September 9, 2026, 11:49 am
----------- Advertisement -----------
HomeNewsBreaking Newsਚੰਡੀਗੜ੍ਹ-ਦਿੱਲੀ ਹਾਈਵੇ ਖੋਲਿਆ, ਕਿਸਾਨ ਅੰਦੋਲਨ ਕਾਰਨ 22 ਦਿਨਾਂ ਤੋਂ ਸੀ ਬੰਦ

ਚੰਡੀਗੜ੍ਹ-ਦਿੱਲੀ ਹਾਈਵੇ ਖੋਲਿਆ, ਕਿਸਾਨ ਅੰਦੋਲਨ ਕਾਰਨ 22 ਦਿਨਾਂ ਤੋਂ ਸੀ ਬੰਦ

Published on

----------- Advertisement -----------

 ਪੰਜਾਬ-ਹਰਿਆਣਾ ਦੀ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨ ਪਿਛਲੇ 22 ਦਿਨਾਂ ਤੋਂ ਧਰਨੇ ‘ਤੇ ਬੈਠੇ ਹਨ। ਚੰਡੀਗੜ੍ਹ-ਦਿੱਲੀ ਹਾਈਵੇ (ਨੈਸ਼ਨਲ ਹਾਈਵੇਅ-44) ਸੋਮਵਾਰ ਨੂੰ ਅੰਬਾਲਾ ਦੇ ਸੱਦੋਪੁਰ ਨੇੜੇ ਕਿਸਾਨਾਂ ਵੱਲੋਂ ਸਰਹੱਦ ‘ਤੇ ਹੀ ਧਰਨਾ ਦੇਣ ਦੇ ਐਲਾਨ ਤੋਂ ਬਾਅਦ ਖੋਲ੍ਹ ਦਿੱਤਾ ਗਿਆ। ਹਾਈਵੇਅ ਦੇ ਦੋਵੇਂ ਪਾਸੇ ਇੱਕ-ਇੱਕ ਲੇਨ ਖੋਲ੍ਹ ਦਿੱਤੀ ਗਈ ਹੈ। ਇਸ ਨਾਲ ਸਿੱਧਾ ਦਿੱਲੀ ਤੋਂ ਚੰਡੀਗੜ੍ਹ ਅਤੇ ਚੰਡੀਗੜ੍ਹ ਤੋਂ ਦਿੱਲੀ ਜਾ ਸਕਦਾ ਹੈ।

 ਦੱਸ ਦਈਏ ਕਿ ਇਸਤੋਂ ਪਹਿਲਾਂ 3 ਮਾਰਚ ਨੂੰ ਬਠਿੰਡਾ ਵਿੱਚ ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਕਿ ਦੇਸ਼ ਭਰ ਦੇ ਕਿਸਾਨ 6 ਮਾਰਚ ਨੂੰ ਦਿੱਲੀ ਵੱਲ ਮਾਰਚ ਕਰਨਗੇ। ਪੰਜਾਬ ਦੇ ਕਿਸਾਨ ਸਰਹੱਦਾਂ ‘ਤੇ ਬੈਠੇ ਰਹਿਣਗੇ। 10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਟਰੇਨਾਂ ਨੂੰ ਰੋਕਿਆ ਜਾਵੇਗਾ।

ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋਣ ਵਾਲੀ ਮਹਾਪੰਚਾਇਤ ਦੀ ਰੂਪਰੇਖਾ ਦੇ ਦਿੱਤੀ ਹੈ। ਇਸ ਦਾ ਨਾਂ ਕਿਸਾਨ-ਮਜ਼ਦੂਰ ਮਹਾਪੰਚਾਇਤ ਰੱਖਿਆ ਗਿਆ ਹੈ। ਇਸ ਵਿੱਚ ਦੇਸ਼ ਭਰ ਤੋਂ ਕਿਸਾਨ ਟਰੈਕਟਰ-ਟਰਾਲੀਆਂ ਛੱਡ ਕੇ ਬੱਸਾਂ, ਰੇਲਾਂ ਅਤੇ ਹੋਰ ਵਾਹਨਾਂ ਰਾਹੀਂ ਜਾਣਗੇ। ਮਹਾਪੰਚਾਇਤ ਤੋਂ ਬਾਅਦ ਸਿੱਧੇ ਘਰ ਪਰਤਣਗੇ। 8 ਮਾਰਚ ਨੂੰ ਮਹਿਲਾ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਨਵੀਂ ਦਿੱਲੀ, 8 ਸਤੰਬਰ:ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ...

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਸਤੰਬਰ:ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ...