September 8, 2024, 10:38 pm
----------- Advertisement -----------
HomeNewsBreaking News13 ਫਰਵਰੀ ਤੋਂ ਪਹਿਲਾਂ ਕਿਸਾਨਾਂ ਨੂੰ ਮਨਾਉਣ ਦੀ ਆਖ਼ਰੀ ਕੋਸ਼ਿਸ਼, ਕੇਂਦਰ ਨੇ...

13 ਫਰਵਰੀ ਤੋਂ ਪਹਿਲਾਂ ਕਿਸਾਨਾਂ ਨੂੰ ਮਨਾਉਣ ਦੀ ਆਖ਼ਰੀ ਕੋਸ਼ਿਸ਼, ਕੇਂਦਰ ਨੇ ਕਿਸਾਨ ਜਥੇਬੰਦੀਆਂ ਨਾਲ 12 ਫਰਵਰੀ ਨੂੰ ਫੇਰ ਸੱਦੀ ਮੀਟਿੰਗ

Published on

----------- Advertisement -----------

ਚੰਡੀਗੜ੍ਹ, 11 ਫਰਵਰੀ,2024: ਕਿਸਾਨ ਜਥੇਬੰਦੀਆਂ ਵੱਲੋਂ 13 ਫਰਵਰੀ ਨੂੰ ‘ਦਿੱਲੀ ਚੱਲੋ’ ਦੇ ਦਿੱਤੇ ਸੱਦੇ ਨੂੰ ਤੋਂ ਬਾਅਦ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਵਾਸਤੇ ਕੇਂਦਰ ਸਰਕਾਰ ਨੇ 12 ਫਰਵਰੀ ਨੂੰ ਕਿਸਾਨ ਜਥੇਬੰਦੀਆਂ ਨਾਲ ਚੰਡੀਗੜ੍ਹ ਵਿਚ ਮੀਟਿੰਗ ਸੱਦ ਲਈ ਹੈ। ਕੇਂਦਰ 13 ਫਰਵਰੀ ਤੋਂ ਪਹਿਲਾਂ ਕਿਸਾਨਾਂ ਨੂੰ ਮਨਾਉਣ ਦੀ ਆਖਰੀ ਵਾਰ ਫੇਰ ਕੋਸ਼ਿਸ਼ ਕਰ ਰਹੀ ਹੈ।

ਇਹ ਮੀਟਿੰਗ 12 ਫਰਵਰੀ ਨੂੰ ਸ਼ਾਮ 5.00 ਵਜੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟਰੇਸ਼ਨ ਪੰਜਾਬ, ਸੈਕਟਰ 26 ਵਿਖੇ ਹੋਵੇਗੀ। ਜਿਸ ‘ਚ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ, ਫੂਡ ਸਪਲਾਈ ਮੰਤਰੀ ਪਿਯੂਸ਼ ਗੋਇਲ ਤੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਸ਼ਾਮਲ ਹੋਣਗੇ। ਸੰਯੁਕਤ ਕਿਸਾਨ ਮੋਰਚੇ (ਨਾਨ ਪੋਲੀਟਿਕਲ) ਅਤੇ ਹੋਰ ਕਿਸਾਨ ਨੁਮਾਇੰਦਿਆਂ ਨੂੰ ਮੀਟਿੰਗ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕੇਂਦਰੀ ਮੰਤਰੀਆਂ ਨੇ ਐਸ.ਕੇ.ਐਮ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ। ਕਿਸਾਨਾਂ ਨੇ ਵੀ ਦੇਰ ਰਾਤ ਇਸ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਮੀਟਿੰਗ ਵਿੱਚ ਜਾਣ ਦਾ ਫੈਸਲਾ ਕੀਤਾ ਹੈ। ਪਰ ਹਰਿਆਣਾ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਤੋਂ ਕਿਸਾਨ ਨਾਰਾਜ਼ ਹਨ। ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨ ਹਰਿਆਣਾ ਸਰਕਾਰ ਦੀਆਂ ਗਤੀਵਿਧੀਆਂ ਦਾ ਵਿਰੋਧ ਕਰ ਰਹੇ ਹਨ।

ਸਰਵਣ ਸਿੰਘ ਪੰਧੇਰ ਅਨੁਸਾਰ ਕੇਂਦਰ ਨੇ ਹਰਿਆਣਾ ਸਰਕਾਰ ਨੂੰ ਗੱਲਬਾਤ ਦੌਰਾਨ ਅਜਿਹੇ ਕਦਮ ਚੁੱਕਣ ਤੋਂ ਗੁਰੇਜ਼ ਕਰਨ ਲਈ ਕਿਹਾ ਹੈ। ਇੰਟਰਨੈੱਟ ਸੇਵਾਵਾਂ ਬੰਦ ਕਰਨਾ ਵੀ ਅਣਮਨੁੱਖੀ ਹੈ। ਕਿਸਾਨ ਜਥੇਬੰਦੀਆਂ ਨੇ ਵੀ ਇਸ ਦਾ ਵਿਰੋਧ ਕੀਤਾ ਹੈ। ਇਸ ਦੌਰਾਨ ਸਰਵਣ ਸਿੰਘ ਪੰਧੇਰ ਨੇ ਸਮੁੱਚੇ ਦੇਸ਼ ਦੇ ਆਗੂਆਂ ਨੂੰ 13 ਫਰਵਰੀ ਨੂੰ ਦਿੱਲੀ ਆਉਣ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਮਾਰਚ ਸ਼ਾਂਤਮਈ ਹੋਵੇਗਾ। ਅਸੀਂ ਉਦੋਂ ਤੱਕ ਡਟੇ ਰਹਾਂਗੇ ਜਦੋਂ ਤੱਕ ਕੇਂਦਰ ਉਨ੍ਹਾਂ ਦੇ ਦੀਆਂ ਮੰਗਾਂ ਮੰਨਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਵੇਰੇ ਖਾਲੀ ਪੇਟ ਪੀਓ ਜੀਰੇ ਦਾ ਪਾਣੀ, ਮਿਲਗੇ ਇਹ ਫਾਇਦੇ

ਜੀਰਾ ਭਾਰਤੀ ਰਸੋਈ ਵਿੱਚ ਪਾਇਆ ਜਾਣ ਵਾਲਾ ਇੱਕ ਮਹੱਤਵਪੂਰਨ ਮਸਾਲਾ ਹੈ, ਜਿਸ ਦੀ ਵਰਤੋਂ...

ਨਵਾਂਸ਼ਹਿਰ ‘ਚ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰੀ, 1 ਦੀ ਮੌਤ

ਫਗਵਾੜਾ ਰੋਡ 'ਤੇ ਕਸਬਾ ਬੰਗਾ ਨੇੜੇ ਪਿੰਡ ਭੁੱਟਾ ਮੋੜ ਵਿਖੇ ਇੱਕ ਕਾਰ ਨੇ ਈ-ਰਿਕਸ਼ਾ...

ਪੰਚਕੂਲਾ ‘ਚ ਵੱਡੇ ਪੱਧਰ ‘ਤੇ ਛਾਪੇਮਾਰੀ, 18 ਲੋਕ ਗ੍ਰਿਫਤਾਰ

ਹਰਿਆਣਾ ਪੁਲਿਸ ਨੇ ਅਪਰਾਧੀਆਂ ਦੇ ਖਿਲਾਫ ਆਪਣੀ ਮੁਹਿੰਮ ਤੇਜ਼ ਕਰਦਿਆਂ ਪੰਚਕੂਲਾ 'ਚ ਆਪ੍ਰੇਸ਼ਨ ਇਨਵੈਸ਼ਨ-14...

ਤਰਨਤਾਰਨ ‘ਚ 3 ਲੁਟੇਰੇ ਕਾਬੂ, 2 ਆਈਫੋਨ, 2 ਮੋਟਰਸਾਈਕਲ ਬਰਾਮਦ

ਤਰਨਤਾਰਨ ਪੁਲਿਸ ਨੇ ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਲੁਟੇਰਿਆਂ...

ਬਾਬੇ ਨਾਨਕ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਮੁਕੰਮਲ ,ਫੁੱਲਾਂ ਨਾਲ ਸਜਾਇਆ ਗਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ

ਬਾਬੇ ਨਾਨਕ ਦੀ ਨਗਰੀ ਵਜੋਂ ਜਾਣੇ ਜਾਂਦੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਨੂੰ ਰੂਹਾਨੀਅਤ ਦੇ...

ਪਹਿਲਵਾਨ ਬਜਰੰਗ ਪੂਨੀਆ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਹਰਿਆਣਾ ਦੇ ਪਹਿਲਵਾਨ ਬਜਰੰਗ ਪੂਨੀਆ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਦੋ ਦਿਨ ਬਾਅਦ...

ਸੋਮਵਾਰ ਤੋਂ ਪੰਜਾਬ ‘ਚ ਡਾਕਟਰਾਂ ਦੀ ਹੜਤਾਲ, ਓਪੀਡੀ ਰਹੇਗੀ ਬੰਦ

ਪੰਜਾਬ ਵਿੱਚ 9 ਸਤੰਬਰ ਤੋਂ ਡਾਕਟਰ ਹੜਤਾਲ ਕਰਨ ਜਾ ਰਹੇ ਹਨ। ਜਿਸ ਕਾਰਨ ਭਲਕੇ...

ਬਠਿੰਡਾ ‘ਚ ਸੜਕ ਹਾਦਸੇ ਦਾ ਸ਼ਿਕਾਰ ਹੋਏ MLA ਗੋਲਡੀ ਕੰਬੋਜ

ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਬਠਿੰਡਾ ਥਰਮਲ...

ਅੰਮ੍ਰਿਤਸਰ ‘ਚ ਆਇਆ ਹੈਰਾਨੀਜਨਕ ਮਾਮਲਾ ਸਾਹਮਣੇ, ਬਰਗਰ ਮੰਗਣ ‘ਤੇ ਚੱਲੀ ਗੋਲੀ

ਅੰਮ੍ਰਿਤਸਰ 'ਚ ਇਕ ਰੈਸਟੋਰੈਂਟ ਦੇ ਮੈਨੇਜਰ ਵੱਲੋਂ ਬਰਗਰ ਮੰਗਣ 'ਤੇ ਗੋਲੀ ਚਲਾਉਣ ਦਾ ਮਾਮਲਾ...