ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਪੰਜਾਬ-ਹਰਿਆਣਾ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ’ਤੇ ਸਹਿਮਤੀ ਬਣੀ। ਜਿਸ ਦੀ ਪੁਸ਼ਟੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਕੀਤੀ ਹੈ।

ਉਨ੍ਹਾਂ ਟਵੀਟ ਕੀਤਾ ਕਿ “ਚੰਡੀਗੜ੍ਹ ਅੰਤਰ ਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ਤੇ ਰੱਖਣ ਲਈ ਪੰਜਾਬ-ਹਰਿਆਣਾ ਦੀ ਬਣੀ ਸਹਿਮਤੀ। ਅੱਜ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਮੀਟਿੰਗ ਹੋਈ।”













