October 8, 2026, 3:05 am
----------- Advertisement -----------
HomeNewsBreaking Newsਪੰਜਾਬ ਦੇ 4 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ: ਪਹਾੜਾਂ 'ਚ ਬਰਫਬਾਰੀ ਤੋਂ...

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ: ਪਹਾੜਾਂ ‘ਚ ਬਰਫਬਾਰੀ ਤੋਂ ਬਾਅਦ ਵਧੀ ਠੰਢ

Published on

----------- Advertisement -----------
  • ਅੰਮ੍ਰਿਤਸਰ-ਲੁਧਿਆਣਾ ਸਭ ਤੋਂ ਠੰਢਾ ਰਿਹਾ

ਚੰਡੀਗੜ੍ਹ, 16 ਦਸੰਬਰ 2023 – ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਮੀਂਹ ਪੈਣ ਸੰਭਾਵਨਾਵਾਂ ਕਾਫੀ ਘੱਟ ਹਨ। ਇਸ ਦਾ ਕਾਰਨ ਪਹਾੜੀ ਇਲਾਕਿਆਂ ‘ਚ ਬਰਫਬਾਰੀ ਅਤੇ ਉਪਰਲੇ ਇਲਾਕਿਆਂ ਤੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਹਨ। ਇਸ ਦੇ ਨਾਲ ਹੀ ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਪੰਜਾਬ ‘ਚ ਠੰਡ ਵਧਦੀ ਜਾ ਰਹੀ ਹੈ। ਪੰਜਾਬ ਦੇ ਕਈ ਜ਼ਿਲ੍ਹੇ ਹਿਮਾਚਲ ਨਾਲੋਂ ਘੱਟ ਤਾਪਮਾਨ ਦਰਜ ਕਰ ਰਹੇ ਹਨ।

ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਬਹੁਤ ਥੋੜ੍ਹੇ ਸਮੇਂ ਲਈ ਬੱਦਲ ਛਾਏ ਰਹਿਣ ਦੀ ਉਮੀਦ ਹੈ। ਇਸ ਦੇ ਨਾਲ ਹੀ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਅੱਜ ਮੌਸਮ ਖੁਸ਼ਕ ਰਹਿਣ ਵਾਲਾ ਹੈ ਅਤੇ ਚੰਗੀ ਧੁੱਪ ਨਿਕਲੇਗੀ।

ਇਹ ਹਾਲਾਤ ਪਹਾੜਾਂ ਵਿੱਚ ਬਰਫ਼ਬਾਰੀ ਕਾਰਨ ਹਨ। ਪਹਾੜਾਂ ‘ਚ ਤਾਜ਼ਾ ਬਰਫਬਾਰੀ ਕਾਰਨ ਹੇਠਲੇ ਇਲਾਕਿਆਂ ‘ਚ ਠੰਡ ਵਧ ਰਹੀ ਹੈ। ਦਰਅਸਲ, ਪਹਾੜਾਂ ਤੋਂ ਹਵਾ ਦਾ ਰੁਖ ਪੰਜਾਬ ਵੱਲ ਹੋਣ ਕਾਰਨ ਪੰਜਾਬ ਦੇ ਇਲਾਕੇ ਠੰਢੇ ਹਨ। ਅੱਜ ਅੰਮ੍ਰਿਤਸਰ ਅਤੇ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 4 ਡਿਗਰੀ ਦਰਜ ਕੀਤਾ ਗਿਆ ਹੈ। ਜਦੋਂ ਕਿ ਧਰਮਸ਼ਾਲਾ ਦਾ ਘੱਟੋ-ਘੱਟ ਤਾਪਮਾਨ 6 ਡਿਗਰੀ ਦੇ ਆਸ-ਪਾਸ ਹੈ।

ਦਿਨ ਵੇਲੇ ਧੁੱਪ ਨਿਕਲਣ ਕਾਰਨ ਪੰਜਾਬ ਵਿੱਚ ਦਿਨ ਅਤੇ ਰਾਤ ਦਾ ਤਾਪਮਾਨ ਲਗਭਗ ਸਾਧਾਰਨ ਹੈ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 20 ਤੋਂ 22 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ, ਜਦੋਂ ਕਿ ਰਾਤ ਦਾ ਘੱਟੋ-ਘੱਟ ਤਾਪਮਾਨ 5 ਡਿਗਰੀ ਦੇ ਆਸ-ਪਾਸ ਹੈ। ਤਾਪਮਾਨ ਵਿੱਚ ਇਹ ਅੰਤਰ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ।

ਇਸ ਦੇ ਨਾਲ ਹੀ ਇਸ ਫਰਕ ਕਾਰਨ ਪੰਜਾਬ ਦੇ ਖੁੱਲ੍ਹੇ ਇਲਾਕਿਆਂ ‘ਚ ਸਵੇਰ ਵੇਲੇ ਧੁੰਦ ਦਾ ਅਸਰ ਦੇਖਣ ਨੂੰ ਮਿਲਦਾ ਹੈ ਪਰ ਦਿਨ ਦੇ ਨਾਲ ਹੀ ਧੁੱਪ ਨਿਕਲਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...