June 1, 2026, 9:42 am
----------- Advertisement -----------
HomeNewsLatest Newsਕੇਂਦਰ ਸਰਕਾਰ ਵੱਲ਼ੋਂ ਪੰਜਾਬੀ ਭਾਸ਼ਾ ਨੂੰ ਖ਼ਤਮ ਕਰਨ ਦੇ ਯਤਨ : ਕੇਂਦਰੀ...

ਕੇਂਦਰ ਸਰਕਾਰ ਵੱਲ਼ੋਂ ਪੰਜਾਬੀ ਭਾਸ਼ਾ ਨੂੰ ਖ਼ਤਮ ਕਰਨ ਦੇ ਯਤਨ : ਕੇਂਦਰੀ ਸਿੰਘ ਸਭਾ

Published on

----------- Advertisement -----------

ਚੰਡੀਗੜ੍ਹ, 31 ਮਈ (2023): ਕੇਂਦਰੀ ਸਿੰਘ ਸਭਾ ਨੇ ਕੇਂਦਰ ਸਰਕਾਰ ਦੇ ਅਦਾਰਿਆਂ ਵੱਲੋਂ ਲਗਾਤਾਰ ਪੰਜਾਬੀ ਭਾਸ਼ਾ ਉਪਰ ਕੀਤੇ ਜਾ ਰਹੇ ਹਮਲਿਆਂ ਅਤੇ ਚੰਡੀਗੜ੍ਹ ਤੋਂ ਪੰਜਾਬ ਦਾ ਦਾਅਵਾ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਨਿੰਦਾ ਕੀਤੀ ਹੈ। ਕੇਂਦਰੀ ਸਿੰਘ ਸਭਾ ਦੇ ਪ੍ਰਧਾਨ ਪ੍ਰੋ. ਸ਼ਾਮ ਸਿੰਘ ਅਤੇ ਜਨਰਲ ਸਕੱਤਰ ਡਾ. ਖੁਸ਼ਹਾਲ ਸਿੰਘ ਵੱਲੋਂ ਜਾਰੀ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਤਹਿਤ ਚੱਲ ਰਹੇ ਆਕਾਸ਼ਵਾਣੀ ਡਾਇਰੈਕਟੋਰੇਟ ਨੇ ਚੰਡੀਗੜ੍ਹ ਤੋਂ ਪੰਜਾਬੀ ਖ਼ਬਰਾਂ ਦਾ ਯੂਨਿਟ ਜਲੰਧਰ ਤਬਦੀਲ ਕਰ ਕੇ ਜਿੱਥੇ ਆਕਾਸ਼ਵਾਣੀ ਚੰਡੀਗੜ੍ਹ ਨਾਲ ਜੁੜੇ ਲੱਖਾਂ ਸਰੋਤਿਆਂ ਨੂੰ ਪੰਜਾਬੀ ਖ਼ਬਰਾਂ ਅਤੇ ਇਸ ਉਪਰ ਆਧਾਰਿਤ ਪ੍ਰੋਗਰਾਮ ਤੋਂ ਵਾਂਝੇ ਕੀਤਾ ਹੈ ਉੱਥੇ ਰਾਜਧਾਨੀ ਚੰਡੀਗੜ੍ਹ ਤੋਂ ਪੰਜਾਬ ਦਾ ਦਾਅਵਾ ਵੀ ਕਮਜ਼ੋਰ ਕਰਨ ਦੀ ਕੋਝੀ ਕੋਸ਼ਿਸ਼ ਕੀਤੀ ਗਈ ਹੈ।
ਬੁਲਾਰਿਆਂ ਨੇ ਦਸਿਆ ਕਿ 14 ਮਈ ਤੇ ਆਕਾਸ਼ਵਾਣੀ ਦੀ ਵੈਬਸਾਈਟ ਤੋਂ ਪੰਜਾਬੀ ਦੀਆਂ ਪ੍ਰਦੇਸ਼ਕ ਖ਼ਬਰਾਂ ਦੀ ਟੈਕਸਟ ਗਾਇਬ ਹੈ ਜੋ ਦੇਸ਼ ਵਿਦੇਸ਼ ’ਚ ਬੈਠੇ ਲੋਕਾਂ ਤੱਕ ਪੰਜਾਬ ਦੀਆਂ ਖ਼ਬਰਾਂ ਪੁਚਾਉਂਦੀ ਸੀ। ਇਸ ਤੋਂ ਇਲਾਵਾ ਸ਼ਾਮ ਨੂੰ ਚੰਡੀਗੜ੍ਹ ਸਟੇਸ਼ਨ ਤੋਂ 2 ਵਾਰ ਨਸ਼ਰ ਹੋਣ ਵਾਲੀਆਂ ਐਫ.ਐਮ ਹੈਡਲਾਈਨਜ਼ ਵਿੱਚੋਂ ਪੰਜਾਬ ਅਤੇ ਚੰਡੀਗੜ੍ਹ ਯੂ.ਟੀ ਦੀਆਂ ਖ਼ਬਰਾਂ ਹਟਾ ਦਿੱਤੀਆਂ ਗਈਆਂ ਹਨ।
ਕੇਂਦਰੀ ਸਿੰਘ ਸਭਾ ਦੇ ਨੁਮਾਇੰਦਿਆਂ ਨੇ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਨੇ ਯੂਨੀਵਰਸਿਟੀ ਦੀ ਗਰੈਜੂਏਸ਼ਨ ਕੋਰਸਾਂ ਵਿੱਚੋਂ ਪੰਜਾਬੀ ਦਾ ਲਾਜ਼ਮੀ ਵਿਸ਼ਾ ਹਟਾਉਣ ਦਾ ਫੈਸਲਾ ਲਿਆ ਹੈ, ਜੋ ਸਰਾਸਰ ਪੰਜਾਬੀ ਅਤੇ ਪੰਜਾਬ ਵਿਰੋਧੀ ਫੈਸਲਾ ਹੈ। ਕੇਂਦਰੀ ਸਿੰਘ ਸਭਾ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਟੁੱਟ ਹਿੱਸਾ ਹੈ ਅਤੇ ਇਹ ਸ਼ਹਿਰ ਪੰਜਾਬ ਦੇ ਦਰਜਨਾਂ ਪਿੰਡਾਂ ਨੂੰ ਉਜਾੜ ਕੇ ਵਸਾਇਆ ਗਿਆ ਹੈ, ਜਿਨ੍ਹਾਂ ਦੀ ਮਾਂ ਬੋਲੀ ਪੰਜਾਬੀ ਸੀ। ਉਹਨਾਂ ਨੇ ਕਿਹਾ ਦੇਸ਼ ਦੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਵਿੱਚ ਸਿਰਫ਼ ਚੰਡੀਗੜ੍ਹ ਹੀ ਅਜਿਹਾ ਪ੍ਰਦੇਸ਼ ਹੈ ਜਿਸ ਨੂੰ ਇਸ ਦੀ ਮਾਂ ਬੋਲੀ ਤੋਂ ਤੋੜਿਆ ਗਿਆ ਹੈ ਜਦ ਕਿ ਹੋਰਨਾਂ ਕੇਂਦਰੀ ਪ੍ਰਦੇਸ਼ਾਂ ਦੀ ਸਰਕਾਰੀ ਭਾਸ਼ਾ ਉਥੋਂ ਦੇ ਲੋਕਾਂ ਦੀ ਬੋਲੀ ਹੀ ਰੱਖੀ ਗਈ ਹੈ ਸਿਰਫ਼ ਚੰਡੀਗੜ੍ਹ ਉਪਰ ਹੀ ਅੰਗਰੇਜ਼ੀ ਅਤੇ ਹਿੰਦੀ ਥੋਪੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...