June 28, 2026, 3:16 am
----------- Advertisement -----------
HomeNewsBreaking Newsਚੰਡੀਗੜ੍ਹ - ਸੀਬੀਆਈ ਵੱਲੋਂ ਰਿਸ਼ਵਤਖੋਰੀ ਦੇ ਮਾਮਲੇ 'ਚ 2 ਪੁਲਿਸ ਮੁਲਾਜ਼ਮ ਗ੍ਰਿਫ਼ਤਾਰ

ਚੰਡੀਗੜ੍ਹ – ਸੀਬੀਆਈ ਵੱਲੋਂ ਰਿਸ਼ਵਤਖੋਰੀ ਦੇ ਮਾਮਲੇ ‘ਚ 2 ਪੁਲਿਸ ਮੁਲਾਜ਼ਮ ਗ੍ਰਿਫ਼ਤਾਰ

Published on

----------- Advertisement -----------


ਚੰਡੀਗੜ੍ਹ ਵਿੱਚ ਸੀਬੀਆਈ ਵੱਲੋਂ ਦੋ ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਰਿਸ਼ਵਤਖੋਰੀ ਦੇ ਮਾਮਲੇ ਵਿੱਚ ਇੱਕ ਸਬ-ਇੰਸਪੈਕਟਰ ਅਤੇ ਇੱਕ ਏ.ਐਸ.ਆਈ. ਸ਼ਾਮਿਲ ਹੈ।

ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ 17 ਥਾਣੇ ਵਿੱਚ ਤਾਇਨਾਤ ਸਬ ਇੰਸਪੈਕਟਰ ਬਲਵਿੰਦਰ ਸਿੰਘ ਅਤੇ ਪੀ.ਓ ਸੈੱਲ ਵਿੱਚ ਤਾਇਨਾਤ ਏਐਸਆਈ ਹਰਮੀਤ ਸਿੰਘ ’ਤੇ ਰਿਸ਼ਵਤ ਲੈਣ ਦੇ ਦੋਸ਼ ਹਨ। ਏਜੰਸੀ ਅਜੇ ਵੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਸੀਬੀਆਈ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਏਐਸਆਈ ਹਰਮੀਤ ਸਿੰਘ ਨੇ ਇੱਕ ਕੇਸ ਨੂੰ ਦਬਾਉਣ ਲਈ ਪੀੜਤ ਤੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ’ਤੇ ਸੀਬੀਆਈ ਨੇ ਹਰਮੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਹੋਰ ਪੜਤਾਲ ਕਰਨ ‘ਤੇ ਸਾਹਮਣੇ ਆਇਆ ਕਿ ਹਰਮੀਤ ਸਿੰਘ ਨੇ ਸਬ-ਇੰਸਪੈਕਟਰ ਬਲਵਿੰਦਰ ਸਿੰਘ ਦੇ ਨਾਂ ‘ਤੇ ਰਿਸ਼ਵਤ ਮੰਗੀ ਸੀ ਪਰ ਬਾਅਦ ‘ਚ 40,000 ਰੁਪਏ ‘ਚ ਸਮਝੌਤਾ ਹੋ ਗਿਆ। ਇਸ ਦੌਰਾਨ ਸੀਬੀਆਈ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।

ਦੱਸ ਦਈਏ ਕਿ ਮੁਲਜ਼ਮ ਏਐਸਆਈ ਨੇ ਸਬ ਇੰਸਪੈਕਟਰ ਦੇ ਨਾਂ ’ਤੇ ਪੈਸੇ ਮੰਗੇ ਸਨ। ਪੀੜਤ ਪਹਿਲੀ ਕਿਸ਼ਤ ਦੇਣ ਲਈ 10,000 ਰੁਪਏ ਲੈ ਕੇ ਪਹੁੰਚਿਆ ਸੀ। ਪਰ ਇਸ ਤੋਂ ਪਹਿਲਾਂ ਵੀ ਉਸ ਨੇ ਸੀਬੀਆਈ ਨੂੰ ਸ਼ਿਕਾਇਤ ਦਿੱਤੀ ਸੀ। ਸੀਬੀਆਈ ਨੇ ਪਹਿਲਾਂ ਹੀ ਆਪਣੀ ਟੀਮ ਬਣਾ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ ਕਰ ਲਈ ਸੀ। ਜਦੋਂ ਏ.ਐਸ.ਆਈ ਨੂੰ ਕਾਬੂ ਕੀਤਾ ਗਿਆ ਤਾਂ ਉਸਦੇ ਖਿਲਾਫ ਮਾਮਲਾ ਦਰਜ ਕਰਕੇ ਪੁੱਛਗਿੱਛ ਕੀਤੀ ਗਈ ਤਾਂ ਉਸਨੇ ਸਬ ਇੰਸਪੈਕਟਰ ਬਲਵਿੰਦਰ ਸਿੰਘ ਦਾ ਨਾਮ ਲਿਆ ਸੀ। ਇਸ ਤੋਂ ਬਾਅਦ ਬਲਵਿੰਦਰ ਸਿੰਘ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਹੁਣ ਦੋਵਾਂ ਦੇ ਘਰਾਂ ਦੀ ਜਾਂਚ ਚੱਲ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...