June 25, 2026, 5:20 am
----------- Advertisement -----------
HomeNewsਬਾਲ ਕਮਿਸ਼ਨ ਦੇ ਚੇਅਰਮੈਨ ਵੱਲੋਂ ਜਲੰਧਰ ਵਿਚ ਵਾਪਰੀ ਘਟਨਾ ਦੀ ਕੀਤੀ ਨਿਖੇਧੀ

ਬਾਲ ਕਮਿਸ਼ਨ ਦੇ ਚੇਅਰਮੈਨ ਵੱਲੋਂ ਜਲੰਧਰ ਵਿਚ ਵਾਪਰੀ ਘਟਨਾ ਦੀ ਕੀਤੀ ਨਿਖੇਧੀ

Published on

----------- Advertisement -----------

ਚੰਡੀਗੜ੍ਹ 03, ਅਕਤੂਬਰ (ਬਲਜੀਤ ਮਰਵਾਹਾ) : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਨੇ ਜਲੰਧਰ ਜ਼ਿਲ੍ਹੇ ਵਿੱਚ ਮਾਂ-ਬਾਪ ਵੱਲੋਂ ਆਰਥਿਕ ਤੰਗੀ ਕਾਰਨ ਆਪਣੀਆਂ 3 ਮਾਸੂਮ ਛੋਟੀਆਂ ਬੱਚੀਆਂ ਨੂੰ ਜ਼ਹਿਰ ਦੇ ਕੇ ਮਾਰਨ ਸਬੰਧੀ ਵਾਪਰੀ ਮੰਦਭਾਗੀ ਘਟਨਾ ਦੀ ਨਿਖੇਧੀ ਕੀਤੀ ਹੈ।

ਇਸ ਘਟਨਾ ਸਬੰਧੀ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ ਚੇਅਰਮੈਨ ਸ. ਕੰਵਰਦੀਪ ਸਿੰਘ ਨੇ ਕਿਹਾ ਕਿ ਮਾਸੂਮ ਛੋਟੀਆਂ ਬੱਚੀਆਂ ਦਾ ਕਤਲ ਕਰਨਾ ਬਹੁਤ ਮਾੜੀ ਘਟਨਾ ਹੈ ਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਭਵਿੱਖ ‘ਚ ਕੋਈ ਇਸ ਤਰ੍ਹਾਂ ਦਾ ਜੁਰਮ ਨਾ ਕਰੇ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਨਾਲ ਮੈਨੂੰ ਬਹੁਤ ਠੇਸ ਪਹੁੰਚੀ ਹੈ।

ਚੇਅਰਮੈਨ ਸ. ਕੰਵਰਦੀਪ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਮਾਂ-ਬਾਪ ਆਰਥਿਕ ਤੰਗੀ ਕਾਰਨ ਬੱਚਿਆਂ ਦਾ ਪਾਲਣ ਪੋਸ਼ਣ ਨਹੀ ਕਰ ਸਕਦੇ ਉਹ ਬੱਚਿਆ ਨੂੰ ਜਾਨੋਂ ਨਾ ਮਾਰਨ, ਸਗੋਂ ਬਾਲ ਭਲਾਈ ਕਮੇਟੀਆਂ ਵਿੱਚ ਸਰੰਡਰ ਕਰਨ ਤਾਂ ਜੋ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆ ਜਾ ਸਕਣ। ਉਨ੍ਹਾਂ ਕਿਹਾ ਕਿ ਬੱਚੇ ਸਮਾਜ ਅਤੇ ਰਾਸ਼ਟਰ ਦਾ ਭਵਿੱਖ ਹਨ, ਇਹ ਬੱਚੇ ਵੱਡੇ ਹੋ ਕੇ ਆਪਣੇ ਦੇਸ਼ ਦਾ ਨਾਮ ਰੋਸ਼ਨ ਕਰਦੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਭਲਾਈ ਲਈ ਕਾਨੂੰਨ ਬਣਾਏ ਗਏ ਹਨ ਅਤੇ ਬੱਚਿਆਂ ਖਿਲਾਫ ਕਿਸੇ ਕਿਸਮ ਦਾ ਅਪਰਾਧ ਕਰਨ ਤੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜਾਵਾਂ ਦੇਣ ਦਾ ਉਪਬੰਧ ਹੈ। ਇਸ ਤੋਂ ਇਲਾਵਾ ਜੁਵੇਨਾਇਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ ਐਕਟ, 2015 ਦੀ ਧਾਰਾ 35 ਤਹਿਤ ਇਹ ਵੀ ਉਪਬੰਧ ਕੀਤਾ ਗਿਆ ਹੈ ਕਿ ਜੋ ਮਾਂ-ਬਾਪ ਆਪਣੇ ਬੱਚਿਆਂ ਦੀ ਸਾਂਭ-ਸੰਭਾਲ ਨਹੀ ਕਰ ਸਕਦੇ, ਉਹ ਆਪਣੇ ਬੱਚਿਆਂ ਨੂੰ ਬਾਲ ਭਲਾਈ ਕਮੇਟੀਆਂ ਵਿੱਚ ਸਰੰਡਰ ਕਰ ਸਕਦੇ ਹਨ। ਜਿਸ ਨਾਲ ਬੱਚਿਆਂ ਦੀ ਜਾਨ ਬਚ ਸਕੇ।

ਉਨ੍ਹਾਂ ਕਿਹਾ ਕਿ ਹਰ ਜਿਲ੍ਹੇ ਵਿਚ ਬਾਲ ਭਲਾਈ ਕਮੇਟੀਆਂ ਤੋਂ ਇਲਾਵਾ ਬਾਲ ਸੁਰੱਖਿਆ ਯੂਨਿਟ ਬਣੇ ਹੋਏ ਹਨ। ਬੱਚਿਆਂ ਨੂੰ ਸਰੰਡਰ ਕਰਨ ਸਬੰਧੀ ਮਾਂ-ਬਾਪ ਚਾਇਲਡ ਹੈਲਪ ਲਾਈਨ ਨੰਬਰ 1098 ਤੇ ਫੋਨ ਕਰਕੇ ਸੂਚਨਾ ਦੇ ਸਕਦੇ ਹਨ। ਮਾਂ ਬਾਪ, ਬੱਚਿਆਂ ਦੇ ਪਾਲਣ ਪੋਸ਼ਣ ਦੀ ਅਸਮਰੱਥਾ ਜ਼ਾਹਰ ਕਰਦੇ ਹੋਏ ਨਵ ਜੰਮ੍ਹੇ ਜਾਂ ਉਸ ਤੋਂ ਵੱਡੇ ਬੱਚਿਆਂ ਨੂੰ ਬਾਲ ਭਲਾਈ ਕਮੇਟੀਆਂ ਵਿੱਚ ਸੌਂਪ ਸਕਦੇ ਹਨ।

ਜ਼ਿਕਰਯੋਗ ਹੈ ਕਿ ਬਾਲ ਭਲਾਈ ਕਮੇਟੀ ਵੱਲੋਂ ਸਬੰਧਤ ਮਾਪਿਆ ਨੂੰ ਦੋ ਮਹੀਨੇ ਦਾ ਸਮਾਂ ਦਿੱਤਾ ਜਾਂਦਾ ਹੈ, ਜੇਕਰ ਦੋ ਮਹੀਨਿਆਂ ਬਾਅਦ ਵੀ ਉਹ ਆਪਣੇ ਇਸ ਫੈਸਲੇ ਤੇ ਅਟਲ ਰਹਿੰਦੇ ਹਨ ਤਾਂ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਲੋੜਵੰਦ ਮਾਪਿਆਂ ਨੂੰ ਗੋਦ ਲੈਣ ਦੀ ਕਾਰਵਾਈ ਸ਼ੁਰੂ ਕਰਕੇ ਲੋੜਵੰਦ ਮਾਪਿਆਂ ਨੂੰ ਗੋਦ ਦੇ ਦਿੱਤੇ ਜਾਂਦੇ ਹਨ ਅਤੇ ਛੇ ਸਾਲ ਤੋਂ ਵੱਧ ਉਮਰ ਦੇ ਬੱਚਿਆਂ ਦਾ ਬਾਲ ਭਲਾਈ ਸੰਸਥਾਵਾਂ ਵਿੱਚ ਸਰਕਾਰ ਵੱਲੋਂ ਪਾਲਣ ਪੋਸ਼ਣ ਕੀਤਾ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...