September 6, 2026, 10:53 pm
----------- Advertisement -----------
HomeNewsLatest Newsਇਸ ਦਿਨ ਹੋਵੇਗੀ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ,ਚੰਡੀਗੜ੍ਹ ਪ੍ਰਸ਼ਾਸਨ...

ਇਸ ਦਿਨ ਹੋਵੇਗੀ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ,ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ

Published on

----------- Advertisement -----------

ਚੰਡੀਗੜ੍ਹ ਪ੍ਰਸ਼ਾਸਨ ਨੇ ਇਕ ਵਾਰ ਫਿਰ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਅਨੁਸਾਰ ਹੁਣ ਇਹ ਚੋਣਾਂ ਨਵੇਂ ਸਿਰੇ ਤੋਂ 4 ਮਾਰਚ ਨੂੰ ਸਵੇਰੇ 10 ਵਜੇ ਕਰਵਾਈਆਂ ਜਾਣਗੀਆਂ। ਨਾਮਜ਼ਦਗੀ ਪ੍ਰਕਿਰਿਆ 28 ਅਤੇ 29 ਫਰਵਰੀ ਨੂੰ ਹੋਵੇਗੀ।
ਦੱਸ ਦੇਈਏ ਕਿ ਇਹ ਚੋਣਾਂ ਅੱਜ ਹੋਣੀਆਂ ਸਨ ਪਰ ਅੱਜ ਚੋਣਾਂ ਨਹੀਂ ਹੋਈਆਂ। ਭਾਜਪਾ ਦੇ ਸਾਰੇ ਕੌਂਸਲਰ ਸਮੇਂ ਸਿਰ ਪਹੁੰਚ ਗਏ ਸਨ ਪਰ ‘ਆਪ’-ਕਾਂਗਰਸੀ ਕੌਂਸਲਰ ਚੋਣਾਂ ਲਈ ਨਹੀਂ ਪੁੱਜੇ ਸਨ। ਢਾਈ ਘੰਟੇ ਦੇ ਇੰਤਜ਼ਾਰ ਤੋਂ ਬਾਅਦ ਸਾਰੇ ਭਾਜਪਾ ਕੌਂਸਲਰ ਨਗਰ ਨਿਗਮ ਦੇ ਬਾਹਰ ਆ ਗਏ ਅਤੇ ਬਾਹਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਆਮ ਆਦਮੀ ਪਾਰਟੀ ਦੇ ਮੇਅਰ ਕੁਲਦੀਪ ਕੁਮਾਰ ਨੇ ਨਿੱਜੀ ਕਾਰਨਾਂ ਕਰਕੇ ਸਹੁੰ ਨਹੀਂ ਚੁੱਕੀ। ਉਹ ਅੱਜ ਵੀ ਸਦਨ ਵਿੱਚ ਨਹੀਂ ਆਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...