February 11, 2026, 9:30 pm
----------- Advertisement -----------
HomeNewsLatest Newsਇਨਵੈਸਟ ਪੰਜਾਬ ਦੇ ਸੀ.ਈ.ਓ. ਵੱਲੋਂ ਉਦਯੋਗਾਂ ਅਤੇ ਨਿਵੇਸ਼ਕਾਂ ਨੂੰ ਸੂਬੇ ਵਿੱਚ ਪ੍ਰੋਜੈਕਟ...

ਇਨਵੈਸਟ ਪੰਜਾਬ ਦੇ ਸੀ.ਈ.ਓ. ਵੱਲੋਂ ਉਦਯੋਗਾਂ ਅਤੇ ਨਿਵੇਸ਼ਕਾਂ ਨੂੰ ਸੂਬੇ ਵਿੱਚ ਪ੍ਰੋਜੈਕਟ ਸਥਾਪਤ ਕਰਨ ਦਾ ਸੱਦਾ

Published on

----------- Advertisement -----------

ਚੰਡੀਗੜ੍ਹ: ਇਨਵੈਸਟ ਪੰਜਾਬ ਦੀ ਮਦਦ ਨਾਲ ਪੰਜਾਬ ਵਿੱਚ ਆਪਣਾ ਕਾਰੋਬਾਰ ਸ਼ੁਰੂ ਕਰਨਾ ਬਹੁਤ ਆਸਾਨ ਹੈ ਜੋ ਕਿ ਸਾਰੀਆਂ ਮਨਜ਼ੂਰੀਆਂ ਅਤੇ ਪ੍ਰਵਾਨਗੀਆਂ ਲਈ ਇੱਕ ਵਨ-ਸਟਾਪ ਕੇਂਦਰ ਹੈ। ਇਨਵੈਸਟ ਪੰਜਾਬ ਦੇ ਸੀਈਓ ਕਮਲ ਕਿਸ਼ੋਰ ਯਾਦਵ (ਆਈ.ਏ.ਐਸ.) ਨੇ ਉਦਯੋਗਾਂ ਅਤੇ ਨਿਵੇਸ਼ਕਾਂ ਨੂੰ ਸੂਬੇ ਵਿੱਚ ਨਿਵੇਸ਼ ਲਈ ਸੱਦਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਕਾਰੋਬਾਰਾਂ ਦੀ ਮਜ਼ਬੂਤੀ ਅਤੇ ਸਰਕਾਰੀ ਪਾਰਦਰਸ਼ਤਾ ਨੂੰ ਬਿਹਤਰ ਬਣਾਉਣ ‘ਤੇ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਉਦਯੋਗਾਂ ਅਤੇ ਜਨਤਕ ਅਦਾਰਿਆਂ ਦਰਮਿਆਨ ਸਹਿਯੋਗ ਵਧਾਉਣ ਲਈ ਨਿਰੰਤਰ ਕੰਮ ਕਰ ਰਿਹਾ ਹੈ, ਜਿਸਦਾ ਨਤੀਜਾ ਸਾਡੇ ਸੁਧਾਰਾਂ ਤੋਂ ਸਪੱਸ਼ਟ ਝਲਕਦਾ ਹੈ। ਅਸੀਂ ਉਦਯੋਗ ਨੂੰ ਪ੍ਰਵਾਨਗੀਆਂ ਅਤੇ ਪ੍ਰੋਤਸਾਹਨ ਦੇਣ ਲਈ ਪੂਰੀ ਤਰ੍ਹਾਂ ਆਨਲਾਈਨ ਅਤੇ ਪਾਰਦਰਸ਼ੀ ਪ੍ਰਣਾਲੀ ਦੀ ਪੇਸ਼ਕਸ਼ ਕਰਦੇ ਹਾਂ।
ਇਨਵੈਸਟ ਪੰਜਾਬ (ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ) “ਯੂਨੀਫਾਈਡ ਰੈਗੂਲੇਟਰ” ਦੇ ਆਪਣੇ ਮਾਡਲ ਨਾਲ ਆਪਣੀ ਕਿਸਮ ਦੀ ਇੱਕ ਅਜਿਹੀ ਪ੍ਰਣਾਲੀ ਹੈ। ਬਿਊਰੋ ਅਧੀਨ ਸੂਬੇ ਦੇ ਵੱਖ-ਵੱਖ ਵਿਭਾਗਾਂ ਦੇ 23 ਅਧਿਕਾਰੀ ਕੰਮ ਕਰਦੇ ਹਨ। ਇਸ ਵਿਲੱਖਣ ਮਾਡਲ ਨੂੰ ਭਾਰਤ ਸਰਕਾਰ ਦੁਆਰਾ ਸਾਰੇ 8 ਪੈਮਾਨਿਆਂ ‘ਤੇ 100 ਫੀਸਦ ਦੇ ਸਕੋਰ ਨਾਲ 20 ਸਟੇਟ ਇਨਵੈਸਟਮੈਂਟ ਪ੍ਰਮੋਸ਼ਨ ਏਜੰਸੀਆਂ ਵਿੱਚੋਂ ਇੱਕ “ਟਾਪ ਪਰਫਾਰਮਰ ” ਵਜੋਂ ਮਾਨਤਾ ਦਿੱਤੀ ਗਈ ਹੈ। ਇਨਵੈਸਟ ਪੰਜਾਬ ਦੇ ਮਾਡਲ ਦਾ ਜ਼ਿਲ੍ਹਾ ਪੱਧਰ ‘ਤੇ ਵੀ ਵਿਸਥਾਰ ਕੀਤਾ ਜਾ ਰਿਹਾ ਹੈ ਜਿੱਥੇ ਡਿਸਟ੍ਰਿਕਟ ਬਿਊਰੋ ਆਫ਼ ਇੰਡਸਟਰੀ ਐਂਡ ਇਨਵੈਸਟਮੈਂਟ ਪ੍ਰਮੋਸ਼ਨ (ਡੀ.ਬੀ.ਆਈ.ਆਈ.ਪੀ.) ਦੀ ਸਥਾਪਨਾ ਕੀਤੀ ਜਾ ਰਹੀ ਹੈ। ਸੂਬੇ ਨੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ 2020 ਵੀ ਲਾਗੂ ਕੀਤਾ ਹੈ। ਐਕਟ ਦੇ ਤਹਿਤ ਕੋਈ ਵੀ ਐਮ.ਐਸ.ਐਮ.ਈ. ਸਵੈ-ਪ੍ਰਮਾਣੀਕਰਨ ਦੇ ਆਧਾਰ ‘ਤੇ ਰਾਜ ਵਿੱਚ ਕਾਰੋਬਾਰ ਸਥਾਪਤ ਕਰ ਸਕਦਾ ਹੈ ਜੋ ਸਾਢੇ ਤਿੰਨ ਸਾਲਾਂ ਦੀ ਮਿਆਦ ਲਈ ਵੈਧ ਹੈ।
ਸੀਈਓ ਨੇ ਕਿਹਾ ਕਿ ਡੀਮਡ ਪ੍ਰਵਾਨਗੀਆਂ ਦੀ ਵਿਵਸਥਾ ਪੀਬੀਆਈਪੀ (ਸੋਧ) ਐਕਟ 2021 ਦੇ ਤਹਿਤ ਲਾਗੂ ਕੀਤੀ ਗਈ ਹੈ, ਜਿਸ ਵਿੱਚ ਉਦਯੋਗ ਯੂਨਿਟ ਦੁਆਰਾ ਸਵੈ-ਪ੍ਰਮਾਣੀਕਰਨ ਦੇ ਆਧਾਰ ‘ਤੇ ਨਿਰਧਾਰਤ ਸਮੇਂ ਦੀ ਮਿਆਦ ਦੀ ਸਮਾਪਤੀ `ਤੇ ਆਨਲਾਈਨ ਸਵੈਚਾਲਿਤ ਪ੍ਰਵਾਨਗੀਆਂ ਜਾਰੀ ਕੀਤੀਆਂ ਜਾਣਗੀਆਂ। ਡੀਮਡ ਪ੍ਰਵਾਨਗੀਆਂ ਲਈ ਪ੍ਰੋਟੋਕੋਲ ਤੋਂ ਇਲਾਵਾ ਸਵੈ-ਪ੍ਰਮਾਣੀਕਰਨ ਦੇ ਅਧਾਰ ‘ਤੇ ਪ੍ਰਵਾਨਗੀਆਂ ਦੇ ‘ਆਟੋ ਰੀਨਿਊਅਲ’ ਦੀ ਇੱਕ ਪ੍ਰਣਾਲੀ ਵੀ ਪੇਸ਼ ਕੀਤੀ ਗਈ ਹੈ।
ਹਾਲ ਹੀ ਦੇ ਸਮੇਂ ਵਿੱਚ ਵਪਾਰਕ ਉਤਪਾਦਨ ਸ਼ੁਰੂ ਕਰਨ ਵਾਲੇ ਕੁਝ ਪ੍ਰਮੁੱਖ ਪ੍ਰੋਜੈਕਟਾਂ ਵਿੱਚ ਪੈਪਸੀਕੋ (ਸੰਗਰੂਰ), ਲੁਧਿਆਣਾ ਵਿਖੇ ਕੋਕਾ ਕੋਲਾ (ਲੁਧਿਆਣਾ ਬਿਵਰੇਜਿਸ) , ਪੈਪਸੀਕੋ (ਪਠਾਨਕੋਟ) ਲਈ ਕੰਟਰੈਕਟ ਨਿਰਮਾਤਾ ਵਰੁਣ ਬਿਵਰੇਜਿਸ , ਆਈਓਐਲ ਕੈਮੀਕਲਜ਼ (ਬਰਨਾਲਾ), ਕਾਰਗਿਲ (ਬਠਿੰਡਾ), ਵਰਧਮਾਨ ਸਪੈਸ਼ਲਿਟੀ ਸਟੀਲ (ਲੁਧਿਆਣਾ), ਰਾਲਸਨ (ਲੁਧਿਆਣਾ), ਆਰਤੀ ਇੰਟਰਨੈਸ਼ਨਲ (ਲੁਧਿਆਣਾ), ਸੈਂਚੁਰੀ ਪਲਾਈਵੁੱਡ (ਹੁਸ਼ਿਆਰਪੁਰ), ਹੈਪੀ ਫੋਰਜਿੰਗਜ਼ (ਲੁਧਿਆਣਾ), ਹੀਰੋ ਈ-ਸਾਈਕਲਜ਼ (ਲੁਧਿਆਣਾ), ਪ੍ਰੀਤ ਟਰੈਕਟਰਜ਼ (ਪਟਿਆਲਾ), ਹਾਰਟੈਕਸ ਰਬੜ (ਲੁਧਿਆਣਾ), ਗੰਗਾ ਐਕਰੋਵੂਲਜ਼ (ਲੁਧਿਆਣਾ), ਹਿੰਦੁਸਤਾਨ ਯੂਨੀਲੀਵਰ (ਪਟਿਆਲਾ) ਸ਼ਾਮਲ ਹਨ। ਸਵਰਾਜ ਮਹਿੰਦਰਾ, ਹੈਲਾ ਲਾਈਟਿੰਗ, ਏਅਰ ਲਿਕਵਿਡ, ਐਮਿਟੀ ਯੂਨੀਵਰਸਿਟੀ, ਥਿੰਕ ਗੈਸ, ਵਰਬੀਓ, ਐਚਐਮਈਐਲ ਅਤੇ ਹੋਰ ਬਹੁਤ ਸਾਰੀਆਂ ਇਕਾਈਆਂ ਉਸਾਰੀ ਅਤੇ ਮਸ਼ੀਨਰੀ ਸਥਾਪਨਾ ਦੇ ਵੱਖ-ਵੱਖ ਪੜਾਵਾਂ ਅਧੀਨ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੇ ਕੂੜ ਪ੍ਰਚਾਰ ’ਤੇ ਭਰੋਸਾ ਨਾ ਕਰੋ-ਮੁੱਖ ਮੰਤਰੀ ਵੱਲੋਂ ਸਮੂਹ ਪੰਜਾਬੀਆਂ ਨੂੰ ਅਪੀਲ

*ਚੰਡੀਗੜ੍ਹ, 10 ਫਰਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ...

ਪੰਜਾਬੀ ਗਾਇਕਾ ਤੇ ਉਸਦਾ ਭਰਾ ਹੈਰੋਇਨ ਸਣੇ ਗ੍ਰਿਫ਼ਤਾਰ…

ਪੰਜਾਬ ਪੁਲੀਸ ਵੱਲੋਂ ਸੂਬੇ ਵਿੱਚੋਂ ਗੈਂਗਸਟਰਾਂ ਦਾ ਖਾਤਮਾ ਕਰਨ ਲਈ ਬੀਤੇ ਕੱਲ੍ਹ ਤੋਂ ਹੀ...

ਬਠਿੰਡਾ ਕੋਰਟ ਨੇ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਨੂੰ ਐਲਾਨਿਆ ਭਗੌੜਾ

ਬਠਿੰਡਾ ਵਿੱਚ ਵਾਪਰੇ ਭਾਬੀ ਕਮਲ ਕੌਰ ਉਰਫ ਕੰਚਨ ਕੁਮਾਰੀ ਦੇ ਕਤਲਕਾਂਡ ਮਾਮਲੇ ਵਿੱਚ ਵੱਡੀ...

ਬਿੱਟੂ ਨੇ ਕਾਂਗਰਸ-ਅਕਾਲੀ ਗਠਜੋੜ ਦੀ ਸਿਆਸਤ ਨੂੰ ਕੀਤਾ ਬੇਨਕਾਬ,ਮਾਨ ਨੇ ਸੱਤਾ ਦੇ ਭ੍ਰਿਸ਼ਟ ਗਠਜੋੜ ਨੂੰ ਤੋੜਿਆ: ਬਲਤੇਜ ਪੰਨੂ

*ਪੰਜ ਸਾਲ ਤੁਸੀਂ ਲੁੱਟੋ, ਪੰਜ ਸਾਲ ਅਸੀਂ: ਰਵਨੀਤ ਬਿੱਟੂ ਦੀ ਵੀਡੀਓ ਨੇ ਪੰਜਾਬ ਵਿੱਚ...

ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ ‘ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ ‘ਆਪ’ ਦਾ ਜ਼ੋਰਦਾਰ ਪ੍ਰਦਰਸ਼ਨ

*ਚੰਡੀਗੜ੍ਹ, 9 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ, ਚੇਅਰਮੈਨਾਂ ਅਤੇ...

’19 ਤੋਂ 25 ਸਾਲ ‘ਚ ਵਿਆਹ, ਤਿੰਨ ਬੱਚੇ ਜਰੂਰੀ’, RSS ਮੁਖੀ ਮੋਹਨ ਭਾਗਵਤ ਦੀ ਪਰਿਵਾਰਾਂ ਨੂੰ ਸਲਾਹ

ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮੁਖੀ ਮੋਹਨ ਭਾਗਵਤ ਨੇ ਡਾਕਟਰਾਂ ਅਤੇ ਅਬਾਦੀ ਵਿਗਿਆਨੀਆਂ...

ਸੁਨੀਲ ਜਾਖੜ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ, ਭਾਰਤ-ਅਮਰੀਕਾ ਸੌਦਾ ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ: ਕੁਲਦੀਪ ਧਾਲੀਵਾਲ

*ਚੰਡੀਗੜ੍ਹ, 8 ਫਰਵਰੀ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦੀ...

ਸਿੱਖਿਆ ਮੰਤਰੀ ਸਮੇਤ ਪੰਜ ਕੈਬਨਿਟ ਮੰਤਰੀ ਅਤੇ 40 ਤੋਂ ਵੱਧ ਵਿਧਾਇਕ ਆਪੋ-ਆਪਣੇ ਹਲਕਿਆਂ ਵਿੱਚ ਵਰਕਸ਼ਾਪ ‘ਚ ਹੋਏ ਸ਼ਾਮਲ

*ਚੰਡੀਗੜ੍ਹ, 7 ਫਰਵਰੀ 2026*ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ...

ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ

*ਚੰਡੀਗੜ੍ਹ, 7 ਫਰਵਰੀ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...