ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਸਕੂਲਾਂ ਨੂੰ 1 ਅਪ੍ਰੈਲ ਤੋਂ ਪਹਿਲਾਂ ਨਵਾਂ ਅਕਾਦਮਿਕ ਸੈਸ਼ਨ ਸ਼ੁਰੂ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ। ਬੋਰਡ ਨੇ ਕਿਹਾ ਹੈ ਕਿ ਇਸ ਨਾਲ ਵਿਦਿਆਰਥੀਆਂ ਵਿੱਚ ਚਿੰਤਾ ਅਤੇ ਥਕਾਵਟ ਪੈਦਾ ਹੋਣ ਦਾ ਖਤਰਾ ਹੈ। ਸੀਬੀਐਸਈ ਦੀ ਇਹ ਚੇਤਾਵਨੀ ਕਈ ਸਕੂਲਾਂ ਵਿੱਚ ਖਾਸ ਕਰਕੇ 10ਵੀਂ ਅਤੇ 12ਵੀਂ ਜਮਾਤ ਦੇ ਅਕਾਦਮਿਕ ਸੈਸ਼ਨ ਦੇ ਸ਼ੁਰੂ ਹੋਣ ਤੋਂ ਬਾਅਦ ਆਈ ਹੈ।

ਬੋਰਡ ਨੇ ਨੋਟ ਕੀਤਾ ਹੈ ਕਿ “ਅਕਾਦਮਿਕ ਸੈਸ਼ਨ ਨਿਰਧਾਰਤ ਸਮੇਂ ਤੋਂ ਪਹਿਲਾਂ ਸ਼ੁਰੂ ਕਰਨ ਨਾਲ ਵਿਦਿਆਰਥੀਆਂ ਨੂੰ ਪਾਠਕ੍ਰਮ ਤੋਂ ਇਲਾਵਾ ਗਤੀਵਿਧੀਆਂ ਜਿਵੇਂ ਕਿ ਜੀਵਨ ਹੁਨਰ, ਸਿਹਤ, ਸਰੀਰਕ ਸਿੱਖਿਆ ਅਤੇ ਕਮਿਊਨਿਟੀ ਸੇਵਾ ਲਈ ਲੋੜੀਂਦਾ ਸਮਾਂ ਨਹੀਂ ਮਿਲਦਾ। ਇਹ ਸਾਰੀਆਂ ਗਤੀਵਿਧੀਆਂ ਵੀ ਮਹੱਤਵਪੂਰਨ ਹਨ। ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਬੋਰਡ ਨਾਲ ਸਬੰਧਤ ਸੰਸਥਾਵਾਂ ਦੇ ਮੁਖੀਆਂ ਨੂੰ ਨਵਾਂ ਅਕਾਦਮਿਕ ਸੈਸ਼ਨ ਸ਼ੁਰੂ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਅਕਾਦਮਿਕ ਸੈਸ਼ਨ 1 ਅਪ੍ਰੈਲ ਤੋਂ 31 ਮਾਰਚ ਤੱਕ ਚੱਲਦਾ ਹੈ। ਇਸ ਦੀ ਸਖਤੀ ਨਾਲ ਪਾਲਣਾ ਕਰੋ।”












