September 11, 2026, 5:33 am
----------- Advertisement -----------
HomeNewsLatest Newsਚੇਅਰਮੈਨ ਪੀ.ਐਸ.ਐਫ.ਸੀ. ਵੱਲੋਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ...

ਚੇਅਰਮੈਨ ਪੀ.ਐਸ.ਐਫ.ਸੀ. ਵੱਲੋਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ

Published on

----------- Advertisement -----------

ਚੰਡੀਗੜ੍ਹ, 15 ਜੂਨ: ਲਾਭਪਾਤਰੀਆਂ ਨੂੰ ਅਨਾਜ ਦੀ ਵੰਡ ‘ਤੇ ਲਗਾਈ ਗਈ ਕਟੌਤੀ, ਰਾਸ਼ਨ ਕਾਰਡਾਂ ਨੂੰ ਸ਼ਾਮਲ ਕਰਨ/ਹਟਾਉਣ ਲਈ ਪੋਰਟਲ ‘ਤੇ ਰੋਕ ਅਤੇ ਰਾਸ਼ਨ ਕਾਰਡਾਂ ਦੀ ਤਸਦੀਕ ਲਈ ਸਰਵੇਖਣ ਕਰਵਾਉਣ ਸਬੰਧੀ ਮੁੱਦਿਆਂ ‘ਤੇ ਚਰਚਾ ਕਰਨ ਲਈ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐੱਸ.ਐੱਫ.ਸੀ.) ਦੇ ਚੇਅਰਮੈਨ ਡੀ.ਪੀ. ਰੈਡੀ ਅਤੇ ਮੈਂਬਰਾਂ ਨੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਅੱਜ ਇੱਥੇ ਸੈਕਟਰ 39 ਸਥਿਤ ਆਨਾਜ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਚੇਅਰਮੈਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੂਬੇ ਦੇ ਸਾਰੇ ਰਾਸ਼ਨ ਡਿਪੂਆਂ ‘ਤੇ ਕਮਿਸ਼ਨ ਦੇ ਹੈਲਪਲਾਈਨ ਨੰਬਰ ਤੋਂ ਇਲਾਵਾ ਵੱਖ-ਵੱਖ ਅਧਿਕਾਰਾਂ, ਵੈੱਬਸਾਈਟ, ਸ਼ਿਕਾਇਤਾਂ ਦੇ ਪੋਰਟਲ ਨੂੰ ਦਰਸਾਉਂਦੇ ਬੈਨਰ ਲਗਾਇਆ ਜਾਣੇ ਚਾਹੀਦੇ ਹਨ ਅਤੇ ਬਿਹਤਰ ਸ਼ਿਕਾਇਤ ਨਿਵਾਰਣ ਵਿਧੀ ਸਥਾਪਿਤ ਕੀਤੀ ਜਾਣੀ ਚਾਹੀਦਾ ਹੈ। ਇਸ ਮੌਕੇ ਵਿਭਾਗ ਦੇ ਡਾਇਰੈਕਟਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਈ-ਪੋਜ਼ ਅਤੇ ਤੋਲ ਮਸ਼ੀਨਾਂ ਦੀ ਖਰੀਦ ਲਈ ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਟੈਂਡਰਾਂ ਨੂੰ ਅੰਤਿਮ ਰੂਪ ਦੇਣ ਉਪਰੰਤ, ਹਰੇਕ ਡਿਪੂ ਹੋਲਡਰ ਨੂੰ ਈ-ਪੋਸ ਅਤੇ ਤੋਲ ਮਸ਼ੀਨਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...