September 26, 2026, 6:40 pm
----------- Advertisement -----------
HomeNewsLatest NewsCBI ਵੱਲੋਂ ਪੰਜਾਬ ਦੇ 10 ਅਫ਼ਸਰ ਦਿੱਲੀ ਤਲਬ

CBI ਵੱਲੋਂ ਪੰਜਾਬ ਦੇ 10 ਅਫ਼ਸਰ ਦਿੱਲੀ ਤਲਬ

Published on

----------- Advertisement -----------

ਚੰਡੀਗੜ੍ਹ, 9 ਸਤੰਬਰ, (ਬਲਜੀਤ ਮਰਵਾਹਾ)- ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਪੰਜਾਬ ਦੇ ਆਬਕਾਰੀ ਤੇ ਕਰ ਵਿਭਾਗ ਦੇ 10 ਅਧਿਕਾਰੀਆਂ ਨੂੰ ਦਿੱਲੀ ਤਲਬ ਕੀਤਾ ਹੈ। ਉਨ੍ਹਾਂ ਨੂੰ ਬਿਆਨ ਦਰਜ ਕਰਵਾਉਣ ਲਈ ਦਿੱਲੀ ਬੁਲਾਇਆ ਗਿਆ ਹੈ।
ਦੱਸ ਦਈਏ ਕਿ ਇਹ ਉਹੀ ਮਾਮਲਾ ਹੈ ਜਿਸ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਹੈ। ਦਿੱਲੀ ਵਿੱਚ ਸੀਬੀਆਈ ਦੇ ਐਡੀਸ਼ਨਲ ਐਸਪੀ ਰਾਜੀਵ ਕੁਮਾਰ ਵੱਲੋਂ ਸੰਮਨ ਜਾਰੀ ਕੀਤੇ ਗਏ ਹਨ।ਸੰਮਨ ਵਿੱਚ ਪੰਜਾਬ ਦੇ 10 ਅਧਿਕਾਰੀਆਂ ਨੂੰ ਸੋਮਵਾਰ ਅਤੇ ਮੰਗਲਵਾਰ ਨੂੰ ਰਾਜਧਾਨੀ ਵਿੱਚ ਸੀਬੀਆਈ ਸਾਹਮਣੇ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਨ ਲਈ ਕਿਹਾ ਗਿਆ ਹੈ। ਆਈਪੀਸੀ ਦੀ ਧਾਰਾ 160 ਤਹਿਤ ਜਾਰੀ ਸੰਮਨ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਰਾਹੀਂ ਭੇਜੇ ਗਏ ਸਨ।
ਜ਼ਿਕਰਯੋਗ ਹੈ ਕਿ ਦਿੱਲੀ ਆਬਕਾਰੀ ਘੁਟਾਲੇ ‘ਚ ਈਡੀ ਪਹਿਲਾਂ ਹੀ ਤਿੰਨ ਅਧਿਕਾਰੀਆਂ ਤੋਂ ਪੁੱਛਗਿੱਛ ਕਰ ਚੁੱਕੀ ਹੈ। ਜਿਸ ਵਿੱਚ ਵਿੱਤ ਕਮਿਸ਼ਨਰ ਆਬਕਾਰੀ ਤੇ ਕਰ ਕੇਏਪੀ ਸਿਨਹਾ ਦਾ ਨਾਂ ਵੀ ਸ਼ਾਮਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...