August 30, 2026, 7:52 am
----------- Advertisement -----------
HomeNewsLatest Newsਸੀ.ਈ.ਓ ਪੰਜਾਬ ਨੇ ਨਵੇਂ ਵੋਟਰਾਂ ਦੀ 100 ਫ਼ੀਸਦ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ...

ਸੀ.ਈ.ਓ ਪੰਜਾਬ ਨੇ ਨਵੇਂ ਵੋਟਰਾਂ ਦੀ 100 ਫ਼ੀਸਦ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਸਿੱਖਿਆ, ਭਲਾਈ ਸਕੀਮਾਂ ਨਾਲ ਸਬੰਧਤ ਵਿਭਾਗਾਂ ਨਾਲ ਕੀਤੀ ਮੀਟਿੰਗ

Published on

----------- Advertisement -----------

ਚੰਡੀਗੜ੍ਹ, 28 ਮਾਰਚ: ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਸਿਬਿਨ ਸੀ ਨੇ ਅੱਜ ਵਿਦਿਆਰਥੀਆਂ ਅਤੇ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨਾਲ ਡੀਲ ਕਰ ਰਹੇ ਵੱਖ-ਵੱਖ ਵਿਭਾਗਾਂ ਨੂੰ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਵਿੱਚ ਸਹਿਯੋਗ ਦੇਣ ਲਈ ਕਿਹਾ। ਉਨ੍ਹਾਂ ਨੇ 17 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਸਬੰਧੀ ਅਗਾਊਂ ਅਰਜੀਆਂ ਨੂੰ ਵਿਚਾਰਨ ਲਈ ਭਾਰਤ ਦੇ ਚੋਣ ਕਮਿਸ਼ਨ ਦੇ ਮਹੱਤਵਪੂਰਨ ਕਦਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਪ੍ਰਕਿਰਿਆ ਲਈ ਅਗਲੀਆਂ ਚਾਰ ਯੋਗਤਾ ਮਿਤੀਆਂ 1 ਅਪ੍ਰੈਲ, 1 ਜੁਲਾਈ, 1 ਅਕਤੂਬਰ ਅਤੇ 1 ਜਨਵਰੀ ਨਿਰਧਾਰਿਤ ਕੀਤੀਆਂ ਗਈਆਂ ਹਨ।
ਸੀ.ਈ.ਓ. ਪੰਜਾਬ ਅੱਜ ਇੱਥੇ ਵਧੀਕ ਸੀ.ਈ.ਓ. ਵਿਪੁਲ ਉਜਵਲ ਨਾਲ ਆਪਣੇ ਦਫ਼ਤਰ ਵਿਖੇ ਤਕਨੀਕੀ ਸਿੱਖਿਆ, ਖੇਡਾਂ, ਮੈਡੀਕਲ ਸਿੱਖਿਆ, ਸਕੂਲ ਸਿੱਖਿਆ ਅਤੇ ਸਮਾਜਿਕ ਨਿਆਂ ਤੇ ਅਧਿਕਾਰਤਾ ਆਦਿ ਸਮੇਤ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਸਿਬਿਨ ਸੀ ਨੇ ਹਾਜ਼ਰ ਵੱਖ-ਵੱਖ ਵਿਭਾਗਾਂ ਨੂੰ 17 ਸਾਲ ਦੀ ਉਮਰ ਦੇ ਵਿਦਿਆਰਥੀਆਂ/ਲਾਭਪਾਤਰੀਆਂ ਦੇ ਵੇਰਵੇ ਮੁਹੱਈਆ ਕਰਵਾਉਣ ਲਈ ਕਿਹਾ ਤਾਂ ਜੋ ਉਹਨਾਂ ਦੀਆਂ ਅਗਾਊਂ ਅਰਜ਼ੀਆਂ ਦੀ ਪ੍ਰਕਿਰਿਆ ਨੂੰ ਜਲਦ ਸ਼ੁਰੂ ਕਰਨਾ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਵਿਭਾਗਾਂ ਕੋਲ ਨੌਜਵਾਨ ਵੋਟਰਾਂ ਦਾ ਸਾਰਾ ਡਾਟਾ ਮੌਜੂਦ ਹੈ ਅਤੇ ਇਹ ਵਿਭਾਗ ਸੀ.ਈ.ਓ ਦਫ਼ਤਰ ਨਾਲ ਮਿਲ ਕੇ ਵੱਧ ਤੋਂ ਵੱਧ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਨ ਵਿੱਚ ਮਦਦ ਕਰ ਸਕਦੇ ਹਨ। ਉਨ੍ਹਾਂ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਉਪਰਾਲੇ ਕਰਨ। ਉਨ੍ਹਾਂ ਹਰੇਕ ਵਿਦਿਅਕ ਸੰਸਥਾ ਵਿੱਚ ਇੱਕ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਵੀ ਨਿਰਦੇਸ਼ ਦਿੱਤੇ।
ਸੀ.ਈ.ਓ. ਦਫ਼ਤਰ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੰਦੇ ਹੋਏ ਸਿਬਿਨ ਸੀ ਨੇ ਕਿਹਾ ਕਿ ਉਹ ਹਰੇਕ ਵਿੱਦਿਅਕ ਸੰਸਥਾ ਲਈ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਤਾਇਨਾਤ ਕਰਨਗੇ ਤਾਂ ਜੋ ਨਵੇਂ ਵੋਟਰਾਂ ਨੂੰ ਆਪਣੀ ਵੋਟ ਰਜਿਸਟਰ ਕਰਨ ਸਮੇਂ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਇਨ੍ਹਾਂ ਵਿਭਾਗਾਂ ਨੂੰ ਵਿਭਾਗਾਂ/ਸੰਸਥਾਵਾਂ ਦੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਵਿੱਪ ਗਤੀਵਿਧੀਆਂ ਨੂੰ ਸਾਂਝਾ ਕਰਨ ਅਤੇ ਅਧਿਕਾਰਤ ਵੈੱਬਸਾਈਟਾਂ ‘ਤੇ ਆਨਲਾਈਨ ਰਜਿਸਟ੍ਰੇਸ਼ਨ ਲਈ ਅਧਿਕਾਰਤ ਵੈੱਬਸਾਈਟ ‘ਤੇ www.nsvp.in ਲਿੰਕ ਦੇ ਨਾਲ ਬੈਨਰ ਨੂੰ ਦਰਸਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਵੋਟਰ ਐਂਡਰਾਇਡ ਅਤੇ ਆਈਓਐਸ ਜਾਂ ਵੈੱਬ ਪੋਰਟਲ www.nvsp.in ‘ਤੇ ਉਪਲਬਧ ਵੋਟਰ ਹੈਲਪਲਾਈਨ ਐਪਲੀਕੇਸ਼ਨ ਦੀ ਵਰਤੋਂ ਕਰਕੇ ਆਪਣੇ ਆਪ ਨੂੰ ਆਨਲਾਈਨ ਵੀ ਰਜਿਸਟਰ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

27 ਅਗਸਤ ਦੀ ਸਮੂਹਿਕ ਛੁੱਟੀ ਦਾ ਮਾਮਲਾ: ਪੰਜਾਬ ਸਰਕਾਰ ਵੱਲੋਂ ਲੱਖਾਂ ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਹੁਕਮ

ਪੰਜਾਬ ਸਰਕਾਰ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ 27 ਅਗਸਤ ਨੂੰ...

ਨੇਪਾਲ ਤ੍ਰਾਸਦੀ ‘ਚ ਹੁਣ ਤੱਕ 626 ਲੋਕਾਂ ਦੀ ਮੌਤ, 2400 ਤੋਂ ਵੱਧ ਲਾਪਤਾ, ਸਰਕਾਰ ਨੇ ਜਾਰੀ ਕੀਤੇ ਅੰਕੜੇ

ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਕਾਰਨ 579 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ...

ਲੁਧਿਆਣਾ : ATM ‘ਚ ਲੁਟੇਰੇ ਦੀ BJP ਆਗੂ ਨੇ ਬਣਾਈ ਰੇਲ, ਪੈਸੇ ਲੁੱਟਣ ਦੀ ਕਰ ਰਿਹਾ ਸੀ ਕੋਸ਼ਿਸ਼

ਲੁਧਿਆਣਾ ਦੇ ਸਾਹਨੇਵਾਲ ਵਿੱਚ ਇੱਕ ਏਟੀਐਮ ਅੰਦਰ ਬੰਦੂਕ ਦੀ ਨੋਕ ‘ਤੇ ਇੱਕ ਭਾਜਪਾ ਆਗੂ...

ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

ਮੋਹਾਲੀ ‘ਚ ਡਿੰਪਲ ਖੱਤਰੀ ਦੀ ਹੱਤਿਆ ਦੇ ਮਾਮਲੇ ਵਿੱਚ ਫੇਜ਼-11 ਥਾਣਾ ਪੁਲਿਸ ਨੇ ਮੁਲਜ਼ਮ...

ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ, ਪੱਗ ਨੂੰ ਲੈ ਕੇ ਛਿੜਿਆ ਵਿਵਾਦ

ਆਸਟ੍ਰੀਆ ਦੇ ਸਾਲਜ਼ਬਰਗ ਤੋਂ ਸਿੱਖ ਨੌਜਵਾਨਾਂ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ...

ਪੰਜਾਬ ਕਾਂਗਰਸ ‘ਚ ਫਿਰ ਵਧੀ ਧੜੇਬੰਦੀ! ਚੰਨੀ ਦੇ ਹੱਕ ‘ਚ ਡਟੇ ਰਮਨਜੀਤ ਸਿੱਕੀ, ਕਿਹਾ- ‘ਜਿੱਥੇ ਚੰਨੀ, ਉੱਥੇ ਅਸੀਂ’

ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਵਿਚਕਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ...

ਸ਼੍ਰੋਮਣੀ ਅਕਾਲੀ ਦਲ ਨੇ ‘ਵਾਰਿਸ ਪੰਜਾਬ ਦੇ’ ਦੀ ਵੀਡੀਓ ਕਲਿੱਪ ਜਾਰੀ ਕਰਕੇ ਲਾਏ ਇਲਜ਼ਾਮ

ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਟੇਜ...

ਕਲਯੁੱਗੀ ਨੂੰਹ ਨੇ ਸੱਸ ਦਾ ਕੀਤਾ ਬੇਰਹਿਮੀ ਨਾਲ ਕਤਲ, ਭਰਾ ਤੇ ਦੋਸਤ ਨੇ ਅਪਰਾਧ ‘ਚ ਦਿੱਤਾ ਸਾਥ

ਸੰਗਰੂਰ ਵਿਚ ਇੱਕ ਨੂੰਹ ਵੱਲੋਂ ਆਪਣੀ ਸੱਸ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ...

ਪੰਜਾਬ BJP ‘ਚ ਵੱਡਾ ਐਕਸ਼ਨ! 3 ਆਗੂਆਂ ਨੂੰ ਕਾਰਨ ਦੱਸੋ ਨੋਟਿਸ, 7 ਦਿਨਾਂ ‘ਚ ਦੇਣਾ ਹੋਵੇਗਾ ਜਵਾਬ

ਪੰਜਾਬ ਭਾਜਪਾ ਨੇ ਪਾਰਟੀ ਅਨੁਸ਼ਾਸਨ ਨੂੰ ਲੈ ਕੇ ਤਿੰਨ ਆਗੂਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ...