ਕਾਂਗਰਸ ਦੇ ਸੀਨੀਅਰ ਨੇਤਾ ਸੁਭਾਸ਼ ਚਾਵਲਾ ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਇਕ ਪਾਸੇ ਇਸ ਨਾਲ ਭਾਜਪਾ ਮਜ਼ਬੂਤ ਹੋਈ ਹੈ। ਇਹ ਕਾਂਗਰਸ ਲਈ ਵੱਡਾ ਝਟਕਾ ਹੈ। ਕਿਉਂਕਿ ਸੁਭਾਸ਼ ਚਾਵਲਾ ਕਾਂਗਰਸ ਵੱਲੋਂ ਸੂਬਾ ਪ੍ਰਧਾਨ ਰਹਿ ਚੁੱਕੇ ਹਨ। ਉਹ ਚੰਡੀਗੜ੍ਹ ਨਗਰ ਨਿਗਮ ਦੇ ਦੋ ਵਾਰ ਮੇਅਰ ਵੀ ਚੁਣੇ ਗਏ ਹਨ। ਉਨ੍ਹਾਂ ਦੀ ਗਿਣਤੀ ਕਾਂਗਰਸ ਦੇ ਬਹੁਤ ਵੱਡੇ ਨੇਤਾਵਾਂ ‘ਚ ਹੁੰਦੀ ਹੈ। ਹੁਣ ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਭਾਜਪਾ ਨੂੰ ਇਸ ਦਾ ਫਾਇਦਾ ਮਿਲ ਸਕਦਾ ਹੈ।

ਸੁਭਾਸ਼ ਚਾਵਲਾ ਨੇ ਕਿਹਾ ਕਿ ਉਹ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਗਠਜੋੜ ਤੋਂ ਨਾਰਾਜ਼ ਹਨ। ਇਸ ਗਠਜੋੜ ਦਾ ਕਾਂਗਰਸ ਪਾਰਟੀ ਨੂੰ ਨੁਕਸਾਨ ਹੋਵੇਗਾ। ਪਰ ਫਿਰ ਵੀ ਕਾਂਗਰਸ ਪਾਰਟੀ ਨੇ ਇਹ ਗਠਜੋੜ ਕੀਤਾ ਹੈ। ਇਸ ਲਈ ਉਹ ਪਾਰਟੀ ਛੱਡ ਰਹੇ ਹਨ। ਉਹ ਅੱਜ ਆਪਣੇ ਪੁੱਤਰ ਅਤੇ ਵਰਕਰਾਂ ਸਮੇਤ ਪਾਰਟੀ ਤੋਂ ਅਸਤੀਫਾ ਦੇ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।











