December 5, 2023, 11:47 am
----------- Advertisement -----------
HomeNewsਹੁਸ਼ਿਆਰਪੁਰ ’ਚ 140 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ ਸੀ.ਬੀ.ਜੀ....

ਹੁਸ਼ਿਆਰਪੁਰ ’ਚ 140 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ ਸੀ.ਬੀ.ਜੀ. ਪ੍ਰਾਜੈਕਟ

Published on

----------- Advertisement -----------

ਚੰਡੀਗੜ੍ਹ, 24 ਸਤੰਬਰ (ਬਲਜੀਤ ਮਰਵਾਹਾ) : ਸੂਬੇ ਵਿੱਚ ਕਿਫਾਇਤੀ ਦਰਾਂ ‘ਤੇ ਗਰੀਨ ਊਰਜਾ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 140 ਕਰੋੜ ਰੁਪਏ ਦੀ ਲਾਗਤ ਨਾਲ ਕੰਪਰੈੱਸਡ ਬਾਇਓ-ਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕੀਤਾ ਜਾਵੇਗਾ।

ਇਸ ਪ੍ਰਾਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਰੋਟੀ ਵਿਖੇ ਪ੍ਰਤੀ ਦਿਨ 20 ਟਨ ਤੋਂ ਵੱਧ ਸੀ.ਬੀ.ਜੀ. ਸਮਰੱਥਾ ਵਾਲਾ ਪ੍ਰਾਜੈਕਟ ਅਲਾਟ ਕੀਤਾ ਹੈ। ਇਸ ਪ੍ਰਾਜੈਕਟ ਦੇ ਦਸੰਬਰ 2023 ਤੱਕ ਚਾਲੂ ਹੋਣ ਦੀ ਸੰਭਾਵਨਾ ਹੈ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸੀ.ਬੀ.ਜੀ. ਪਲਾਂਟ ਲਈ ਤਕਰੀਬਨ 40 ਏਕੜ ਜ਼ਮੀਨ ਰੱਖੀ ਗਈ ਹੈ ਅਤੇ ਇਹ ਪਲਾਂਟ ਸਾਲਾਨਾ ਲਗਭਗ 49,350 ਮੀਟਰਕ ਟਨ ਖੇਤੀ ਰਹਿੰਦ-ਖੂੰਹਦ, ਉਦਯੋਗਿਕ/ਮਿਉਂਸਪਲ ਵੇਸਟ ਅਤੇ ਪ੍ਰੈਸ ਮੱਡ ਦੀ ਖਪਤ ਕਰਨ ਤੋਂ ਇਲਾਵਾ ਪ੍ਰਤੀ ਦਿਨ 91 ਟਨ ਜੈਵਿਕ ਖਾਦ ਵੀ ਪੈਦਾ ਕਰੇਗਾ। ਇਸ ਪ੍ਰੋਜੈਕਟ ਨਾਲ ਸਿੱਧੇ ਜਾਂ ਅਸਿੱਧੇ ਤੌਰ ‘ਤੇ ਲਗਭਗ 200 ਵਿਅਕਤੀਆਂ ਨੂੰ ਰੋਜ਼ਗਾਰ ਵੀ ਮਿਲੇਗਾ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਕਿਸਾਨਾਂ ਲਈ ਮਾਲੀਏ ਦਾ ਵਾਧੂ ਸਰੋਤ ਪੈਦਾ ਕਰਨ ਦੇ ਨਾਲ-ਨਾਲ ਸਸਤੀ ਗਰੀਨ ਊਰਜਾ ਦੀ ਉਪਲਬਧਤਾ, ਖੇਤੀ ਰਹਿੰਦ-ਖੂੰਹਦ, ਪਸ਼ੂਆਂ ਦੇ ਗੋਹੇ ਅਤੇ ਮਿਉਂਸਪਲ ਠੋਸ ਰਹਿੰਦ-ਖੂੰਹਦ ਦੀ ਬਿਹਤਰ ਵਰਤੋਂ ਨੂੰ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀ ਜਿੱਥੇ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ ਉਥੇ ਹੀ ਇਸ ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਣੀਪੁਰ ‘ਚ ਦੋ ਗੁੱਟਾਂ ਵਿਚਾਲੇ ਗੋ+ਲੀਬਾਰੀ, 13 ਲੋਕਾਂ ਦੀ ਮੌ+ਤ

ਮਿਆਂਮਾਰ ਸਰਹੱਦ ਨੇੜੇ ਲੀਥੂ ਪਿੰਡ 'ਚ ਵਾਪਰੀ ਘਟਨਾ ਇੰਟਰਨੈੱਟ ਇੱਕ ਦਿਨ ਪਹਿਲਾਂ ਹੀ ਕੀਤਾ ਗਿਆ...

CID ਫੇਮ ਦਿਨੇਸ਼ ਫਡਨੀਸ ਦਾ ਦੇਹਾਂਤ, 57 ਸਾਲ ਦੀ ਉਮਰ ‘ਚ ਦੁਨੀਆ ਨੂੰ ਕਿਹਾ ਅਲਵਿਦਾ

ਮਸ਼ਹੂਰ ਕ੍ਰਾਈਮ ਸ਼ੋਅ CID ਵਿੱਚ ਫਰੈਡਰਿਕਸ ਦਾ ਕਿਰਦਾਰ ਨਿਭਾਉਣ ਵਾਲੇ ਦਿਨੇਸ਼ ਫਡਨੀਸ ਦਾ ਦੇਹਾਂਤ...

ਮਾਰੂਤੀ-ਟਾਟਾ ਤੋਂ ਬਾਅਦ MG ਵੀ ਵਧਾਏਗੀ ਕਾਰਾਂ ਦੇ Price, ਜਾਣੋ ਨਵੀਆਂ ਕੀਮਤਾਂ

ਮਾਰੂਤੀ ਸੁਜ਼ੂਕੀ ਅਤੇ ਟਾਟਾ ਮੋਟਰਜ਼ ਤੋਂ ਬਾਅਦ MG ਮੋਟਰ ਇੰਡੀਆ ਨੇ ਵੀ 1 ਜਨਵਰੀ-2024...

ਸਿੱਕਮ ‘ਚ ਆਏ ਹੜ੍ਹਾਂ ਦੇ 60 ਦਿਨਾਂ ਬਾਅਦ ਵੀ 7 ਫੌਜੀ ਜਵਾਨਾਂ ਸਮੇਤ 77 ਲੋਕ ਲਾਪਤਾ

ਬੀਤੇ 4 ਅਕਤੂਬਰ ਨੂੰ ਸਿੱਕਮ ਦੀ ਲਹੋਨਾਕ ਝੀਲ ਵਿੱਚ ਬੱਦਲ ਫਟਣ ਕਾਰਨ ਤੀਸਤਾ ਨਦੀ...

ਘਰ ਦੇ ਬਾਹਰ ਧੁੱਪ ਸੇਕ ਰਿਹਾ ਸੀ ਬਜ਼ੁਰਗ, ਬਾਈਕ ਸਵਾਰ ਲੁਟੇਰਿਆਂ ਨੇ ਹੱਥ ‘ਚੋਂ ਖੋਹਿਆ ਮੋਬਾਈਲ

ਅੰਮ੍ਰਿਤਸਰ, 5 ਦਸੰਬਰ 2023 - ਅੰਮ੍ਰਿਤਸਰ 'ਚ ਬਾਈਕ 'ਤੇ ਆਏ ਦੋ ਲੁਟੇਰਿਆਂ ਨੇ ਘਰ...

ਰੈਪਰ ਹਨੀ ਸਿੰਘ ਨੂੰ ਰਾਹਤ: ਗੀਤ ‘ਮੈਂ ਹਾਂ ਬ+ਲਾ+ਤਕਾਰੀ’ ਗੀਤ ਖਿਲਾਫ ਦਰਜ FIR ਰੱਦ ਹੋਵੇਗੀ

ਪੰਜਾਬ ਪੁਲਿਸ ਨੇ ਕੈਂਸਲੇਸ਼ਨ ਰਿਪੋਰਟ ਕੀਤੀ ਤਿਆਰ ਨਵਾਂਸ਼ਹਿਰ, 5 ਦਸੰਬਰ 2023 - ਪੰਜਾਬੀ ਗਾਇਕ ਅਤੇ...

ਨਕੋਦਰ ਦੇ ਕਾਨਵੈਂਟ ਸਕੂਲ ‘ਚ 12 ਬੱਚੇ ਹੋਏ ਬਿਮਾਰ, RO ਦਾ ਪਾਣੀ ਪੀਣ ਤੋਂ ਬਾਅਦ ਹੋਣ ਲੱਗਿਆ ਪੇਟ ਦਰਦ

ਬੱਚਿਆਂ ਨੂੰ ਵੱਖ-ਵੱਖ ਨਿੱਜੀ ਹਸਪਤਾਲਾਂ ਵਿੱਚ ਕਰਵਾਇਆ ਗਿਆ ਦਾਖਲ, ਡਾਕਟਰਾਂ ਮੁਤਾਬਕ ਬੱਚਿਆਂ 'ਚ ਫੂਡ ਪੁਆਇਜ਼ਨਿੰਗ...

CM ਮਾਨ ਕਰਨਗੇ ਪੁਲਿਸ ਅਫਸਰਾਂ ਨਾਲ ਮੀਟਿੰਗ, ਸਾਰੇ CP ਤੇ SSP ਮੀਟਿੰਗ ‘ਚ ਹੋਣਗੇ ਸ਼ਾਮਿਲ

ਚੰਡੀਗੜ੍ਹ, 5 ਦਸੰਬਰ 2023 (ਬਲਜੀਤ ਮਰਵਾਹਾ) - ਮੁੱਖ ਮੰਤਰੀ ਭਗਵੰਤ ਮਾਨ ਅੱਜ ਪੁਲਿਸ ਅਫਸਰਾਂ...

ਲਖਬੀਰ ਸਿੰਘ ਰੋਡੇ ਦੀ ਪਾਕਿਸਤਾਨ ‘ਚ ਮੌ+ਤ

ਪਾਬੰਦੀਸ਼ੁਦਾ ਸੰਗਠਨ KLF ਦਾ ਮੁਖੀ ਸੀ ਲਖਬੀਰ ਸਿੰਘ ਰੋਡੇ, ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਭਤੀਜਾ...