June 30, 2026, 1:36 pm
----------- Advertisement -----------
HomeNewsLatest Newsਪ੍ਰਧਾਨ ਨਰਿੰਦਰ ਮੋਦੀ ਦੀ ਅਗੁਵਾਈ ਵਾਲੀ ਕੇਂਦਰ ਸਰਕਾਰ ਪੰਜਾਬੀਆਾਂ ਤੇ ਸਿੱਖਾਂ ਦੀ...

ਪ੍ਰਧਾਨ ਨਰਿੰਦਰ ਮੋਦੀ ਦੀ ਅਗੁਵਾਈ ਵਾਲੀ ਕੇਂਦਰ ਸਰਕਾਰ ਪੰਜਾਬੀਆਾਂ ਤੇ ਸਿੱਖਾਂ ਦੀ ਹੈ ਹਮਦਰਦ ਸਰਕਾਰ : ਅਸ਼ਵਨੀ ਸ਼ਰਮਾ

Published on

----------- Advertisement -----------

ਚੰਡੀਗੜ, 21 ਮਈ : ਪੰਜਾਬ ਭਾਜਪਾ ਦੀ ਇੱਕ ਰੋਜਾ ਸੂਬਾ ਕਾਰਜਕਾਰਨੀ ਦੀ ਮੀਟਿੰਗ ਅੱਜ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਸੰਗਰੂਰ ਵਿਖੇ ਹੋਈI ਇਸ ਬੈਠਕ ਵਿੱਚ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਪੰਜਾਬ ਭਾਜਪਾ ਦੇ ਸਹਿ ਇੰਚਾਰਜ ਡਾਕਟਰ ਨਰਿੰਦਰ ਸਿੰਘ ਰੈਣਾ, ਸੰਗਠਨ ਮੰਤਰੀ ਸ੍ਰੀਮੰਥਰੀ ਸ਼੍ਰੀਨਿਵਾਸਲੂ, ਹਰਿਆਣਾ ਦੇ ਸਾਬਕਾ ਪ੍ਰਧਾਨ ਸ਼ੁਭਾਸ ਬੁਰਾਲਾ, ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ, ਸੂਬਾ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਅਤੇ ਮੋਨਾ ਜੈਸਵਾਲ ਆਦਿ ਹਾਜਰ ਸਨI ਇਸ ਕਾਰਜਕਾਰਨੀ ‘ਚ ਪੁੱਜੇ ਸਾਰੇ ਪਤਵੰਤੇ ਸੱਜਣਾਂ ਦਾ ਸੰਗਰੂਰ ਸ਼ਹਿਰੀ ਦੇ ਜਿਲਾ ਪ੍ਰਧਾਨ ਰਣਦੀਪ ਦਿਉਲ ਨੇ ਫੁੱਲਾਂ ਦੇ ਗੁੱਲਦਸਤਿਆਂ ਅਤੇ ਦੋਸ਼ਾਲਾ ਭੇਂਟ ਕਰ ਸਵਾਗਤ ਕੀਤਾI ਕਾਰਜਕਾਰਨੀ ਦੀ ਸ਼ੁਰੁਆਤ ਜੋਤੀ ਪ੍ਰਚੰਡ ਕਰਕੇ ਕੀਤਾ ਗਿਆ। ਅਸ਼ਵਨੀ ਸ਼ਰਮਾ ਨੇ ਇਸ ਮੋਕੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਗੱਠਜੋੜ ਦੀਆਂ ਝੂਠੀਆਂ ਅਫ਼ਵਾਹਾਂ ਜਾਣ ਬੁੱਝ ਕੇ ਫੈਲਾਈਆਂ ਜਾ ਰਹੀਆਂ ਹਨ, ਇਹਨਾਂ ਵਿੱਚ ਕੋਈ ਸਚਾਈ ਨਹੀਂ ਹੈ। ਭਾਜਪਾ ਆਪਣੇ ਬਲਬੂਤੇ ਤੇ ਸਾਰੀਆਂ ਚੋਣਾਂ ਲੜੇਗੀ। ਉਹਨਾਂ ਕਿਹਾ ਕਿ ਪੰਜਾਬ ਬਹੁਤ ਹੀ ਸੰਵੇਦਨਸੀਲ ਸੂਬਾ ਹੈ, ਪੰਜਾਬ ਨੂੰ ਭਾਜਪਾ ਦੀ ਤੇ ਭਾਜਪਾ ਨੂੰ ਪੰਜਾਬ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਭਾਜਪਾ ਪੰਜਾਬੀਆ ਦੀਆਂ ਉਮੀਦਾਂ ਤੇ ਖਰਾ ਉੱਤਰੇਗੀ ਤੇ ਪੰਜਾਬੀਆ ਦੇ ਸਾਰੇ ਸੁਪਨੇ ਪੂਰੇ ਕਰੇਗੀ।

ਸ਼ੁਭਾਸ ਬੁਰਾਲਾ ਜੋ ਕਿ ਭਾਜਪਾ ਦੀ ਅਗੁਵਾਈ ਵਾਲੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਨੌਂ ਸਾਲਾ ਦੇ ਰਾਜ ਦੀਆਂ ਉਪਲਬਧੀਆਂ ਨੂੰ ਘਰ ਘਰ ਪਹੁੰਚਾਉਣ ਦੇ ਅਭਿਆਨ ਦੇ ਪੰਜਾਬ ਭਾਜਪਾ ਦੇ ਇੰਚਾਰਜ ਹਨ, ਨੇ ਇਸ ਮੋਕੇ ਬੋਲਦਿਆਂ ਕਿਹਾ ਕਿ ਇਹ 9 ਸਾਲ ਦੇਸ਼ ਵਿੱਚ ਵਿਕਾਸ ਅਤੇ ਖੁਸ਼ਹਾਲੀ ਦਾ ਪ੍ਰਤੀਕ ਹਨI ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਦੇਸ਼ ਦੇ ਗਰੀਬਾਂ, ਕਿਸਾਨਾਂ, ਮਜਦੂਰਾਂ, ਦਲਿਤਾਂ ਅਤੇ ਪਿਛੜਿਆਂ ਦਾ ਜੀਵਨ ਪਧਰ ਉੱਚਾ ਉੱਠਿਆ ਹੈI ਦੇਸ਼ ਵਿੱਚ ਨਾ ਸਿਰਫ ਆਰਥਿਕ ਵਿਕਾਸ ਦੀ ਰਫ਼ਤਾਰ ਵਧੀ ਹੈ, ਬਲਕਿ ਨੌਜਵਾਨਾਂ ਲਈ ਕਰੋੜਾਂ ਨਵੇਂ ਰੁਜਗਾਰ ਦੇ ਮੌਕੇ ਵੀ ਪੈਦਾ ਹੋਏ ਹਨ। ਇਸ ਸਮੇਂ ਦੌਰਾਨ ਦੇਸ਼ ਦੇ ਬੁਨਿਆਦੀ ਢਾਂਚੇ ਦਾ ਲਾਮਿਸਾਲ ਵਿਕਾਸ ਹੋਇਆ ਹੈ ਤੇ ਪੂਰੀ ਦੁਨੀਆ ਵਿੱਚ ਦੇਸ਼ ਦਾ ਮਾਣ ਸਨਮਾਨ ਵਧਿਆ ਹੈ। ਤਰੁਣ ਚੁਘ ਨੇ ਇਸ ਮੌਕੇ ਆਪਣੇ ਸੰਬੋਧਨ ‘ਚ ਕਿਹਾ ਕਿ 1984 ਦਾ ਸਿਖ ਕਤਲੇਆਮ ਕਾਂਗਰਸ ਪਾਰਟੀ ਦੀ ਇੱਕ ਸੋਚੀ ਸਮਝੀ ਸਾਜਿਸ਼ ਸੀ ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਹਨਾਂ ਕਿਹਾ ਕਿ 1984 ਦੇ ਕਤਲੇਆਮ ‘ਤੇ ਪੰਜਾਬ ਕੰਗ੍ਰ੍ਰੇਸ ਦੇ ਲੀਡਰ ਆਪਣਾ ਸਟੈਂਡ ਸਪਸ਼ਟ ਕਰਨI ਉਹਨਾਂ ਕਿਹਾ ਕਿ ਇਸ ਕਤਲੇਆਮ ਦੇ ਬਾਕੀ ਸਾਰੇ ਰਹਿੰਦੇ ਦੋਸ਼ੀ ਵੀ ਜਲਦ ਹੀ ਜਲੇ ਦੀਆਂ ਸਲਾਖਾਂ ਦੇ ਪਿਛੇ ਹੋਣਗੇI ਉਹਨਾਂ ਕਿਹਾ ਕਿ 39 ਸਾਲਾਂ ਬਾਅਦ ਸਿਖਾਂ ਨੂੰ ਨਰੇਂਦਰ ਮੋਦੀ ਦੀ ਅਗੁਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਇਨਸਾਫ਼ ਦਿੱਤਾ ਹੈI

ਨਰੇਂਦਰ ਸਿੰਘ ਰੈਨਾ ਨੇ ਇਸ ਮੌਕੇ ਆਪਣੇ ਸੰਬੋਧਨ ‘ਚ ਕਿਹਾ ਕਿ ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਬੜੀ ਤੇਜੀ ਨਾਲ ਦੇਸ਼ ਦਾ ਵਿਕਾਸ ਹੋ ਰਿਹਾ ਹੈI ਉਹਨਾਂ ਕਿਹਾ ਕਿ ਨਰੇਂਦਰ ਮੋਦੀ ਦੀ ਅਗੁਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਦੇ ਨੌਜਵਾਨਾਂ ਨੂੰ ਸਹੀ ਦਿਸ਼ਾ ਦਿਖਾ ਕੇ ਉਹਨਾਂ ਨੂੰ ਅਤੇ ਦੇਸ਼ ਨੂੰ ਤਰੱਕੀ ਦੀ ਰਾਹ ਤੇ ਪਾਇਆ ਅਤੇ ਅੱਜ ਦੇਸ਼ ਜਿਸ ਤੇਜੀ ਨਾਲ ਤਰੱਕੀ ਕਰਦਾ ਹੋਇਆ ਅੱਗੇ ਵਧ ਰਿਹਾ ਹੈ ਉਸਨੂੰ ਦੇਖ ਕੇ ਅੱਜ ਦੇਸ਼ ਦੇ ਹਰ ਨਾਗਰਿਕ ਨੂੰ ਉਹਨਾਂ ‘ਤੇ ਮਾਣ ਮਹਿਸੂਸ ਹੁੰਦਾ ਹੈI ਅੱਜ ਦੁਨਿਆ ਵਿੱਚ ਭਾਰਤ ਦਾ ਮਾਨ ਪੂਰੀ ਦੁਨਿਆ ਵਿੱਚ ਵਧੀਆ ਹੈ ਅਤੇ ਅੱਜ ਸਾਰੀ ਦੁਨਿਆ ਭਾਰਤ ਵੱਲ ਦੇਖ ਰਹੀ ਹੈI ਸੰਗਠਨ ਦੇ ਜਨਰਲ ਸਕੱਤਰ ਸ਼੍ਰੀਮੰਤਰੀ ਸ਼੍ਰੀਨਿਵਾਸਲੂ ਨੇ ਕਾਰਜਕਾਰਨੀ ਨੂੰ ਸੰਬੋਧਨ ਕਰਦੇ ਹੋਏ ਮੌਜੂਦਾ ਅਹੁਦੇਦਾਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਬੂਥ ਪੱਧਰ ਤੱਕ ਦੇ ਸੰਗਠਨਾਤਮਕ ਢਾਂਚੇ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ।

ਰਾਜਨੀਤਿਕ ਪ੍ਰਸਤਾਵ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸ਼ੁਭਾਸ ਸ਼ਰਮਾ ਵੱਲੋਂ ਪੇਸ਼ ਕੀਤਾ ਗਿਆ, ਜਿਸਦਾ ਸਾਰੀਆਂ ਨੇ ਸਮਰਥਨ ਕੀਤਾ। ਉਹਨਾਂ ਕਿਹਾ ਕਿ ਮੋਦੀ ਸਰਕਾਰ ਦੇ ਨੌਂ ਸਾਲਾ ਦੇ ਰਾਜ ਦੌਰਾਨ ਨਵੇਂ ਨਵੇਂ ਰਿਕਾਰਡ ਬਣੇ ਤੇ ਦੇਸ਼ ਪੰਜਵੀਂ ਵੱਡੀ ਅਰਥ ਵਿਵਸਥਾ ਬਣਿਆ ਹੈ। ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਜਿਥੇ ਦੇਸ ਨੂੰ ਵਿਕਾਸ ਦੀ ਨੀਂਹ ਤੋਂ ਤੋਰਿਆ ਹੈ, ਉੱਥੇ ਹੀ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਵੀ ਆਪਣਾ ਫਰਜ ਪੂਰੀ ਤਨਦੇਹੀ ਨਾਲ ਨਿਭਾਇਆ ਹੈ। ਸ਼੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦਾ ਨਿਰਮਾਣ, 1984 ਦੇ ਦੰਗਾਈਆਂ ਨੂੰ ਸਜਾ ਦਵਾਉਣਾ, ਸ੍ਰੀ ਹਰਮਿੰਦਰ ਸਾਹਿਬ ਨੂੰ FCRA , ਅਫਗਾਨਿਸਤਾਨ ਤੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਪੂਰੀ ਸ਼ਰਧਾ ਅਤੇ ਸਨਮਾਨ ਨਾਲ ਹਿੰਦੁਸਤਾਨ ਲੈ ਕੇ ਆਉਣਾ, ਕਾਲੀ ਸੂਚੀ ਨੂੰ ਖਤਮ ਕਰਨ ਵਰਗੇ ਬਹੁਤ ਵੱਡੇ ਕੰਮ ਕਰਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪੰਜਾਬ ਪੱਖੀ, ਪੰਜਾਬੀਆ ਪੱਖੀ ਸੋਚ ਨੂੰ ਦਰਸਾਉਦੇ ਹਨ। ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ, ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਦੇਸ਼ ਵਿਦੇਸ਼ਾਂ ਵਿੱਚ ਮਨਾਉਣਾ ਅਤੇ ਛੋਟੇ ਸਾਹਿਬਜਾਦਿਆਂ ਦੇ ਸ਼ਹਾਦਤ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਘੋਸ਼ਿਤ ਕਰਨਾ ਨਰਿੰਦਰ ਮੋਦੀ ਦੀ ਸਿੱਖ ਧਰਮ ਪ੍ਰਤੀ ਸ਼ਰਧਾ ਤੇ ਸਤਿਕਾਰ ਨੂੰ ਪ੍ਰਗਟ ਕਰਦਾ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ, IIM ਖੋਲਣਾ, PGI ਦੇ ਸੈਂਟਾਲਾਈਟ ਸੈਂਟਰ ਬਨਾਉਣਾ, ਬਠਿੰਡਾ ਵਿੱਚ AIMS ਖੋਲ੍ਹਣਾ, ਹੈਰੀਟੇਜ ਦਾ ਨਿਰਮਾਣ, ਸਮਾਰਟ ਸਿਟੀ ਵਰਗੇ ਅਨੇਕਾਂ ਐਸੇ ਉਪਰਾਲੇ ਕੀਤੇ ਹਨ ਜੋ ਪੰਜਾਬ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਪੰਜਾਬ ਭਾਜਪਾ ਦੀ ਇਸ ਕਾਰਜਕਾਰਨੀ ਦੀ ਬੈਠਕ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਕੀਤੇ ਗਏ ਕੰਮਾਂ ਲਈ ਨਰਿੰਦਰ ਮੋਦੀ ਸਰਕਾਰ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਪਾਰਟੀ ਵਰਕਰਾਂ ਨੂੰ ਮੋਦੀ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਲਈ ਡੋਰ ਟੂ ਡੋਰ ਪ੍ਰੋਗਰਾਮ ਕਰਨ ਲਈ ਦਿਨ ਰਾਤ ਮਿਹਨਤ ਕਰਨ ਲਈ ਸੱਦਾ ਦਿਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...