂਕ ਐਂਟਰੀਆਂ ਘੁਮਾ ਕੇ ਇਸ ਨੂੰ ਜਾਇਜ਼ ਪੈਸੇ ਵਜੋਂ ਬਦਲ ਦਿੰਦਾ ਸੀ।

ਉਨ੍ਹਾਂ ਦੱਸਿਆ ਕਿ ਵਿਕਾਸ ਵਰਮਾ ਦੇ ਭਾਈਵਾਲ, ਜੋ ਕਿ ਇਸ ਕੇਸ ਵਿੱਚ ਹੁਣ ਸਹਿ-ਦੋਸ਼ੀ ਹਨ, ਸੰਜੀਵ ਕੁਮਾਰ, ਗੌਰਵ ਗੁਪਤਾ ਅਤੇ ਅਸ਼ੀਸ਼ ਸ਼ਰਮਾ, ਸਾਰੇ ਵਾਸੀ ਕੁਰਾਲੀ, ਪਲਾਟਾਂ ਦੀ ਵਿਕਰੀ ਅਤੇ ਰਿਹਾਇਸ਼ੀ ਕਲੋਨੀਆਂ ਨੂੰ ਗੈਰ ਵਾਜਿਸ ਢੰਗ ਰੈਗੂਲਰ ਬਣਾਉਣ ਲਈ ਪੁਰਾਣੇ ਇਕਰਾਰਨਾਮੇ ਤਿਆਰ ਕਰਕੇ ਧੋਖਾਧੜੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ।

ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਗੌਰਵ ਗੁਪਤਾ ਇਨ੍ਹਾਂ ਫਰਮਾਂ ਦਾ ਸੰਸਥਾਪਕ ਅਤੇ ਬਾਲਾਜੀ ਇੰਫਰਾ ਬਿਲਡਟੈਕ ਵਿੱਚ 80 ਫੀਸਦੀ ਹਿੱਸਾ ਰੱਖਣ ਵਾਲਾ ਪ੍ਰਮੁੱਖ ਭਾਈਵਾਲ ਸੀ, ਜਿਸ ਨੇ ਖਰੜ ਵਿੱਚ ਖੇਤੀਬਾੜੀ ਵਾਲੀ ਜ਼ਮੀਨ ਖਰੀਦਣ ਲਈ ਹੋਰਨਾਂ ਭਾਈਵਾਲਾਂ ਨਾਲ ਮਿਲ ਕੇ ਆਪਣੇ ਸ਼ੇਅਰਾਂ ਵਜੋਂ ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ ਸੀ ਅਤੇ ਫਿਰ ਗੈਰ-ਕਾਨੂੰਨੀ ਢੰਗ ਨਾਲ ਇਸ ਜ਼ਮੀਨ ਤੇ ਰਿਹਾਇਸ਼ੀ ਕਾਲੋਨੀ ਨਿਯਮਤ ਕਰਵਾ ਲਈ ਸੀ। ਇਸ ਤੋਂ ਬਾਅਦ ਉਸ ਦਾ 15 ਫੀਸਦੀ ਹਿੱਸਾ ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਟਰਾਂਸਫਰ ਕਰ ਦਿੱਤਾ।

 ਬੁਲਾਰੇ ਨੇ ਦੱਸਿਆ ਕਿ ਵਿਕਾਸ ਵਰਮਾ ਦੀ ਅਗਾਊਂ ਜ਼ਮਾਨਤ ਹਾਈ ਕੋਰਟ ਨੇ ਪਹਿਲਾਂ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਮੋਹਾਲੀ ਦੀ ਅਦਾਲਤ ਨੇ ਵਿਕਾਸ ਵਰਮਾ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ ਅਤੇ ਵਿਜੀਲੈਂਸ ਬਿਊਰੋ ਹੱਥੋਂ ਗ੍ਰਿਫਤਾਰੀ ਦੇ ਡਰੋਂ ਅੱਜ ਉਸ ਨੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...