September 22, 2026, 4:50 pm
----------- Advertisement -----------
HomeNewsBreaking Newsਰਿਸ਼ਵਤ ਮਾਮਲਾ: ਮਿਲਕ ਪਲਾਂਟ ਦੇ ਮੈਨੇਜਰ ਕੋਲੋਂ ਨਕਦੀ, ਸੋਨੇ ਦੇ ਗਹਿਣੇ, ਮਹਿੰਗੀਆਂ...

ਰਿਸ਼ਵਤ ਮਾਮਲਾ: ਮਿਲਕ ਪਲਾਂਟ ਦੇ ਮੈਨੇਜਰ ਕੋਲੋਂ ਨਕਦੀ, ਸੋਨੇ ਦੇ ਗਹਿਣੇ, ਮਹਿੰਗੀਆਂ ਘੜੀਆਂ, ਜਾਇਦਾਦ ਦੇ ਦਸਤਾਵੇਜ਼ ਬਰਾਮਦ, ਇੱਕ ਹੋਰ ਕੇਸ ਹੋਵੇਗਾ ਦਰਜ

Published on

----------- Advertisement -----------
  • ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਮਿਲਕ ਪਲਾਂਟ ਦੇ ਮੈਨੇਜਰ ਕੋਲੋਂ ਨਕਦੀ, ਸੋਨੇ ਦੇ ਗਹਿਣੇ, ਮਹਿੰਗੀਆਂ ਘੜੀਆਂ, ਜਾਇਦਾਦ ਦੇ ਦਸਤਾਵੇਜ਼ ਬਰਾਮਦ
  • ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਬਿਊਰੋ ਕਰੇਗੀ ਇੱਕ ਹੋਰ ਕੇਸ ਦਰਜ

ਚੰਡੀਗੜ੍ਹ, 7 ਦਸੰਬਰ 2023 – ਪੰਜਾਬ ਵਿਜੀਲੈਂਸ ਬਿਊਰੋ ਨੇ ਮਿਲਕ ਪਲਾਂਟ ਮੋਹਾਲੀ ਵਿਖੇ ਤਾਇਨਾਤ ਮੈਨੇਜਰ (ਦੁੱਧ ਇਕੱਤਰਨ) ਮਨੋਜ ਕੁਮਾਰ ਸ੍ਰੀਵਾਸਤਵਾ ਦੇ ਘਰੋਂ ਲੱਖਾਂ ਦੀ ਨਗਦੀ ਸਮੇਤ ਕਈ ਕੀਮਤੀ ਜਾਇਦਾਦਾਂ ਅਤੇ ਮਹਿੰਗਾ ਸਮਾਨ ਬਰਾਮਦ ਕੀਤਾ ਹੈ, ਜਿਸ ਨੂੰ ਮੰਗਲਵਾਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਮੋਹਾਲੀ ਦੀ ਅਦਾਲਤ ਨੇ ਅੱਜ ਅਗਲੇਰੀ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਉਕਤ ਮੁਲਜ਼ਮ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਵੀ ਦੇ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਦੇ ਘਰ ਦੀ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 7 ਲੱਖ ਰੁਪਏ ਨਕਦ, 8 ਸੋਨੇ ਦੀਆਂ ਮੁੰਦਰੀਆਂ, ਇਕ ਸੋਨੇ ਦਾ ‘ਕੜਾ’, ਕੁਝ ਗਹਿਣੇ ਅਤੇ 14 ਮਹਿੰਗੀਆਂ ਘੜੀਆਂ ਬਰਾਮਦ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਕ ਘੜੀ, ਜਿਸ ਦੀ ਕੀਮਤ 45,000 ਰੁਪਏ ਹੈ, ਵੀ ਜ਼ਬਤ ਕੀਤੀ ਹੈ ਜੋ ਕਿ ਸ਼ਿਕਾਇਤਕਰਤਾ ਨੇ ਚੰਡੀਗੜ੍ਹ ਦੇ ਬਾਜ਼ਾਰ ਤੋਂ ਖ਼ਰੀਦ ਕੇ ਇਸ ਮੈਨੇਜਰ ਨੂੰ ਦਿੱਤੀ ਸੀ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਬੈਂਕ ਨੂੰ ਉਸਦਾ ਲਾਕਰ ਫਰੀਜ਼ ਕਰਨ ਅਤੇ ਹੋਰਨਾਂ ਬੈਂਕਾਂ ਨੂੰ ਉਸਦੇ ਖਾਤਿਆਂ ਦੇ ਸਾਰੇ ਵੇਰਵੇ ਮੁਹੱਈਆ ਕਰਵਾਉਣ ਲਈ ਵੀ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸਹਿਕਾਰਤਾ ਵਿਭਾਗ ਦੇ ਉਕਤ ਕਰਮਚਾਰੀ ਨੂੰ ਸੁਖਬੀਰ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਸੀ, ਜੋ ਉਕਤ ਮਿਲਕ ਪਲਾਂਟ ‘ਚ ਇਕ ਨਿੱਜੀ ਫਰਮ ਵੱਲੋਂ ਦੁੱਧ ਇਕੱਠਾ ਕਰਨ ਵਾਲੇ ਟੈਂਕਰਾਂ ਦੀ ਦੇਖ-ਭਾਲ ਕਰਦਾ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਵੱਖ-ਵੱਖ ਥਾਵਾਂ ਤੋਂ ਦੁੱਧ ਇਕੱਠਾ ਕਰਨ ਲਈ ਜਾਂਦੇ ਉਸ ਦੇ ਟੈਂਕਰਾਂ ਨੂੰ ਵਧੀਆ ਰੂਟ ਅਲਾਟ ਕਰਨ ਬਦਲੇ ਰਾਜ ਦੇ ਸਹਿਕਾਰਤਾ ਵਿਭਾਗ ਦਾ ਉਕਤ ਮੁਲਾਜ਼ਮ ਉਸ ਤੋਂ 50,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਮੈਨੇਜਰ ਇਸ ਕੰਮ ਸਬੰਧੀ ਪਹਿਲਾਂ ਹੀ ਉਸ ਕੋਲ਼ੋਂ 50,000 ਰੁਪਏ ਲੈ ਚੁੱਕਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਐਡ ਯੂਨਿਟ ਮੋਹਾਲੀ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇੱਕ ਜਾਲ ਵਿਛਾਇਆ ਅਤੇ ਦੋਸ਼ੀ ਮੈਨੇਜਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸ ਸਬੰਧੀ ਉਕਤ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਫਲਾਇੰਗ ਸਕੁਐਡ -1, ਪੰਜਾਬ ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਹੇਠ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...