September 9, 2026, 4:46 am
----------- Advertisement -----------
HomeNewsLatest Newsਕਿਸਾਨਾਂ ਦੀ ਅੱਜ ਪੰਜਾਬ ਦੇ ਮੁੱਖ ਮੰਤਰੀ ਨਾਲ ਅਹਿਮ ਮੀਟਿੰਗ

ਕਿਸਾਨਾਂ ਦੀ ਅੱਜ ਪੰਜਾਬ ਦੇ ਮੁੱਖ ਮੰਤਰੀ ਨਾਲ ਅਹਿਮ ਮੀਟਿੰਗ

Published on

----------- Advertisement -----------

ਖੇਤੀ ਨੀਤੀ ਸਮੇਤ 8 ਮੁੱਦਿਆਂ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਚੰਡੀਗੜ੍ਹ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਦੀ ਅੱਜ (ਵੀਰਵਾਰ) ਨੂੰ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਮੀਟਿੰਗ ਬਾਅਦ ਦੁਪਹਿਰ 3 ਵਜੇ ਹੋਵੇਗੀ। ਮੀਟਿੰਗ ਤੋਂ ਬਾਅਦ ਕਿਸਾਨਾਂ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਰਕਾਰੀ ਅਧਿਕਾਰੀਆਂ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦਾ ਕਹਿਣਾ ਹੈ ਕਿ ਸੰਘਰਸ਼ ਸਬੰਧੀ ਸਾਰੀ ਸਥਿਤੀ ਅੱਜ ਦੀ ਮੀਟਿੰਗ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।
ਦੱਸ ਦਈਏ ਕਿ ਕਿਸਾਨ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਚੰਡੀਗੜ੍ਹ ਪਹੁੰਚ ਗਏ ਸਨ। ਸੈਕਟਰ-34 ਸਥਿਤ ਦੁਸਹਿਰਾ ਗਰਾਊਂਡ ਵਿੱਚ ਕਿਸਾਨਾਂ ਨੇ ਮੋਰਚਾ ਲਾਇਆ ਹੋਇਆ ਸੀ। ਫਿਰ ਕਿਸਾਨਾਂ ਨੇ ਮੰਗ ਕੀਤੀ ਕਿ ਉਹ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਮਾਰਚ ਕਰਨਗੇ। ਪਰ ਬਾਅਦ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਮਟਕਾ ਚੌਕ ਤੱਕ ਮਾਰਚ ਕਰਨ ਦੀ ਇਜਾਜ਼ਤ ਦੇ ਦਿੱਤੀ। ਜਿਸ ਤੋਂ ਬਾਅਦ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮਟਕਾ ਚੌਕ ਪੁੱਜੇ ਅਤੇ ਕਿਸਾਨਾਂ ਤੋਂ ਮੰਗ ਪੱਤਰ ਲਿਆ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੇ ਵਕੀਲ ਬਣ ਕੇ ਮੁੱਖ ਮੰਤਰੀ ਕੋਲ ਮਾਮਲਾ ਉਠਾਉਣਗੇ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਖੇਤੀ ਨੀਤੀ ਬਣਾਈ ਹੈ। ਜਲਦੀ ਹੀ ਲਾਗੂ ਕਰ ਦਿੱਤਾ ਜਾਵੇਗਾ। ਜਿਵੇਂ ਅਸੀਂ ਉਦਯੋਗਿਕ ਨੀਤੀ ਲਾਗੂ ਕਰਨ ਤੋਂ ਪਹਿਲਾਂ ਮੀਟਿੰਗਾਂ ਕੀਤੀਆਂ ਸਨ। ਉਸੇ ਤਰਜ਼ ‘ਤੇ ਮੀਟਿੰਗ ਹੋਵੇਗੀ। ਨਾਲ ਹੀ ਸਾਰੀਆਂ ਗੱਲਾਂ ਨੂੰ ਵਿਚਾਰ ਕੇ ਨੀਤੀ ਲਾਗੂ ਕੀਤੀ ਜਾਵੇਗੀ। ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...