September 5, 2026, 7:48 pm
----------- Advertisement -----------
HomeNewsBreaking Newsਚੰਡੀਗੜ੍ਹ ਮਹਿਲਾ ਕਾਂਗਰਸ ਜਨਰਲ ਸਕੱਤਰ ਜੋਤੀ ਹੰਸ ਨੇ ਦਿੱਤਾ ਅਸਤੀਫਾ

ਚੰਡੀਗੜ੍ਹ ਮਹਿਲਾ ਕਾਂਗਰਸ ਜਨਰਲ ਸਕੱਤਰ ਜੋਤੀ ਹੰਸ ਨੇ ਦਿੱਤਾ ਅਸਤੀਫਾ

Published on

----------- Advertisement -----------

ਚੰਡੀਗੜ੍ਹ ਪ੍ਰਦੇਸ਼ ਮਹਿਲਾ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਜੋਤੀ ਹੰਸ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਹ 11 ਸਾਲਾਂ ਤੋਂ ਕਾਂਗਰਸ ਪਾਰਟੀ ਵਿਚ ਸਰਗਰਮ ਵਰਕਰ ਵਜੋਂ ਵੱਖ-ਵੱਖ ਅਹੁਦਿਆਂ ‘ਤੇ ਕੰਮ ਕਰ ਚੁੱਕੀ ਹੈ। ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਪਵਨ ਬਾਂਸਲ ਟਿਕਟ ਨਾ ਮਿਲਣ ਕਾਰਨ ਨਾਰਾਜ਼ ਹਨ। ਉਨ੍ਹਾਂ ਨੇ ਆਪਣਾ ਅਸਤੀਫਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਰਟੀ ਦੇ ਸੂਬਾ ਪ੍ਰਧਾਨ ‘ਤੇ ਵੀ ਦੋਸ਼ ਲਗਾਏ ਹਨ।

ਨਾਲ ਹੀ ਜੋਤੀ ਹੰਸ ਨੇ ਕਿਹਾ ਕਿ ਜਦੋਂ ਤੋਂ ਐਚ.ਐਸ.ਲੱਕੀ ਨੂੰ ਪਾਰਟੀ ਪ੍ਰਧਾਨ ਬਣਾਇਆ ਗਿਆ ਹੈ, ਉਦੋਂ ਤੋਂ ਪਾਰਟੀ ਵਿੱਚ ਔਰਤਾਂ ਦੀ ਸੁਰੱਖਿਆ ਅਤੇ ਸਨਮਾਨ ਨਹੀਂ ਹੈ। ਜਦੋਂ ਔਰਤਾਂ ਵੱਲੋਂ ਇਹ ਆਵਾਜ਼ ਉਠਾਈ ਜਾ ਰਹੀ ਹੈ ਤਾਂ ਵੀ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋ ਰਹੀ। ਇਸ ਕਾਰਨ ਚੰਡੀਗੜ੍ਹ ਵਿੱਚ ਕਾਂਗਰਸ ਕਮਜ਼ੋਰ ਹੁੰਦੀ ਜਾ ਰਹੀ ਹੈ। ਇਹ ਵੀ ਸੰਭਵ ਹੈ ਕਿ ਪਾਰਟੀ ਦਾ ਸੂਬਾ ਪ੍ਰਧਾਨ ਹੋਰਨਾਂ ਪਾਰਟੀਆਂ ਨਾਲ ਮਿਲ ਕੇ ਆਪਣੇ ਨਿੱਜੀ ਹਿੱਤਾਂ ਲਈ ਕਾਂਗਰਸ ਨੂੰ ਤਬਾਹ ਕਰਨਾ ਚਾਹੁੰਦਾ ਹੈ। ਇਸ ਲਈ ਉਹ ਪਾਰਟੀ ਦੇ ਅਹੁਦੇ ਤੋਂ ਅਸਤੀਫਾ ਦੇ ਰਹੀ ਹੈ।

ਜਦੋਂ ਤੋਂ ਕਾਂਗਰਸ ਪਾਰਟੀ ਨੇ ਮਨੀਸ਼ ਤਿਵਾੜੀ ਨੂੰ ਕਾਂਗਰਸ ਦਾ ਉਮੀਦਵਾਰ ਬਣਾਇਆ ਹੈ, ਉਦੋਂ ਤੋਂ 100 ਤੋਂ ਵੱਧ ਵਰਕਰਾਂ ਤੇ ਆਗੂਆਂ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲ ਹੀ ‘ਚ ਮਹਿਲਾ ਸੂਬਾ ਪ੍ਰਧਾਨ ਦੀਪਾ ਦੂਬੇ ਨੇ ਵੀ ਸੂਬਾ ਪ੍ਰਧਾਨ ‘ਤੇ ਦੋਸ਼ ਲਗਾਉਂਦੇ ਹੋਏ ਆਪਣਾ ਅਸਤੀਫਾ ਸੌਂਪ ਦਿੱਤਾ ਸੀ। ਕੱਲ੍ਹ ਮੰਗਲਵਾਰ ਨੂੰ ਪਾਰਟੀ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਨਾਰਾਜ਼ ਆਗੂਆਂ ਦੀ ਮੀਟਿੰਗ ਬੁਲਾਈ ਸੀ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਹੁਣ ਉਨ੍ਹਾਂ ਵੱਲੋਂ 5 ਮਈ ਨੂੰ ਵਰਕਰ ਕਾਨਫਰੰਸ ਸੱਦੀ ਗਈ ਹੈ। ਇਸ ਕਾਨਫਰੰਸ ਵਿੱਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...