September 12, 2026, 10:27 am
----------- Advertisement -----------
HomeNewsLatest Newsਬਾਜਵਾ ਨੇ ਹਰਿਆਣਾ ਨੂੰ 10 ਏਕੜ ਜ਼ਮੀਨ ਅਲਾਟ ਕਰਨ ਲਈ ਚੰਡੀਗੜ੍ਹ ਪ੍ਰਸ਼ਾਸਨ...

ਬਾਜਵਾ ਨੇ ਹਰਿਆਣਾ ਨੂੰ 10 ਏਕੜ ਜ਼ਮੀਨ ਅਲਾਟ ਕਰਨ ਲਈ ਚੰਡੀਗੜ੍ਹ ਪ੍ਰਸ਼ਾਸਨ ਦੀ ਕੀਤੀ ਸਖ਼ਤ ਨਿਖੇਧੀ

Published on

----------- Advertisement -----------

ਚੰਡੀਗੜ੍ਹ : ਵਿਧਾਨ ਸਭਾ ਬਣਾਉਣ ਲਈ ਹਰਿਆਣਾ ਨੂੰ 10 ਏਕੜ ਜ਼ਮੀਨ ਅਲਾਟ ਕਰਨ ਦੇ ਚੰਡੀਗੜ੍ਹ ਪ੍ਰਸ਼ਾਸਨ ਦੇ ਫ਼ੈਸਲੇ ਦੀ ਸਖ਼ਤ ਨਿੰਦਾ ਕਰਦਿਆਂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਕਾਂਗਰਸ ਰਾਜਧਾਨੀ ਵਿੱਚ ਪੰਜਾਬ ਦੇ ਵਿਸ਼ੇਸ਼ ਅਧਿਕਾਰਾਂ ਦੀ ਰਾਖੀ ਲਈ ਲੜਦੀ ਰਹੇਗੀ।

ਕਾਂਗਰਸ ਦੇ ਸੀਨੀਅਰ ਆਗੂ ਬਾਜਵਾ ਨੇ ਕਿਹਾ ਕਿ “ਇਹ ਚੰਡੀਗੜ੍ਹ ਪ੍ਰਸ਼ਾਸਨ ਦਾ ਇੱਕ ਨਾਜਾਇਜ਼ ਫ਼ੈਸਲਾ ਹੈ ਜਿਸ ਨੂੰ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਬਾਜਵਾ ਨੇ ਅੱਗੇ ਕਿਹਾ ਕਿ ਹਮੇਸ਼ਾ ਦੀ ਤਰਾਂ, ਪੰਜਾਬ ਕਾਂਗਰਸ ਆਪਣੀ ਰਾਜਧਾਨੀ ‘ਤੇ ਪੰਜਾਬ ਦੇ ਦਾਅਵੇ ਦੀ ਰੱਖਿਆ ਲਈ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਸਭ ਕੁਝ ਕਰੇਗੀ।

ਵਿਰੋਧੀ ਧਿਰ ਦੇ ਆਗੂ ਨੇ ਸਪਸ਼ਟ ਤੌਰ ‘ਤੇ ਕਿਹਾ ਕਿ ਚੰਡੀਗੜ੍ਹ ਸਿਰਫ਼ ਪੰਜਾਬ ਦਾ ਹੈ ਅਤੇ ਕਿਸੇ ਵੀ ਹੋਰ ਸੂਬੇ ਜਾਂ ਸਰਕਾਰ ਨੂੰ ਰਾਜਧਾਨੀ ‘ਤੇ ਪੰਜਾਬ ਦੇ ਇਕਲੌਤੇ ਦਾਅਵਿਆਂ ਦੀ ਉਲੰਘਣਾ ਕਰਨ ਦਾ ਕੋਈ ਅਧਿਕਾਰ ਨਹੀਂ ਹੈ।

“ਪਿਛਲੇ ਸਾਲ ਜੁਲਾਈ ਵਿੱਚ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਵਿੱਚ ਇੱਕ ਵੱਖਰੀ ਵਿਧਾਨ ਸਭਾ ਲਈ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਤੋਂ ਜ਼ਮੀਨ ਦੇ ਟੁਕੜੇ ਦੀ ਮੰਗ ਕੀਤੀ ਸੀ, ਇਸ ਤੱਥ ਦੇ ਬਾਵਜੂਦ ਕਿ ਰਾਜਧਾਨੀ ਸਿਰਫ਼ ਪੰਜਾਬ ਦੀ ਹੈ। ਕੇਂਦਰ ਸਰਕਾਰ ਤੋਂ ਜ਼ਮੀਨ ਦਾ ਇੱਕ ਟੁਕੜਾ ਮੰਗਣਾ ਹੀ ਰਾਜਧਾਨੀ ਉੱਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਦਾ ਹੈ”, ਬਾਜਵਾ ਨੇ ਅੱਗੇ ਕਿਹਾ।

ਬਾਜਵਾ ਨੇ ਕਿਹਾ ਕਿ ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਕੇਂਦਰ ਦੀ ਭਾਜਪਾ ਸਰਕਾਰ ਨੇ ਰਾਜਧਾਨੀ ਵਿੱਚ ਪੰਜਾਬ ਦੇ ਇਕੱਲੇ ਅਧਿਕਾਰਾਂ ਦੀ ਉਲੰਘਣਾ ਕਰਨ ਦੀ ਕੋਸ਼ਿਸ਼ ਕੀਤੀ ਹੋਵੇ, ਇਸ ਤੋਂ ਪਹਿਲਾਂ ਪੰਜਾਬ ਸੇਵਾ ਨਿਯਮਾਂ ਨੂੰ ਖ਼ਤਮ ਕਰ ਕੇ ਚੰਡੀਗੜ੍ਹ ਵਿੱਚ ਕੇਂਦਰੀ ਸੇਵਾ ਨਿਯਮ ਲਾਗੂ ਕੀਤੇ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...