ਖਰੜ 22 ਜੂਨ : ਅੱਜ ਖਰੜ ਵਿਖੇ ਲੋਕਾ ਦੇ ਭਾਰੀ ਇਕੱਠ ਤੋ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਬਹੁਤ ਉਤਸਾਹਿਤ ਨਜ਼ਰ ਆਈ । ਭਾਜਪਾ ਦੀ ਇਸ ਰੈਲੀ ਵਿੱਚ ਪਹੁੰਚੇ ਹੋਏ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ,ਕੇਂਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ, ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਤੇ ਸ਼ੁਭਾਸ ਬੁਰਾਲਾ , ਸ਼ੁਭਾਸ ਸਰਮਾ ਸਮੇਤ ਸਮੁੱਚੀ ਲੀਡਰਸ਼ਿਪ ਦਾ ਜਿਲਾ ਦੀ ਸਮੁੱਚੀ ਲੀਡਰਸਿਪ ਨੇ ਫੁੱਲਾਂ ਦੇ ਗੁਲਦਸਤੇ ਤੇ ਸਾਲ ਦੇਕੇ ਸਨਮਾਨਿਤ ਕੀਤਾ ਗਿਆ । ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਪੰਜਾਬੀਆ ਦੀ ਕੋਈ ਪ੍ਰਵਾਹ ਨਹੀਂ ,ਇਹ ਸਰਕਾਰ ਰੋਲਾ ਰੱਪਾ ਪਾਕੇ ਤੇ ਲੜਾਈ ਝਗੜੇ ਕਰਕੇ,ਲੋਕਾ ਦਾ ਧਿਆਨ ਅਸਲ ਮੁੱਦਿਆਂ ਤੋ ਹਟਾ ਕੇ ਪੰਜਾਬ ਦੀ ਜਨਤਾ ਨੂੰ ਗੁਮਰਾਹ ਕਰਕੇ ਪੰਜ ਸਾਲ ਪੂਰੇ ਕਰਨਾ ਚਾਹੁੰਦੀ ਹੈ ।ਇਹਨਾਂ ਗੱਲਾ ਦਾ ਪ੍ਰਗਟਾਵਾ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਖਰੜ ਵਿਖੇ ਇੱਕ ਵੱਡੀ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਕੀਤਾ ਉਹਨਾਂ ਕਿਹਾ ਕਿ ਕੇਜਰੀਵਾਲ ਦੁਨੀਆ ਦਾ ਸ਼ਭ ਤੋ ਵੱਡਾ ਡਰਾਮੇਬਾਜ ਹੈ,ਇਸ ਦੀ ਪਾਰਟੀ ਨੇ ਪੰਜਾਬੀਆ ਨਾਲ ਧੋਖਾ ਕੀਤਾ ਹੈ,ਹੁਣ ਪੰਜਾਬੀ ਇਸ ਪਾਰਟੀ ਦਾ ਪੰਜਾਬ ਵਿੱਚੋਂ ਬੋਰੀ ਬਿਸਤਰਾ ਗੋਲ ਕਰਨਗੇ ।
ਉਹਨਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣੀ ਨੂੰ 15 ਮਹੀਨੇ ਹੋ ਗਏ ਹਨ। 92 ਸੀਟਾਂ ਨਾਲ ਭਾਰੀ ਬਹੁਮਤ ਹਾਸਲ ਕਰਨ ਤੋਂ ਬਾਅਦ ਸੱਤਾ ਦੇ ਨਸ਼ੇ ਵਿੱਚ ਧੁੱਤ ਆਮ ਆਦਮੀ ਪਾਰਟੀ ਜਿੱਥੇ ਇੱਕ ਪਾਸੇ ਭਾਰਤ ਦੇ ਸੰਵਿਧਾਨ ਨਾਲ ਖਿਲਵਾੜ ਕਰ ਰਹੀ ਹੈ, ਉੱਥੇ ਹੀ ਪੰਜਾਬ ਦੇ ਸਦਨ ਦੀ ਮਰਿਆਦਾ ਨੂੰ ਤਾਰ ਤਾਰ ਕਰਕੇ ਉਸਦੀ ਦੁਰਵਰਤੋਂ ਕਰ ਰਹੀ ਹੈ। ਭਗਵੰਤ ਮਾਨ ਕੇਜਰੀਵਾਲ ਦੀਆਂ ਉਂਗਲਾਂ ‘ਤੇ ਨੱਚ ਰਿਹਾ ਹੈ ਅਤੇ ਕੇਜਰੀਵਾਲ ਦੇ ਪੰਜਾਬ ‘ਤੇ ਕਾਬਜ਼ ਹੋਣ ਦੀ ਖੇਡ ਨੂੰ ਪੂਰਾ ਕਰਨ ਲਈ ਕੇਜਰੀਵਾਲ ਦੇ ਹਰ ਹੁਕਮ ਨੂੰ ਮੰਨ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਿਹਾ ਹੈ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਹਰ ਫਰੰਟ ‘ਤੇ ਫੇਲ ਹੋ ਚੁੱਕੀ ਹੈ। ‘ਆਪ’ ਸਰਕਾਰ ਨੇ ਵੱਡੇ ਪੱਧਰ ‘ਤੇ ਇਸ਼ਤਿਹਾਰਬਾਜ਼ੀ ਕਰਕੇ ਪੰਜਾਬ ਨੂੰ ਕਰਜ਼ੇ ‘ਚ ਡੋਬ ਦਿੱਤਾ ਹੈ। ਜੇਕਰ ਸਰਕਾਰ ਨੇ ਇਸ਼ਤਿਹਾਰ ਦੇਣੇ ਹਨ ਤਾਂ ਪੰਜਾਬ ਵਿੱਚ ਦਿੱਤੇ ਜਾਣ ਪਰ ਪੰਜਾਬ ਸਰਕਾਰ ਬੰਗਾਲ, ਕਰਨਾਟਕ, ਗੁਜਰਾਤ, ਰਾਜਸਥਾਨ ਆਦਿ ਰਾਜਾਂ ਵਿੱਚ ਇਸ਼ਤਿਹਾਰ ਜਾਰੀ ਕਰ ਰਹੀ ਹੈ, ਜਿਸ ਨਾਲ ਪੰਜਾਬ ਦੇ ਖਜ਼ਾਨੇ ’ਤੇ ਬੋਝ ਪੈ ਰਿਹਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਦਤਰ ਹੋ ਚੁੱਕੀ ਹੈ। ਪੰਜਾਬ ਵਿੱਚ ਨਿੱਤ ਦਿਨ ਗੋਲੀਬਾਰੀ, ਕਤਲ, ਡਕੈਤੀਆਂ, ਲੁੱਟਾਂ-ਖੋਹਾਂ ਆਦਿ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜੋ ਕਿ ਪੁਲਿਸ ਅਤੇ ਸਰਕਾਰ ਦੀ ਲਾਪ੍ਰਵਾਹੀ ਦੀ ਮੂੰਹ ਬੋਲਦੀ ਤਸਵੀਰ ਹੈ। ਆਮ ਆਦਮੀ ਪਾਰਟੀ ਲੋਕਾਂ ਨੂੰ ਸੁਰਖਿਆ ਦੇਣ ਵਿੱਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ।
ਪੰਜਾਬ ਦੇ ਲੋਕ ਵੱਡੀ ਗਿਣਤੀ ‘ਚ ਭਾਜਪਾ ਨਾਲ ਜੁੜ ਰਹੇ ਹਨ। ਜਨਤਾ ਭਗਵੰਤ ਮਾਨ ਸਰਕਾਰ ਦੀ ਅਸਲੀਅਤ ਜਾਣ ਚੁੱਕੀ ਹੈ ਅਤੇ ਲੋਕਾਂ ਦਾ ਰੁਝਾਨ ਹੁਣ ਭਾਰਤੀ ਜਨਤਾ ਪਾਰਟੀ ਵੱਲ ਹੈ। ਲੋਕਾਂ ਨੂੰ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਵਿੱਚ ਵਿਕਾਸ ਅਤੇ ਸ਼ਾਂਤੀ ਨੂੰ ਸਿਰਫ਼ ਭਾਜਪਾ ਹੀ ਯਕੀਨੀ ਬਣਾ ਸਕਦੀ ਹੈ। ਇਹ ਮੋਕੇ ਬੋਲਦਿਆਂ ਕੇਂਦਰੀ ਕੈਬਨਿਟ ਮੰਤਰੀ ਗਜੇਂਦਰ ਸ਼ੇਖ਼ਾਵਤ ਨੇ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਿਛਲੇ 9 ਸਾਲ ਦੇ ਵਿਕਾਸ, ਯੋਜਨਾਵਾਂ ਅਤੇ ਪ੍ਰਾਪਤੀਆਂ ਗਿਣਵਾਉਣ ਲਈ ਭਾਜਪਾ ਵੱਲੋਂ 30 ਜੂਨ ਤੱਕ ਪੰਜਾਬ ਅੰਦਰ ਜਨ ਸੰਪਰਕ ਪ੍ਰੋਗਰਾਮ ਨੂੰ ਸ਼ੁਰੂ ਕੀਤਾ ਗਿਆ ਹੈ। ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਯੋਜਨਾਵਾਂ ਨੂੰ ਗਿਣਵਾਉਂਦੇ ਹੋਏ ਘਰ ਘਰ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਸਾਰੇ ਸੂਬਿਆਂ ਅੰਦਰ ਕਲਸ਼ਟਰ ਬਣਾਏ ਗਏ ਹਨ ।
ਉਨ੍ਹਾ ਕਿਹਾ ਕਿ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਦੀ ਸਰਕਾਰ ਪੰਜਾਬ ਹਿਤੇਸ਼ੀ ਹੈ1984 ਵਿੱਚ ਸਿੱਖ ਦਾ ਕਤਲੇਆਮ ਕਰਨ ਵਾਲਿਆਂ ਨੂੰ ਮੋਦੀ ਸਰਕਾਰ ਨੇ ਜੇਲ੍ਹਾਂ ਵਿੱਚ ਭੇਜਿਆ । ਕਰਤਾਰਪੁਰ ਲਾਂਘਾ ਖੋਲ੍ਹਣਾ ਹੋਵੇ ਜਾਂ ਲੰਗਰ ਤੋਂ ਟੈਕਸ ਹਟਾਉਣਾ ,ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨੀ ਹੋਵੇ,ਇਹ ਸਭ ਕੇਂਦਰ ਦੀ ਮੋਦੀ ਸਰਕਾਰ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੂਰੇ ਦੇਸ਼ ਅੰਦਰ 144 ਕਲਸ਼ਟਰਾਂ ਰਾਹੀਂ 543 ਲੋਕ ਸਭਾ ਹਲਕਿਆਂ ਚ ਸੰਪਰਕ ਪ੍ਰੋਗਰਾਮ ਸ਼ੁਰੂ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਬਠਿੰਡਾ ਅੰਦਰ ਭਾਰਤੀ ਜਨਤਾ ਪਾਰਟੀ ਨੂੰ ਲਗਾਤਾਰ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਅਨੇਕਾਂ ਸਕੀਮਾਂ ਦੇ ਕਾਰਨ ਪੰਜਾਬ ਦੇ ਹਰ ਵਰਗ ਨੂੰ ਲਾਭ ਮਿਲਿਆ ਹੈ ਚਾਹੇ ਉਹ ਵਪਾਰ ਦੀ ਮਜਬੂਤੀ ਗੱਲ ਹੋਵੇ ਜਾਂ ਕਿਰਸਾਨੀ ਅਤੇ ਮਜਦੂਰ ਦੀ ਹੋਵੇ, ਚਾਹੇ ਉਹ ਅਨਸੂਚਿਤ ਜਾਤੀ, ਮਹਿਲਾਵਾਂ ਦੀ ਹੋਵੇ। ਭਾਜਪਾ ਸਰਕਾਰ ਦੇ ਰਾਜ ਵਿੱਚ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਬਿਨ੍ਹਾਂ ਕਿਸੇ ਭੇਦ ਭਾਵ ਤੋ ਹੱਲ ਕਰਦੀ ਆ ਰਹੀ ਹੈ। ਪਾਰਟੀ ਦਾ ਹਰ ਵਰਕਰ ਬੂਥ ਪੱਧਰ ਤੇ ਨੀਤੀਆਂ ਅਤੇ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਵੇ। ਉਨ੍ਹਾਂ ਭਾਜਪਾ ਵਰਕਰ ਨੂੰ ਕਿਹਾ ਕਿ 2024 ਦਾ ਮਿਸ਼ਨ ਫਤਹਿ ਕਰਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਉਨ੍ਹਾ ਕਿਹਾ ਕਿ ਵੋਟਰ ਅੱਜ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਯੋਜਨਾਵਾਂ ਤੋ ਬਹੁਤ ਪ੍ਰਭਾਵਿਤ ਹੈ ਤੇ ਉਹ ਭਾਜਪਾ ਨਾਲ ਜੁੜ ਚੁੱਕਿਆ ਹੈ ।ਇਸ ਮੌਕੇ ਤੇ ਵੱਖ ਵੱਖ ਚਲ ਲਾਭਪਾਤਰੀ ਲੋਕ ਭਲਾਈ ਸਕੀਮਾਂ ਦੀ ਵੀ ਵਿਸਥਾਰ ਜਾਣਕਾਰੀ ਦਿੱਤੀ ਗਈ। ਉਹਨਾ ਕਿਹਾ ਕਿ ਭਾਜਪਾ ਪੰਜਾਬ ਨਾਲ ਸੰਬੰਧਿਤ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰੇਗੀ ।ਇਸ ਮੌਕੇ ਬੋਲਦਿਆ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਹੁਣ ਪੰਜਾਬੀ ਇੱਕ ਮੋਕਾਂ ਬੀਜੇਪੀ ਨੂੰ ਦੇਣ ਭਾਜਪ…












