September 22, 2026, 7:46 am
----------- Advertisement -----------
HomeNewsBreaking Newsਤਾਨਾਸ਼ਾਹੀ ਨਾਲ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਥੋਪਣ ਤੋਂ ਬਾਜ਼ ਆਵੇ ਕੇਂਦਰ ਸਰਕਾਰ...

ਤਾਨਾਸ਼ਾਹੀ ਨਾਲ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਥੋਪਣ ਤੋਂ ਬਾਜ਼ ਆਵੇ ਕੇਂਦਰ ਸਰਕਾਰ – ਹਰਪਾਲ ਚੀਮਾ

Published on

----------- Advertisement -----------
  • ਸੂਬੇ ਦੇ ਅਧਿਕਾਰਾਂ ਅਤੇ ਸੰਘੀ ਢਾਂਚੇ ਦੇ ਵਿਰੁੱਧ ਹਨ ਚੰਡੀਗੜ੍ਹ ਪ੍ਰਸ਼ਾਸਨ ਅਤੇ ਬੀਬੀਐਮਬੀ ਬਾਰੇ ਕੇਂਦਰ ਸਰਕਾਰ ਦੇ ਆਪਹੁਦਰੇ ਫੈਸਲੇ: ਹਰਪਾਲ ਸਿੰਘ ਚੀਮਾ
  • ਕੇਂਦਰੀ ਸਰਕਾਰਾਂ ਨੇ ਪੰਜਾਬ ਨਾਲ ਹਮੇਸ਼ਾਂ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ, ਕਿਉਂਕਿ ਪੰਜਾਬ ਦੇ ਕਾਂਗਰਸੀਆਂ, ਬਾਦਲਾਂ ਅਤੇ ਭਾਜਪਾ ਵਾਲਿਆਂ ਨੇ ਹਮੇਸ਼ਾਂ ਕੇਂਦਰ ਦੇ ਫ਼ੈਸਲਿਆਂ ਅੱਗੇ ਗੋਡੇ ਟੇਕੇ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 29 ਮਾਰਚ 2022 – ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਕੇਂਦਰ ਸਰਕਾਰ ਤਾਨਾਸ਼ਾਹੀ ਰਵਈਆ ਅਪਣਾ ਕੇ ਲਗਾਤਾਰ ਪੰਜਾਬ ਵਿਰੋਧੀ ਫ਼ੈਸਲੇ ਥੋਪ ਰਹੀ ਹੈ, ਜੇਕਰ ਮੋਦੀ ਸਰਕਾਰ ਨੇ ਪੰਜਾਬ ਖਿਲਾਫ਼ ਬਦਲਾਖੋਰੀ ਦੀ ਭਾਵਨਾ ਨਾ ਛੱਡੀ ਤਾਂ ਆਮ ਆਦਮੀ ਪਾਰਟੀ (ਆਪ) ਅਤੇ ਪੰਜਾਬ ਸਰਕਾਰ ਸੜਕ ਤੋਂ ਲੈ ਕੇ ਸੰਸਦ ਤੱਕ ਸੰਘਰਸ਼ ਕਰੇਗੀ।

ਉਨਾਂ ਕਿਹਾ ਕਿ ਚੰਡੀਗੜ ਪ੍ਰਸ਼ਾਸਨ, ਪੰਜਾਬ ਯੂਨੀਵਰਸਿਟੀ ਅਤੇ ਭਾਖੜਾ ਬਿਆਸ ਪ੍ਰਬੰਧਕ ਕਮੇਟੀ (ਬੀਬੀਐਮਬੀ) ਵਿੱਚੋਂ ਪੰਜਾਬ ਦੀ ਹਿੱਸੇਦਾਰੀ ਖਤਮ ਕਰਨ ਦੇ ਕੇਂਦਰ ਸਰਕਾਰ ਦੇ ਮਨਸੂਬਿਆਂ ਨੂੰ ਪੰਜਾਬ ਦੇ ਲੋਕ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ। ਇਹ ਪ੍ਰਗਟਾਵਾ ਹਰਪਾਲ ਸਿੰਘ ਚੀਮਾ ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ‘ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ ਅਤੇ ਇਸ ਸਮੇਂ ‘ਆਪ’ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੀ ਮੌਜ਼ੂਦ ਸਨ।

ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ, ”ਕੇਂਦਰ ‘ਚ ਕਾਂਗਰਸ ਅਤੇ ਭਾਜਪਾ ਦੀ ਆਗਵਾਈ ਵਾਲੀਆਂ ਰਿਵਾਇਤੀ ਸੱਤਾਧਾਰੀ ਧਿਰਾਂ ਨੇ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਨਾਲ ਹਮੇਸ਼ਾਂ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਕਿਉਂਕਿ ਪੰਜਾਬ ਦੇ ਕਾਂਗਰਸੀਆਂ, ਬਾਦਲਾਂ ਅਤੇ ਭਾਜਪਾ ਵਾਲਿਆਂ ਨੇ ਹਮੇਸ਼ਾਂ ਕੇਂਦਰ ਦੇ ਫ਼ੈਸਲਿਆਂ ਅੱਗੇ ਗੋਡੇ ਟੇਕੇ ਹਨ। ਹੁਣ ਜਦੋਂ ਤੋਂ ਪੰਜਾਬ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਾਕਰ ਬਣੀ ਹੈ, ੳਦੋਂ ਤੋਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਪੰਜਾਬ ਦੇ ਹੱਕਾਂ ‘ਤੇ ਹਮਲੇ ਤੇਜ਼ ਕਰ ਦਿੱਤੇ ਹਨ।

ਮੋਦੀ ਸਰਕਾਰ ਲੰਮੇ ਸਮੇਂ ਤੋਂ ਪੰਜਾਬ ਯੂਨੀਵਰਸਿਟੀ, ਬੀਬੀਐਮਬੀ ਅਤੇ ਚੰਡੀਗੜ ਪ੍ਰਸ਼ਾਸਨ ਵਿਚੋਂ ਪੰਜਾਬ ਦੀ ਹਿੱਸੇਦਾਰੀ ਖ਼ਤਮ ਕਰਨ ਦੇ ਫ਼ੈਸਲੇ ਲਾਗੂ ਕਰਦੀ ਆ ਰਹੀ ਹੈ ਅਤੇ ਹੁਣ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ ਪ੍ਰਸ਼ਾਸਨ ‘ਚ ਪੰਜਾਬ ਦੇ ਸਰਵਿਸ ਰੂਲਜ਼ ਹਟਾ ਕੇ ਕੇਂਦਰੀ ਸਰਵਿਸ ਰੂਲਜ਼ ਲਾਗੂ ਕਰਨ ਦਾ ਫ਼ੈਸਲਾ ਧੱਕੇਸ਼ਾਹੀ ਅਤੇ ਤਾਨਾਸ਼ਾਹੀ ਵਾਲਾ ਹੈ, ਜੋ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਇੱਕ ਵੱਡੀ ਸਾਜਿਸ਼ ਨੂੰ ਪੇਸ਼ ਕਰਦਾ ਹੈ।”

ਚੀਮਾ ਨੇ ਕਿਹਾ ਕਿ ਚੰਡੀਗੜ ਪ੍ਰਸ਼ਾਸਨ ਵਿੱਚੋਂ ਪੰਜਾਬ ਦੇ ਸਰਵਿਸ ਰੂਲਜ਼ ਹਟਾਉਣ ਬਾਰੇ ਮੋਦੀ ਸਰਕਾਰ ਨੇ ਨਾ ਤਾਂ ਪੰਜਾਬ ਸਰਕਾਰ ਨਾਲ ਗੱਲਬਾਤ ਕੀਤੀ ਹੈ ਅਤੇ ਨਾ ਹੀ ਮੁਲਾਜ਼ਮਾਂ ਵੱਲੋਂ ਅਜਿਹੀ ਕੋਈ ਮੰਗ ਕੀਤੀ ਗਈ ਹੈ, ਪਰ ਮੋਦੀ ਸਰਕਾਰ ਪੰਜਾਬ ਦੀ ‘ਆਪ’ ਸਰਕਾਰ ਨੂੰ ਅਸਥਿਰ ਕਰਨ ਲਈ ਇੱਕ ਵੱਡੀ ਸਾਜਿਸ਼ ਤਹਿਤ ਪੰਜਾਬ ਵਿਰੋਧੀ ਫ਼ੈਸਲੇ ਲਾਗੂ ਕਰ ਰਹੀ ਹੈ, ਕਿਉਂਕਿ ਭਾਜਪਾ ਨੂੰ ਪੰਜਾਬ ਤੋਂ ਬਾਅਦ ਹੁਣ ਗੁਜਰਾਤ ਅਤੇ ਦੂਜੇ ਰਾਜਾਂ ‘ਚ ‘ਆਪ’ ਤੋਂ ਖ਼ਤਰਾ ਹੋ ਗਿਆ ਹੈ। ਮੋਦੀ ਸਰਕਾਰ ਇੱਕ ਸਾਜਿਸ਼ ਦੇ ਤਹਿਤ ਪੰਜਾਬ ਪੁਨਰਗਠਨ ਐਕਟ 1966 ਦੇ ਸਮਝੌਤਿਆਂ ਅਤੇ ਫ਼ੈਸਲਿਆਂ ਨੂੰ ਖਤਮ ਕਰ ਰਹੀ ਹੈ। ਜੋ ਸੂਬੇ ਦੇ ਅਧਿਕਾਰਾਂ ਅਤੇ ਸੰਘੀ ਢਾਂਚੇ ਦੇ ਵਿਰੁੱਧ ਹਨ। ਉਨਾਂ ਕਿਹਾ ਕਿ ਭਾਜਪਾ ਸਰਕਾਰ ਆਮ ਆਦਮੀ ਪਾਰਟੀ ਦੀ ਕਾਮਯਾਬੀ ਤੋਂ ਡਰ ਰਹੀ ਹੈ, ਜਿਸ ਦੀ ਉਦਾਹਰਨ ਹੈ ਦਿੱਲੀ ਨਗਰ ਨਿਗਮਾਂ ਦੀਆਂ ਹੋਣ ਵਾਲੀਆਂ ਚੋਣਾ ਨੂੰ ਮੋਦੀ ਸਰਕਾਰ ਨੇ ਆਖ਼ਰੀ ਮੌਕੇ ‘ਤੇ ਰੱਦ ਕਰਨ ਦਾ ਫੁਰਮਾਨ ਜਾਰੀ ਕਰ ਦਿੱਤਾ ਸੀ।

ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਪੰਜਾਬ ਦੀਆਂ ਪਿਛਲੀਆਂ ਕਾਂਗਰਸ ਅਤੇ ਅਕਾਲੀ- ਭਾਜਪਾ ਸਰਕਾਰਾਂ ਨੇ ਸੂਬੇ ਦੇ ਹੱਕਾਂ ਅਤੇ ਹਿੱਸੇਦਾਰੀ ਦੀ ਰੱਖਿਆ ਕਰਨ ‘ਚ ਵੱਡੀ ਗਲਤੀ ਕੀਤੀ ਹੈ, ਕਿਉਂਕਿ ਕਾਂਗਰਸ ਅਤੇ ਅਕਾਲੀ- ਭਾਜਪਾ ਸਰਕਾਰਾਂ ਦੌਰਾਨ ਜਿੱਥੇ ਚੰਡੀਗੜ ਪ੍ਰਸ਼ਾਸਨ ਵਿੱਚੋਂ ਪੰਜਾਬ ਦੇ ਅਧਿਕਾਰੀ ਤੇ ਮੁਲਾਜ਼ਮ ਹਟਾਏ ਗਏ ਸਨ, ਉਥੇ ਹੀ ਐਮਬੀਬੀਐਮ ਜਿਹੇ ਅਦਾਰੇ ਵਿਚੋਂ ਪੰਜਾਬ ਦੀ ਹਿੱਸੇਦਾਰੀ ਘੱਟ ਕੀਤੀ ਗਈ।

ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹੱਕਾਂ ਦੀ ਪੈਰਵੀ ਕਰਨ ਲਈ ਹਰ ਕਦਮ ਚੁੱਕੇਗੀ। ਚੰਡੀਗੜ ਅਤੇ ਬੀਬੀਐਮਬੀ ‘ਚ ਪੰਜਾਬ ਦੀ ਹਿੱਸੇਦਾਰੀ ਕਾਇਮ ਰੱਖਣ ਲਈ ਕਾਨੂੰਨੀ ਕਦਮ ਚੁੱਕਣ ਦੇ ਨਾਲ- ਨਾਲ ਸੜਕ ਤੋਂ ਲੈ ਕੇ ਸੰਸਦ ਤੱਕ ਸੰਰਘਸ਼ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...