October 8, 2026, 12:13 am
----------- Advertisement -----------
HomeNewsLatest Newsਚੰਡੀਗੜ੍ਹ ਪੀਜੀਆਈ 'ਚ ਮਹਿਲਾ ਸੁਪਰਵਾਈਜ਼ਰ ਨੇ ਕੀਤੀ ਖੁ+ਦ+ਕੁਸ਼ੀ

ਚੰਡੀਗੜ੍ਹ ਪੀਜੀਆਈ ‘ਚ ਮਹਿਲਾ ਸੁਪਰਵਾਈਜ਼ਰ ਨੇ ਕੀਤੀ ਖੁ+ਦ+ਕੁਸ਼ੀ

Published on

----------- Advertisement -----------

ਚੰਡੀਗੜ੍ਹ ਪੀਜੀਆਈ ਵਿੱਚ ਇੱਕ ਮਹਿਲਾ ਰੇਡੀਓਗ੍ਰਾਫਰ ਸੁਪਰਵਾਈਜ਼ਰ ਨੇ ਆਪਣੇ ਹੱਥ ਦੀ ਨਾੜ ਵੱਢ ਕੇ ਖੁਦਕੁਸ਼ੀ ਕਰ ਲਈ। ਉਹ ਐਡਵਾਂਸਡ ਪੀਡੀਆਟ੍ਰਿਕ ਸੈਂਟਰ ਵਿੱਚ ਤਾਇਨਾਤ ਸੀ। ਮ੍ਰਿਤਕਾ ਦੀ ਪਛਾਣ ਨਰਿੰਦਰ ਕੌਰ (50) ਵਜੋਂ ਹੋਈ ਹੈ।
ਇਸ ਦੇ ਨਾਲ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੀਜੀਆਈ ਦੇ ਡਾਕਟਰ, ਉਸ ਦੀ ਪਤਨੀ ਅਤੇ ਹੋਰ ਸਟਾਫ਼ ‘ਤੇ ਨਰਿੰਦਰ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਮਾਮਲੇ ਦੀ ਸ਼ਿਕਾਇਤ ਪੀਜੀਆਈ ਚੌਕੀ ਪੁਲੀਸ ਨੂੰ ਦੇ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਨਰਿੰਦਰ ਕੌਰ ਪਤਨੀ ਜਗਮਿੰਦਰ ਚੰਡੀਗੜ੍ਹ ਦੇ ਸੈਕਟਰ 35 ਡੀ ਵਿੱਚ ਰਹਿੰਦੀ ਸੀ। ਅੱਜ ਸਵੇਰੇ ਜਦ ਉਹ ਡਿਊਟੀ ਲਈ ਆਈ ਤਾਂ ਦਫ਼ਤਰ ਦਾ ਦਰਵਾਜ਼ਾ ਅੰਦਰੋਂ ਬੰਦ ਕਰ ਲਿਆ। ਇਸ ਦੌਰਾਨ ਉਸ ਨੇ ਹੱਥ ਦੀ ਨਾੜ ਕੱਟ ਲਈ।
ਜਦੋਂ ਕਾਫੀ ਦੇਰ ਤੱਕ ਨਰਿੰਦਰ ਨੇ ਦਰਵਾਜ਼ਾ ਨਾ ਖੋਲ੍ਹਿਆ ਤਾਂ ਸਟਾਫ਼ ਦਿਵਿਆ ਨੇ ਪੀਜੀਆਈ ਦੇ ਹੋਰ ਸਟਾਫ਼ ਨੂੰ ਮੌਕੇ ‘ਤੇ ਬੁਲਾਇਆ। ਦਰਵਾਜ਼ੇ ਦੀ ਕੁੰਡੀ ਤੋੜ ਦਿੱਤੀ ਗਈ। ਇਸ ਦੌਰਾਨ ਨਰਿੰਦਰ ਬੇਹੋਸ਼ ਪਈ ਮਿਲੀ। ਉਸ ਨੂੰ ਪੀਜੀਆਈ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰ ਨੇ ਨਰਿੰਦਰ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਣ ’ਤੇ ਸੈਕਟਰ 11 ਥਾਣੇ ਦੇ ਇੰਚਾਰਜ ਮਲਕੀਤ ਸਿੰਘ ਟੀਮ ਸਮੇਤ ਮੌਕੇ ’ਤੇ ਪੁੱਜੇ। ਮੌਕੇ ‘ਤੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ। ਟੀਮ ਨੇ ਘਟਨਾ ਵਾਲੀ ਥਾਂ ਤੋਂ ਸਾਰੇ ਸਬੂਤ ਇਕੱਠੇ ਕਰ ਲਏ ਹਨ ਅਤੇ ਹਰ ਪਹਿਲੂ ਤੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...