November 5, 2026, 4:13 am
----------- Advertisement -----------
HomeNewsBreaking Newsਓਲੰਪਿਕ ਵਿੱਚ ਭਾਰਤੀ ਖਿਡਾਰੀਆਂ ਦੇ ਹਿੱਤ ਮਹਿਫੂਜ਼ ਰੱਖਣ ’ਚ ਨਾਕਾਮ ਸਿੱਧ ਹੋਈ...

ਓਲੰਪਿਕ ਵਿੱਚ ਭਾਰਤੀ ਖਿਡਾਰੀਆਂ ਦੇ ਹਿੱਤ ਮਹਿਫੂਜ਼ ਰੱਖਣ ’ਚ ਨਾਕਾਮ ਸਿੱਧ ਹੋਈ ਕੇਂਦਰ ਸਰਕਾਰ-ਮੁੱਖ ਮੰਤਰੀ ਵੱਲੋਂ ਸਖ਼ਤ ਅਲੋਚਨਾ

Published on

----------- Advertisement -----------

ਚੰਡੀਗੜ੍ਹ, 7 ਅਗਸਤ – (ਬਲਜੀਤ ਮਰਵਾਹਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ਓਲੰਪਿਕ ਵਿਖੇ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਸਿੱਧ ਹੋਣ ਲਈ ਕੇਂਦਰ ਸਰਕਾਰ ਦੀ ਸਖ਼ਤ ਅਲੋਚਨਾ ਕੀਤੀ ਹੈ।

      ਮੁੱਖ ਮੰਤਰੀ ਨੇ ਅੱਜ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਦੇ ਪਿੰਡ ਚਰਖੀ ਦਾਦਰੀ ਵਿਖੇ ਪਹੁੰਚ ਕੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਪੈਰਿਸ ਵਿੱਚ ਚੱਲ ਰਹੀਆਂ ਓਲੰਪਿਕ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਨੇ ਇਸ ਗੰਭੀਰ ਮੁੱਦੇ ਉਤੇ ਚੁੱਪ ਧਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਫੋਗਾਟ ਨੂੰ ਓਲੰਪਿਕ ਦੇ ਫਾਈਨਲ ਮੁਕਾਬਲੇ ਤੋਂ ਬਾਹਰ ਕਰ ਦਿੱਤਾ ਗਿਆ, ਭਾਵੇਂ ਉਸ ਨੇ ਸੈਮੀਫਾਈਨਲ ਤੱਕ ਹੋਰ ਮੁਲਕਾਂ ਦੀਆਂ ਖਿਡਾਰਨਾਂ ਨੂੰ ਚਿੱਤ ਕੀਤਾ ਅਤੇ ਉਹ ਓਲੰਪਿਕ ਵਿੱਚ ਸੋਨ ਤਮਗੇ ਦੀ ਮਜ਼ਬੂਤ ਦਾਅਵੇਦਾਰ ਸੀ। ਇਸੇ ਤਰ੍ਹਾਂ ਹਾਕੀ ਖਿਡਾਰੀਆਂ ਨੂੰ ਬਿਨਾਂ ਕਿਸੇ ਕਸੂਰ ਦੇ ਰੈੱਡ ਕਾਰਡ ਦਿਖਾਉਣਾ ਅਣ-ਉਚਿਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੈਰਾਨੀਜਨਕ ਹੈ ਕਿ ਭਾਰਤ ਸਰਕਾਰ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ ਮੂਕ ਦਰਸ਼ਨ ਬਣੇ ਹੋਏ ਹਨ।

      ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਤਾਂ ਕੇਂਦਰ ਸਰਕਾਰ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਕਰਨ ਦੇ ਸਮਰੱਥ ਹੋਣ ਦੇ ਦਮਗਜ਼ੇ ਮਾਰ ਰਹੀ ਹੈ ਜਦਕਿ ਦੂਜੇ ਪਾਸੇ ਸਾਡੇ ਮੁਲਕ ਦੇ ਖਿਡਾਰੀਆਂ ਦੇ ਹਿੱਤ ਮਹਿਫੂਜ਼ ਨਹੀਂ ਹਨ। ਉਨ੍ਹਾਂ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਓਲੰਪਿਕ ਖੇਡਾਂ ਦੌਰਾਨ ਮਿਸਾਲੀ ਖੇਡ ਭਾਵਨਾ ਦਾ ਪ੍ਰਗਟਾਵਾ ਕੀਤਾ ਪਰ ਕੇਂਦਰ ਸਰਕਾਰ ਦੀਆਂ ਗਲਤੀਆਂ ਕਾਰਨ ਉਹ ਮੈਡਲ ਜਿੱਤਣ ਤੋਂ ਖੁੰਝ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਕਿਸੇ ਖਿਡਾਰੀ ਨੂੰ 200 ਗ੍ਰਾਮ ਦੇ ਭਾਰ ਕਰਕੇ ਖੇਡ ਮੁਕਾਬਲੇ ਤੋਂ ਵਿਰਵਾ ਰਹਿਣਾ ਪਵੇ ਤਾਂ ਫਿਰ ਕੋਚ, ਫਿਜ਼ੀਓਥਰੈਪੀ ਅਤੇ ਹੋਰ ਸਾਧਨਾਂ ਲਈ ਕੀਤੇ ਜਾ ਰਹੇ ਵੱਡੇ ਖਰਚੇ ਦੀ ਕੀ ਤੁੱਕ ਬਣਦੀ ਹੈ।

      ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਦੇ ਅਧਿਕਾਰੀ ਉਥੇ ਸਿਰਫ ਛੁੱਟੀਆਂ ਮਨਾਉਣ ਲਈ ਗਏ ਹਨ ਜਦਕਿ ਉਨ੍ਹਾਂ ਨੇ ਖਿਡਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਨਾ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਪਾਸਾ ਵੱਟਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਯੂਕਰੇਨ ਦੀ ਜੰਗ ਰੋਕਣ ਵਿੱਚ ਦਖ਼ਲ ਦੇਣ ਬਾਰੇ ਹਰ ਰੋਜ਼ ਵੱਡੇ ਦਾਅਵੇ ਕਰ ਰਹੀ ਹੈ ਪਰ ਓਲੰਪਿਕ ਖੇਡਾਂ ਲਈ ਸਖ਼ਤ ਮਿਹਨਤ ਕਰ ਰਹੇ ਸਾਡੇ ਖਿਡਾਰੀਆਂ ਨੂੰ ਲਾਵਾਰਸ ਛੱਡ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰਾ ਮੁਲਕ ਇਸ ਵੇਲੇ ਬਹਾਦਰ ਲੜਕੀ ਵਿਨੇਸ਼ ਫੋਗਾਟ ਨਾਲ ਡਟ ਕੇ ਖੜ੍ਹਾ ਹੈ ਜੋ ਮੈਡਲ ਜਿੱਤਣ ਤੋਂ ਇਸ ਕਰਕੇ ਖੁੰਝ ਗਈ ਕਿਉਂਕਿ ਕੇਂਦਰ ਸਰਕਾਰ ਨੇ ਉਸ ਨੂੰ ਅਯੋਗ ਠਹਿਰਾਏ ਜਾਣ ਦੇ ਖਿਲਾਫ਼ ਅਪੀਲ ਪਾਉਣ ਦੀ ਪ੍ਰਵਾਹ ਨਹੀਂ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡੀ ‘ਪੁਨਰ ਸੁਰਜੀਤ, ਕਿਹਾ- ਗਿਆਨੀ ਹਰਪ੍ਰੀਤ ਨਾਲ ਵਿਚਾਰਧਾਰਕ ਮੇਲ ਨਹੀਂ ਖਾਂਦੀ

ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਪੈਦਾ ਕਰਦਿਆਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ...

ਪੰਜਾਬ ਤੋਂ ਬਿਹਾਰ ਪਹੁੰਚੀ 1 ਕਰੋੜ ਰੁਪਏ ਦੀ ਵਿਦੇਸ਼ੀ ਸ਼ਰਾਬ ! ਆਬਕਾਰੀ ਵਿਭਾਗ ਨੇ ਕੀਤੀ ਜ਼ਬਤ, ਜਾਣੋ ਪੂਰਾ ਮਾਮਲਾ

ਬਿਹਾਰ ਵਿੱਚ ਸ਼ਰਾਬ 'ਤੇ ਪਾਬੰਦੀ ਹੋਣ ਦੇ ਬਾਵਜੂਦ, ਤਸਕਰੀ ਦਾ ਮੁੱਦਾ ਬੇਰੋਕ ਜਾਰੀ ਹੈ।...

ਪੰਜਾਬ ਸਰਕਾਰ ਨੇ 3 ਫੀਸਦੀ ਡੀਏ ਵਧਾਇਆ, ਬਕਾਏ ਦੇ ਮਾਮਲੇ ’ਚ ਸੁਪਰੀਮ ਕੋਰਟ ਦਾ ਮੁੜ ਕੀਤਾ ਰੁਖ਼

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦਿਵਾਲੀ ਦਾ ਤੋਹਫ਼ਾ ਦਿੰਦਿਆਂ...

ਸਿਵਲ ਹਸਪਤਾਲ ਪੱਟੀ ‘ਚ ਇੱਕ ਕਰੋੜ ਰੁਪਏ ਦਾ ਗਬਨ, ਆਡਿਟ ਦੌਰਾਨ ਹੋਇਆ ਖੁਲਾਸਾ, ਮੁਲਜ਼ਮ ਫ਼ਰਾਰ

 ਸਿਵਲ ਹਸਪਤਾਲ ਪੱਟੀ ਵਿਖੇ ਸਰਕਾਰੀ ਫੰਡਾਂ (Corruption in Governmet Funds) ਦੀ ਵਰਤੋਂ ਵਿੱਚ ਵੱਡੀਆਂ...

ਡਾ. ਸੇਹਰ ਓਮਪ੍ਰਕਾਸ਼ ਨੇ ਜਿੱਤਿਆ ਥਰਡ ਰਨਰ-ਅੱਪ ਦਾ ਖ਼ਿਤਾਬ, ਪੰਜਾਬ ਦਾ ਨਾਮ ਕੀਤਾ ਰੌਸ਼ਨ

ਸ੍ਰੀਲੰਕਾ ਵਿੱਚ ਕਰਵਾਏ ਗਏ ਵੱਕਾਰੀ ਕੌਮਾਂਤਰੀ ਸੁੰਦਰਤਾ ਮੁਕਾਬਲੇ 'ਮਿਸਿਜ਼ ਯੂਨੀਵਰਸ 2026' ਵਿੱਚ ਭਾਰਤ ਦੀ...

ਸੁਪਰੀਮ ਕੋਰਟ ਨੇ ਖੁੱਲ੍ਹੇਆਮ ਪਟਾਕਿਆਂ ਦੀ ਵਿਕਰੀ ’ਤੇ ਪ੍ਰਗਟਾਈ ਚਿੰਤਾ

 ਸੁਪਰੀਮ ਕੋਰਟ ਦੇ ਆਦੇਸ਼ ਦੇ ਬਾਵਜੂਦ ਖੁੱਲ੍ਹੇਆਮ ਹਰ ਤਰ੍ਹਾਂ ਦੇ ਪਟਾਕਿਆਂ ਦੀ ਵਿਕਰੀ ’ਤੇ...

ਝੋਟਾ ਕਤਲਕਾਂਡ ਮਾਮਲੇ ‘ਚ JCB ਲੈ ਕੇ ਮਾਨਸਾ ਪਹੁੰਚੀ CBI ਦੀ ਟੀਮ, ਪਹਿਲੀ ਗੋਲੀ ਦੇ ਸਬੂਤ ਦੀ ਕੀਤੀ ਜਾ ਰਹੀ ਭਾਲ

ਪਰਵਿੰਦਰ ਝੋਟਾ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਝੋਟੇ ਕਤਲਕਾਂਡ...

ਜਗਤਾਰ ਹਵਾਰਾ ਨੂੰ ਪੰਜਾਬ ਸ਼ਿਫ਼ਟ ਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, IB ਰਿਪੋਰਟ ਮਗਰੋਂ 3 ਮਹੀਨੇ ਟਲੀ ਸੁਣਵਾਈ

ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ...

ਅਕਸਰ ਹੁੰਦਾ ਸੀ ਝਗੜਾ, ਘਰ ਵਾਪਸ ਆਉਂਦਿਆਂ ਹੀ ਲਈ ਪਤੀ ਨੇ ਜਾਨ…”; 2 ਸਾਲ ਪਹਿਲਾਂ ਹੋਇਆ ਸੀ ਵਿਆਹ ਤੇ ਹੁਣ ਹੋਇਆ ਦਰਦਨਾਕ ਅੰਤ

ਉੱਤਰ ਪ੍ਰਦੇਸ਼ ਦੇ ਨਿਗੋਹੀ ਇਲਾਕੇ ਦੇ ਤ੍ਰਿਲੋਕਾਪੁਰ ਪਿੰਡ ਵਿੱਚ ਮੰਗਲਵਾਰ ਦੁਪਹਿਰ ਇੱਕ ਵਿਅਕਤੀ ਨੇ...