November 18, 2026, 11:26 pm
----------- Advertisement -----------
HomeNewsBreaking NewsCBI ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਰੂਸ-ਯੂਕ੍ਰੇਨ ਜੰਗ 'ਚ ਧੱਕਣ...

CBI ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਰੂਸ-ਯੂਕ੍ਰੇਨ ਜੰਗ ‘ਚ ਧੱਕਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

Published on

----------- Advertisement -----------

ਚੰਡੀਗੜ੍ਹ, 8 ਮਾਰਚ 2024 – ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੇ ਇੱਕ ਮਨੁੱਖੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਜੋ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨੌਕਰੀ ਦਿਵਾਉਣ ਦੀ ਆੜ ਵਿੱਚ ਭਾਰਤੀਆਂ ਨੂੰ ਰੂਸ-ਯੂਕਰੇਨ ਯੁੱਧ ਖੇਤਰ ਵਿੱਚ ਭੇਜ ਰਿਹਾ ਸੀ। ਜਿਥੇ ਨੌਜਵਾਨਾਂ ਨੂੰ ਰੂਸ ਵੱਲੋਂ ਜੰਗ ਲੜਨ ਲਈ ਮਜਬੂਰ ਕੀਤਾ ਜਾਂਦਾ ਹੈ, ਜਿਸ ਦੀਆਂ ਸੋਸ਼ਲ ਮੀਡੀਆ ‘ਤੇ ਕਈ ਵੀਡੀਓਜ਼ ਵੀ ਵਾਇਰਲ ਹੋ ਰਹੀਆਂ ਹਨ।

ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਸੀਬੀਆਈ ਨੇ ਕਈ ਵੀਜ਼ਾ ਕੰਸਲਟੈਂਸੀ ਫਰਮਾਂ ਅਤੇ ਏਜੰਟਾਂ ਦੇ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਹੈ। CBI ਨੇ ਸੱਤ ਸ਼ਹਿਰਾਂ ਵਿੱਚ 10 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਏਜੰਟ ਨੌਜਵਾਨਾਂ ਨੂੰ ਚੰਗੇ ਪੈਸੇ ਕਮਾਉਣ ਅਤੇ ਨੌਕਰੀ ਦਾ ਝਾਂਸਾ ਦੇ ਕੇ ਗੈਰ-ਕਾਨੂੰਨੀ ਤਰੀਕੇ ਨਾਲ ਰੂਸ-ਯੂਕ੍ਰੇਨ ਦੀ ਜੰਗ ‘ਚ ਭੇਜਦੇ ਸਨ। ਇਹ ਗਿਰੋਹ ਪੂਰੇ ਦੇਸ਼ ‘ਚ ਫੈਲਿਆ ਹੋਇਆ ਹੈ ਇਹ ਛਾਪੇਮਾਰੀ ਦਿੱਲੀ, ਮੁੰਬਈ, ਚੇਨਈ, ਤਿਰੂਵਨੰਤਪੁਰਮ, ਅੰਬਾਲਾ, ਚੰਡੀਗੜ੍ਹ ਅਤੇ ਮਦੁਰਾਈ ਵਿੱਚ ਕੀਤੀ ਜਾ ਰਹੀ ਹੈ। ਕੁਝ ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਗਿਆ ਹੈ। 50 ਲੱਖ ਰੁਪਏ ਵੀ ਜ਼ਬਤ ਕੀਤੇ।

ਸੀਬੀਆਈ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਫਰਮਾਂ ਨੇ ਚੰਗੀ ਨੌਕਰੀ ਦੇ ਬਹਾਨੇ 35 ਭਾਰਤੀਆਂ ਨੂੰ ਰੂਸ ਅਤੇ ਯੂਕਰੇਨ ਭੇਜਿਆ ਸੀ। ਉੱਥੇ ਉਨ੍ਹਾਂ ਨੂੰ ਜ਼ਬਰਦਸਤੀ ਯੂਕਰੇਨ ਵਿਰੁੱਧ ਜੰਗ ਲੜਨ ਲਈ ਭੇਜਿਆ ਗਿਆ ਹੈ। ਹਾਲਾਂਕਿ ਇਨ੍ਹਾਂ ‘ਚੋਂ ਕਿੰਨੇ ਜਵਾਨ ਯੁੱਧ ‘ਚ ਲੜਨ ਲਈ ਤਾਇਨਾਤ ਕੀਤੇ ਗਏ ਹਨ, ਇਸ ਦਾ ਅੰਕੜਾ ਅਜੇ ਸਪੱਸ਼ਟ ਨਹੀਂ ਹੋਇਆ ਹੈ।

ਇੱਕ ਦਿਨ ਪਹਿਲਾਂ ਹੀ ਧੋਖੇ ਨਾਲ ਰੂਸੀ ਫੌਜ ਵਿੱਚ ਭਰਤੀ ਕੀਤੇ ਗਏ ਹੈਦਰਾਬਾਦ ਦੇ ਰਹਿਣ ਵਾਲੇ ਮੁਹੰਮਦ ਅਫਸਾਨ ਦੀ ਮੌਤ ਦੀ ਖਬਰ ਸਾਹਮਣੇ ਆਈ ਸੀ। ਇਸ ਤੋਂ ਇਕ ਹਫਤਾ ਪਹਿਲਾਂ ਹੀ ਗੁਜਰਾਤ ਦੇ ਸੂਰਤ ਦੇ ਰਹਿਣ ਵਾਲੇ ਹੈਮਿਲ ਮਾਂਗੁਕੀਆ ਦੀ ਰੂਸ-ਯੂਕਰੇਨ ਜੰਗ ਵਿਚ ਮੌਤ ਹੋ ਗਈ ਸੀ।

ਅਫਸਾਨ ਵਾਂਗ ਤੇਲੰਗਾਨਾ ਅਤੇ ਦੇਸ਼ ਦੇ ਹੋਰ ਰਾਜਾਂ ਦੇ ਕਈ ਨੌਜਵਾਨਾਂ ਨੂੰ ਏਜੰਟਾਂ ਵੱਲੋਂ ਰੂਸ ਵਿੱਚ ਚੰਗੀਆਂ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਸੀ। ਏਜੰਟਾਂ ਨੇ ਇਹ ਵੀ ਭਰੋਸਾ ਦਿੱਤਾ ਸੀ ਕਿ ਉਸ ਦੀ ਜਾਨ ਨੂੰ ਕੋਈ ਖਤਰਾ ਨਹੀਂ ਹੋਵੇਗਾ। ਏਜੰਟਾਂ ਨੇ ਰੂਸ ਭੇਜੇ ਜਾ ਰਹੇ ਹਰੇਕ ਨੌਜਵਾਨ ਤੋਂ ਸਾਢੇ ਤਿੰਨ ਲੱਖ ਰੁਪਏ ਵੀ ਲਏ ਸਨ।

ਮੀਡੀਆ ਰਿਪੋਰਟਾਂ ਮੁਤਾਬਕ ਦੁਬਈ ਨਿਵਾਸੀ ਫੈਜ਼ਲ ਖਾਨ ਉਰਫ ਬਾਬਾ ਦਾ ਨਾਂ ਸੀ.ਬੀ.ਆਈ. ਦੀ ਰਿਪੋਰਟ ‘ਚ ਹੈ। ਫੈਜ਼ਲ ਖਾਨ ਬਾਬਾ ਵਲੌਗ ਯੂਟਿਊਬ ਚੈਨਲ ਚਲਾਉਂਦਾ ਹੈ। ਖਾਨ ਦੀ ਕੰਪਨੀ ਬਾਬਾ ਵਲੌਗ ਓਵਰਸੀਜ਼ ਰਿਕਰੂਟਮੈਂਟ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਅਤੇ ਮੁੰਬਈ, ਦਿੱਲੀ ਅਤੇ ਚੰਡੀਗੜ੍ਹ ਦੀਆਂ ਤਿੰਨ ਹੋਰ ਕੰਪਨੀਆਂ ਦੇ ਨਾਂ ਵੀ ਇਸ ‘ਚ ਸ਼ਾਮਲ ਹਨ। ਇਸ ਮਾਮਲੇ ‘ਚ ਇਨ੍ਹਾਂ ਕੰਪਨੀਆਂ ਦੇ ਡਾਇਰੈਕਟਰ ਵੀ ਦੋਸ਼ੀ ਹਨ ਪਰ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਹ ਕੰਪਨੀਆਂ ਖਾਨ ਨਾਲ ਕੰਮ ਕਰ ਰਹੀਆਂ ਸਨ ਜਾਂ ਨਹੀਂ।

ਸੀਬੀਆਈ ਨੇ ਬਿਆਨਾਂ ‘ਚ ਕਿਹਾ ਕਿ ਇਹ ਟ੍ਰੈਵਲ ਏਜੰਟ ਅਤੇ ਫਰਮਾਂ ਮਨੁੱਖੀ ਤਸਕਰੀ ਇਕ ਗਿਰੋਹ ਦੇ ਤੌਰ ‘ਤੇ ਕੰਮ ਕਰ ਰਹੇ ਸਨ ਤੇ ਯੂਟਿਊਬ ਅਤੇ ਹੋਰ ਸੋਸ਼ਲ ਮੀਡੀਆ ਸਾਈਟਾਂ ‘ਤੇ ਪੋਸਟਾਂ ਪਾ ਕੇ ਭਾਰਤੀ ਨੌਜਵਾਨਾਂ ਨੂੰ ਰੂਸ ‘ਚ ਜ਼ਿਆਦਾ ਤਨਖ਼ਾਹ ਵਾਲੀਆਂ ਨੌਕਰੀਆਂ ਦਾ ਝਾਂਸਾ ਦਿੰਦੇ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਤਸਕਰੀ ਕਰ ਕੇ ਲੜਾਈ ਦੀ ਸਿਖਲਾਈ ਦਿੱਤੀ ਜਾਂਦੀ ਸੀ ਤੇ ਉਨ੍ਹਾਂ ਦੀ ਮਰਜ਼ੀ ਦੇ ਖ਼ਿਲਾਫ਼ ਉਨ੍ਹਾਂ ਦੀ ਜਾਨ ਖ਼ਤਰੇ ‘ਚ ਪਾ ਕੇ ਰੂਸ-ਯੂਕ੍ਰੇਨ ਦੀ ਜੰਗ ‘ਚ ਧੱਕਿਆ ਜਾਂਦਾ ਸੀ। ਇਸ ਦੌਰਾਨ ਕਈ ਨੌਜਵਾਨ ਗੰਭੀਰ ਰੂਪ ‘ਚ ਜ਼ਖਮੀ ਵੀ ਹੋਏ ਹਨ।

ਇਨ੍ਹਾਂ ਫਰਮਾਂ ਖ਼ਿਲਾਫ਼ 6 ਮਾਰਚ ਨੂੰ ਮਨੁੱਖੀ ਤਸਕਰੀ ਦਾ ਮਾਮਲਾ ਦਰਜ ਕਰਵਾਇਆ ਗਿਆ ਸੀ, ਜੋ ਕਿ ਬਾਅਦ ‘ਚ ਜਾਂਚ ਕਰਨ ‘ਤੇ ਸਹੀ ਸਾਬਿਤ ਹੋਇਆ। ਛਾਪੇਮਾਰੀ ਦੌਰਾਨ ਇਨ੍ਹਾਂ ਫਰਮਾਂ ਤੋਂ 50 ਲੱਖ ਤੋਂ ਵੱਧ ਦੀ ਨਕਦੀ, ਦਸਤਾਵੇਜ਼, ਲੈਪਟਾਪ, ਮੋਬਾਈਲ ਫੋਨ, ਕੰਪਿਊਟਰ, ਸੀਸੀਟੀਵੀ ਫੁਟੇਜ ਆਦਿ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ‘ਚ ਹੋਰ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...