November 8, 2026, 1:26 am
----------- Advertisement -----------
HomeNewsLatest Newsਬੇਅਦਬੀ ਮਾਮਲਾ: ਕੇਂਦਰ ਸਰਕਾਰ ਨੇ ਜਾਰੀ ਕੀਤੇ ਨਿਰਦੇਸ਼

ਬੇਅਦਬੀ ਮਾਮਲਾ: ਕੇਂਦਰ ਸਰਕਾਰ ਨੇ ਜਾਰੀ ਕੀਤੇ ਨਿਰਦੇਸ਼

Published on

----------- Advertisement -----------

ਧਾਰਮਿਕ ਸਥਾਨਾਂ ਲਗਾਤਾਰ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਅਲਰਟ ਜਾਰੀ ਕੀਤਾ ਹੈ, ਜਿਸ ਅਨੁਸਾਰ ਪੰਜਾਬ ਦੇ ਸਾਰੇ ਧਾਰਮਿਕ ਸਥਾਨਾਂ ‘ਤੇ ਸੁਰੱਖਿਆ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।ਪੰਜਾਬ ਦੇ ਏਡੀਜੀਪੀ ਲਾਅ ਐਂਡ ਆਰਡਰ ਨੇ ਗੁਰਧਾਮਾਂ ਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਇੱਕ ਯੋਜਨਾ ਭੇਜ ਦਿੱਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਬੇਅਦਬੀ ਅਤੇ ਉਸ ਤੋਂ ਬਾਅਦ ਦੇ ਮਾਹੌਲ ਦੇ ਮੱਦੇਨਜ਼ਰ ਦੇ ਪੁਲਿਸ ਮੁਖੀ ਖੁਦ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨ ਤਾ ਜੋ ਅਜਿਹੀਆਂ ਘਟਨਾਵਾਂ ਨੂੰ ਵਾਪਰਨ ਰੋਕਿਆ ਜਾ ਸਕੇ । ਇਹਨਾਂ ਨਵੀਆਂ ਹਦਾਇਤਾਂ ਅਨੁਸਾਰ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਅਤੇ ਅਧਿਕਾਰੀਆਂ ਵਿੱਚ ਤਾਲਮੇਲ ਹੋਣਾ ਚਾਹੀਦਾ ਹੈ। ਗਜ਼ਟਿਡ ਅਧਿਕਾਰੀ ਜਾਂ ਐਸਐਚਓ ਆਪਣੇ ਜ਼ਿਲ੍ਹੇ ਅਤੇ ਸ਼ਹਿਰਾਂ ਦੇ ਧਾਰਮਿਕ ਸਥਾਨਾਂ ‘ਤੇ ਜਾ ਕੇ ਪ੍ਰਬੰਧਕਾਂ ਨੂੰ ਆਪਣਾ ਫ਼ੋਨ ਨੰਬਰ ਦੇਣ ਅਤੇ ਉਨ੍ਹਾਂ ਦਾ ਨੰਬਰ ਵੀ ਰੱਖਣ। ਤਾਂ ਜੋ ਲੋੜ ਸਮੇਂ ਇੱਕ ਦੂਜੇ ਨਾਲ ਵਧੀਆ ਤਾਲਮੇਲ ਹੋ ਸਕੇ।

ਕੇਂਦਰ ਸਰਕਾਰ ਨੇ ਕਿਹਾ ਹੈ ਕਿ ਸਾਰੇ ਧਾਰਮਿਕ ਸਥਾਨਾਂ ‘ਤੇ ਸੀਸੀਟੀਵੀ ਕੈਮਰੇ ਲਗਾਏ ਜਾਣ। ਖਾਸ ਕਰਕੇ ਸਾਰੇ ਗੁਰਦੁਆਰਾ ਸਾਹਿਬ ਵਿੱਚ ਹਰ ਸਮੇਂ ਸੀਸੀਟੀਵੀ ਨਿਗਰਾਨੀ ਪ੍ਰਣਾਲੀ ਹੋਣੀ ਚਾਹੀਦੀ ਹੈ। ਸਾਰੇ ਸੀਸੀਟੀਵੀ ਕੈਮਰੇ ਕੰਮ ਕਰਨ ਦੀ ਸਥਿਤੀ ਵਿੱਚ ਹੋਣੇ ਚਾਹੀਦੇ ਹਨ।
ਸਰਕਾਰ ਨੇ ਨਿਰਦੇਸ਼ ਦਿਤੇ ਹਨ ਕਿ ਗੁਰੂ ਗ੍ਰੰਥ ਸਾਹਿਬ ਦੇ ਪ੍ਰਵੇਸ਼ ਅਤੇ ਸਥਾਨ ਦੀ ਰਿਕਾਰਡਿੰਗ ਸੀਸੀਟੀਵੀ ਇਸ ਤਰੀਕੇ ਨਾਲ ਲਗਾਏ ਜਾਣੇ ਚਾਹੀਦੇ ਹਨ ਕਿ ਉਹ ਸਾਰੇ ਪ੍ਰਵੇਸ਼ ਗੇਟਾਂ ਦੀ ਹਰ ਗਤੀ ਨੂੰ ਰਿਕਾਰਡ ਕਰ ਸਕਣ। ਇਸ ਤੋਂ ਇਲਾਵਾ ਜਿਸ ਸਥਾਨ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਹੈ, ਉਹ ਸਥਾਨ ਵੀ ਸੀ.ਸੀ.ਟੀ.ਵੀ. ਦੀ ਨਿਗਰਾਨੀ ਹੇਠ ਹੋਣਾ ਚਾਹੀਦਾ ਹੈ। ਇਨ੍ਹਾਂ ਕੈਮਰਿਆਂ ਦੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾਂਦੀ ਹੈ। ਇਹ ਕੈਮਰੇ ਲਗਾਤਾਰ ਚੱਲਦੇ ਰਹਿਣੇ ਚਾਹੀਦੇ ਹਨ।
ਰਾਤ ਨੂੰ ਪੂਰੀ ਰੋਸ਼ਨੀ: ਸੀਸੀਟੀਵੀ ਦੇ ਡੀਵੀਆਰ ਵਿੱਚ ਲੋੜੀਂਦੀ ਰਿਕਾਰਡਿੰਗ ਸਮਰੱਥਾ ਹੋਣੀ ਚਾਹੀਦੀ ਹੈ। ਇਸ ਨੂੰ ਅਜਿਹੀ ਜਗ੍ਹਾ ‘ਤੇ ਲਗਾਉਣਾ ਚਾਹੀਦਾ ਹੈ, ਜਿੱਥੇ ਕੋਈ ਆਸਾਨੀ ਨਾਲ ਦੇਖ ਨਾ ਸਕੇ, ਤਾਂ ਜੋ ਕੋਈ ਸ਼ਰਾਰਤੀ ਤੱਤ ਇਸ ਨੂੰ ਨੁਕਸਾਨ ਨਾ ਪਹੁੰਚਾ ਸਕੇ ਅਤੇ ਨਾ ਹੀ ਆਪਣੇ ਨਾਲ ਲੈ ਜਾ ਸਕੇ। ਧਾਰਮਿਕ ਸਥਾਨਾਂ ਦੇ ਅੰਦਰ ਪੂਰੀ ਰੋਸ਼ਨੀ ਹੋਣੀ ਚਾਹੀਦੀ ਹੈ। ਖਾਸ ਕਰਕੇ ਰਾਤ ਸਮੇਂ ਗੁਰਦੁਆਰਾ ਸਾਹਿਬ ਵਿੱਚ ਰੋਸ਼ਨੀ ਦਾ ਪੂਰਾ ਪ੍ਰਬੰਧ ਹੋਣਾ ਚਾਹੀਦਾ ਹੈ।
ਗੁਰਦੁਆਰਿਆਂ ਵਿੱਚ ਗਾਰਡ ਤਾਇਨਾਤ ਕੀਤੇ ਜਾਣ : ਸਾਰੇ ਗੁਰਦੁਆਰਾ ਸਾਹਿਬਾਨ ਵਿੱਚ ਸੁਰੱਖਿਆ ਕਰਮਚਾਰੀ ਜਾਂ ਗਾਰਡ ਤਾਇਨਾਤ ਹੋਣੇ ਚਾਹੀਦੇ ਹਨ। ਜੋ ਪੂਰੇ ਕੈਂਪਸ ਦੀ ਰਾਖੀ ਕਰਦੇ ਹਨ। ਸੀ.ਸੀ.ਟੀ.ਵੀ ਕੈਮਰਿਆਂ ਲਈ ਬਿਜਲੀ ਦਾ ਬਦਲਵਾਂ ਪ੍ਰਬੰਧ ਹੋਣਾ ਚਾਹੀਦਾ ਹੈ, ਤਾਂ ਜੋ ਲਾਈਟ ਜਾਣ ‘ਤੇ ਵੀ ਕੈਮਰੇ ਚੱਲਦੇ ਰਹਿਣ।
ਪੁਲਿਸ ਕਮਿਸ਼ਨਰ ਅਤੇ ਐਸਐਸਪੀ ਵੀ ਕਰੇ ਚੈਕਿੰਗ : ਪੁਲਿਸ ਕਮਿਸ਼ਨਰ ਅਤੇ ਐਸਐਸਪੀ ਲਗਾਤਾਰ ਆਪਣੇ ਕੰਮ ਦੀ ਜਾਂਚ ਕਰਦੇ ਰਹਿਣ। ਕੈਮਰਿਆਂ ਦੀ ਰਿਕਾਰਡਿੰਗ ਘੱਟੋ-ਘੱਟ 30 ਦਿਨਾਂ ਲਈ ਰੱਖੀ ਜਾਵੇ। ਜੇਕਰ ਕੈਮਰਿਆਂ ਵਿੱਚ ਕੋਈ ਨੁਕਸ ਹੈ ਜਾਂ ਉਹ ਕੰਮ ਨਹੀਂ ਕਰ ਰਹੇ ਹਨ ਤਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਠੀਕ ਕਰਵਾਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...