ਚੰਡੀਗੜ੍ਹ ਪੁਲਿਸ ਨੇ ਦੇਰ ਰਾਤ ਸੈਕਟਰ-26 ਚੰਡੀਗੜ੍ਹ ਵਿੱਚ ਨਾਕੇ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ ਇਕ ਪਿਸਤੌਲ ਅਤੇ 7 ਕਾਰਤੂਸ ਬਰਾਮਦ ਹੋਏ ਹਨ। ਫੜੇ ਗਏ ਵਿਅਕਤੀ ਕੋਲੋਂ ਪਿਸਤੌਲ ਦਾ ਲਾਇਸੈਂਸ ਨਹੀਂ ਮਿਲਿਆ। ਮੁਲਜ਼ਮ ਦੀ ਪਛਾਣ 28 ਸਾਲਾ ਰੱਖਿਲ ਸ਼ਰਮਾ ਵਜੋਂ ਹੋਈ ਹੈ। ਜੋ ਕਿ ਮੂਲ ਰੂਪ ਵਿੱਚ ਪੰਜਾਬ ਦੇ ਪਠਾਨਕੋਟ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।
ਹੈੱਡ ਕਾਂਸਟੇਬਲ ਸੁਧੀਰ ਕੁਮਾਰ ਪੀ.ਐਸ.-26 ਚੰਡੀਗੜ੍ਹ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਵਾਟਰ ਵਰਕਸ ਨੇੜੇ ਬੈਕ ਸਾਈਡ ਕਲੱਬ ਏਰੀਆ ਸੈਕਟਰ-26 ਵਿਖੇ ਨਾਕਾ ਲਗਾਇਆ ਹੋਇਆ ਸੀ । ਰਾਤ ਕਰੀਬ 01:20 ਵਜੇ ਪੁਲਿਸ ਮੁਲਾਜ਼ਮਾਂ ਨੇ ਇੱਕ ਵਿਅਕਤੀ ਨੂੰ ਚੌਕੀ ਨੇੜੇ ਆਉਂਦੇ ਦੇਖਿਆ ਪਰ ਨਾਕਾ ਦੇਖ ਕੇ ਉਹ ਅਚਾਨਕ ਪਿੱਛੇ ਮੁੜ ਗਿਆ ।
ਜਦੋਂ ਪੁਲਸ ਨੂੰ ਸ਼ੱਕ ਹੋਇਆ ਤਾਂ ਉਸ ਦਾ ਪਿੱਛਾ ਕਰਕੇ ਉਸ ਨੂੰ ਘੇਰ ਲਿਆ ਅਤੇ ਤਲਾਸ਼ੀ ਲੈਣ ‘ਤੇ ਉਸ ਕੋਲੋਂ ਇਕ ਪਿਸਤੌਲ ਸਮੇਤ 7 ਜਿੰਦਾ ਕਾਰਤੂਸ ਬਰਾਮਦ ਕੀਤੇ। ਬਾਅਦ ਵਿੱਚ ਪਤਾ ਲੱਗਾ ਕਿ ਨੌਜਵਾਨ ਨੂੰ ਦਿੱਤਾ ਗਿਆ ਲਾਇਸੈਂਸ ਪਠਾਨਕੋਟ ਦੇ ਰਹਿਣ ਵਾਲੇ ਇੱਕ ਦੋਸਤ ਦਾ ਸੀ। ਪੁਲਿਸ ਮਾਮਲੇ ਦੀ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕਰੇਗੀ।












