October 8, 2026, 4:10 am
----------- Advertisement -----------
HomeNewsBreaking Newsਚੰਡੀਗੜ੍ਹ ਮੇਅਰ ਚੋਣ: ਹਾਈਕੋਰਟ ਨੇ ਪ੍ਰਸਾਸ਼ਨ ਨੂੰ ਜਾਰੀ ਕੀਤਾ ਨੋਟਿਸ

ਚੰਡੀਗੜ੍ਹ ਮੇਅਰ ਚੋਣ: ਹਾਈਕੋਰਟ ਨੇ ਪ੍ਰਸਾਸ਼ਨ ਨੂੰ ਜਾਰੀ ਕੀਤਾ ਨੋਟਿਸ

Published on

----------- Advertisement -----------

ਚੰਡੀਗੜ੍ਹ, 31 ਜਨਵਰੀ 2024 – ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਹਾਈਕੋਰਟ ਨੇ 3 ਹਫਤਿਆਂ ‘ਚ ਇਸ ਦੀ ਪੂਰੀ ਰਿਪੋਰਟ ਤਲਬ ਕੀਤੀ ਹੈ।ਮਾਮਲੇ ਦੀ ਅਗਲੀ ਸੁਣਵਾਈ ਹਾਈਕੋਰਟ ਵਿੱਚ 26 ਫਰਵਰੀ ਨੂੰ ਹੋਵੇਗੀ।

ਪਟੀਸ਼ਨ ‘ਚ ਮੇਅਰ ਦੀ ਚੋਣ ਦੀ ਪ੍ਰਕਿਰਿਆ ਨੂੰ ਰੱਦ ਕਰਨ, ਚੋਣ ਨਾਲ ਸਬੰਧਤ ਸਾਰਾ ਰਿਕਾਰਡ ਸੀਲ ਕਰਨ, ਮੇਅਰ ਦੇ ਅਹੁਦਾ ਸੰਭਾਲਣ ‘ਤੇ ਪਾਬੰਦੀ ਲਗਾਉਣ, ਸਮੁੱਚੀ ਚੋਣ ਪ੍ਰਕਿਰਿਆ ‘ਚ ਹੋਈ ਧਾਂਦਲੀ ਦੀ ਜਾਂਚ ਕਰਵਾਉਣ ਅਤੇ ਨਿਗਰਾਨੀ ਹੇਠ ਨਵੇਂ ਸਿਰੇ ਤੋਂ ਚੋਣਾਂ ਕਰਵਾਉਣ ਦੀਆਂ ਮੰਗਾਂ ਹਨ।

ਇਸ ਤੋਂ ਇਲਾਵਾ ਸੁਣਵਾਈ ਦੌਰਾਨ ਹਾਈਕੋਰਟ ਨੇ ਰਿਕਾਰਡ ਜ਼ਬਤ ਕਰਨ ਦੀ ਮੰਗ ਕੀਤੀ ਸੀ ਪਰ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਰਿਕਾਰਡ ਪਹਿਲਾਂ ਹੀ ਸੀਲ ਕਰਕੇ ਸਟਰਾਂਗ ਰੂਮ ਵਿੱਚ ਰੱਖਿਆ ਹੋਇਆ ਹੈ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਮੇਅਰ ਦੀ ਚੋਣ ਹੋਈ ਸੀ। ਜਿਸ ਵਿੱਚ ਭਾਜਪਾ ਕੌਂਸਲਰ ਮਨੋਜ ਸੋਨਕਰ ਨੂੰ ਮੇਅਰ ਚੁਣਿਆ ਗਿਆ। ਉਨ੍ਹਾਂ ਆਪ-ਕਾਂਗਰਸ ਗਠਜੋੜ ਦੇ ਉਮੀਦਵਾਰ ਕੁਲਦੀਪ ਟੀਟਾ ਨੂੰ 4 ਵੋਟਾਂ ਨਾਲ ਹਰਾਇਆ। ਹਾਲਾਂਕਿ ਭਾਜਪਾ ਕੋਲ ਸੰਸਦ ਮੈਂਬਰਾਂ ਅਤੇ ਕੌਂਸਲਰਾਂ ਸਮੇਤ ਸਿਰਫ਼ 15 ਵੋਟਾਂ ਸਨ। ਉਨ੍ਹਾਂ ਨੂੰ ਅਕਾਲੀ ਦਲ ਦੀ ਇੱਕ ਵੋਟ ਮਿਲੀ। ਕਾਂਗਰਸ ਅਤੇ ‘ਆਪ’ ਦੀਆਂ ਕੁੱਲ 20 ਵੋਟਾਂ ਸਨ ਪਰ ਇਨ੍ਹਾਂ ਵਿੱਚੋਂ ਚੋਣ ਅਧਿਕਾਰੀ ਅਨਿਲ ਮਸੀਹ ਨੇ 8 ਵੋਟਾਂ ਨੂੰ ਅਯੋਗ ਕਰਾਰ ਦਿੱਤਾ।

ਇਸ ਦੇ ਵਿਰੋਧ ਵਿੱਚ ਗਠਜੋੜ ਦੇ ਮੇਅਰ ਉਮੀਦਵਾਰ ਕੁਲਦੀਪ ਟੀਟਾ ਦੀ ਤਰਫੋਂ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ‘ਚ ਉਨ੍ਹਾਂ ਨੇ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ‘ਤੇ ਧਾਂਦਲੀ ਦਾ ਦੋਸ਼ ਲਗਾਇਆ ਹੈ।

ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਮੇਅਰ ਦੀ ਚੋਣ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨਹੀਂ ਕਰਵਾਈ ਗਈ ਅਤੇ ਵੋਟਾਂ ਦੀ ਗਿਣਤੀ ਦੌਰਾਨ ਨਿਯਮਾਂ ਦੀ ਉਲੰਘਣਾ ਕੀਤੀ ਗਈ। ਇਸ ਲਈ ਇਸ ਚੋਣ ਨੂੰ ਰੱਦ ਕਰਕੇ ਦੁਬਾਰਾ ਕਰਵਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ।

ਪਟੀਸ਼ਨ ‘ਚ ਦੋਸ਼ ਲਾਇਆ ਗਿਆ ਹੈ ਕਿ ਅਨਿਲ ਮਸੀਹ ਨੇ ਬਹੁਤ ਹੀ ਅਜੀਬ ਢੰਗ ਨਾਲ ਸਦਨ ਨੂੰ ਸੰਬੋਧਨ ਕਰਦਿਆਂ ਵੋਟਾਂ ਦੀ ਗਿਣਤੀ ਖੁਦ ਕੀਤੀ ਹੈ। ਇਸ ਵਿੱਚ ਦੋਵਾਂ ਉਮੀਦਵਾਰਾਂ ਦੇ ਕਿਸੇ ਵੀ ਏਜੰਟ ਨੂੰ ਵੋਟਾਂ ਦੀ ਗਿਣਤੀ ਲਈ ਨਹੀਂ ਬੁਲਾਇਆ ਗਿਆ। ਵਿਰੋਧੀ ਧਿਰ ਨੇ 8 ਵੋਟਾਂਅਯੋਗ ਕਰਾਰ ਦੇਣ ਦਾ ਕੋਈ ਕਾਰਨ ਨਹੀਂ ਦੱਸਿਆ।

ਵਿਰੋਧੀ ਧਿਰ ਦਾ ਕਹਿਣਾ ਹੈ ਕਿ ਚੋਣ ਵੀਡੀਓ ਦਿਖਾਉਂਦਾ ਹੈ ਕਿ ਮਸੀਹ ਸਿਰਫ਼ ਭੰਬਲਭੂਸਾ ਪੈਦਾ ਕਰਨ ਦੇ ਮਕਸਦ ਨਾਲ ਵੋਟਾਂ ਨੂੰ ਇੱਕ ਟੋਕਰੀ ਤੋਂ ਦੂਜੀ ਵਿੱਚ ਬਦਲ ਰਿਹਾ ਸੀ। ਇਸ ਦੌਰਾਨ ਉਨ੍ਹਾਂ ਨੇ ਜਾਅਲਸਾਜ਼ੀ ਅਤੇ ਛੇੜਛਾੜ ਕਰਕੇ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਗੜਬੜੀ ਕੀਤੀ ਹੈ।

ਵਿਰੋਧੀ ਧਿਰ ਨੇ ਅਨਿਲ ਮਸੀਹ ਤੋਂ ਇਲਾਵਾ ਹੋਰ ਅਧਿਕਾਰੀਆਂ ‘ਤੇ ਵੀ ਆਪਣੀ ਪਟੀਸ਼ਨ ‘ਚ ਧਾਂਦਲੀ ਦੇ ਦੋਸ਼ ਲਾਏ ਹਨ। ਪਟੀਸ਼ਨ ਮੁਤਾਬਕ ਚੋਣਾਂ ਲਈ ਜ਼ਿੰਮੇਵਾਰ ਅਧਿਕਾਰੀਆਂ ‘ਤੇ ਭਾਜਪਾ ਨਾਲ ਮਿਲੀਭੁਗਤ ਦਾ ਦੋਸ਼ ਲਾਇਆ ਗਿਆ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਜਿਹੜੇ ਅਧਿਕਾਰੀ ਇਸ ਚੋਣ ਪ੍ਰਕਿਰਿਆ ਨਾਲ ਜੁੜੇ ਹੋਏ ਸਨ। ਇਨ੍ਹਾਂ ਵਿਚ ਜ਼ਿਆਦਾਤਰ ਅਧਿਕਾਰੀ ਹਰਿਆਣਾ ਕੇਡਰ ਦੇ ਹਨ। ਜਿੱਥੇ ਭਾਜਪਾ ਦੀ ਸਰਕਾਰ ਹੈ। ਇਸ ਕਾਰਨ ਉਹ ਭਾਜਪਾ ਦੇ ਪ੍ਰਭਾਵ ਹੇਠ ਕੰਮ ਕਰ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...