ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਚੰਡੀਗੜ੍ਹ ਦੇ ਸਮੂਹ ਅਧਿਕਾਰੀਆਂ ਨੂੰ ਬੁੱਧਵਾਰ ਨੂੰ ਕਿਸੇ ਵੀ ਤਰ੍ਹਾਂ ਦੀ ਮੀਟਿੰਗ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ।ਉਨ੍ਹਾਂ ਕਿਹਾ ਕਿ ਇਸ ਦਿਨ ਸਿਰਫ਼ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣ। ਅਧਿਕਾਰੀ ਬੁੱਧਵਾਰ ਨੂੰ ਦਿਨ ਭਰ ਆਪਣੇ ਦਫ਼ਤਰ ਵਿੱਚ ਹਾਜ਼ਰ ਰਹਿਣ ਤਾਂ ਜੋ ਸਮੱਸਿਆਵਾਂ ਲੈ ਕੇ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਸ਼ਾਸਕ ਦਾ ਇਹ ਹੁਕਮ ਬੁੱਧਵਾਰ 20 ਮਾਰਚ ਤੋਂ ਲਾਗੂ ਹੋਵੇਗਾ।
ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਵਿੱਚ ਅਜਿਹੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਅਧਿਕਾਰੀਆਂ ਨੂੰ ਦੁਪਹਿਰ 12:00 ਤੋਂ 1:00 ਵਜੇ ਤੱਕ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਕਿਹਾ ਗਿਆ ਸੀ। ਪਰ ਇਸ ਦੌਰਾਨ ਸਾਰੇ ਅਧਿਕਾਰੀ ਕਿਸੇ ਨਾ ਕਿਸੇ ਮੀਟਿੰਗ ਵਿੱਚ ਰੁੱਝੇ ਰਹਿੰਦੇ ਸਨ। ਇਸ ਕਾਰਨ ਉਹ ਲੋਕਾਂ ਨਾਲ ਮੁਲਾਕਾਤ ਨਹੀਂ ਕਰ ਪਾਉਂਦੇ ਸਨ। ਹੁਣ ਪ੍ਰਸ਼ਾਸਕ ਵੱਲੋਂ ਇਹ ਨਵੇਂ ਹੁਕਮ ਜਾਰੀ ਕੀਤੇ ਗਏ ਹਨ।
----------- Advertisement -----------
ਚੰਡੀਗੜ੍ਹ ‘ਚ ਹਰ ਬੁੱਧਵਾਰ ਸੁਣੀਆਂ ਜਾਣਗੀਆਂ ਲੋਕਾਂ ਦੀਆਂ ਸਮੱਸਿਆਵਾਂ; ਪ੍ਰਸ਼ਾਸਕ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
Published on
----------- Advertisement -----------
----------- Advertisement -----------












