November 12, 2025, 10:07 am
----------- Advertisement -----------
HomeNewsBreaking Newsਚੰਡੀਗੜ੍ਹ ਗੋਲੀ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸ.ਟਰ...

ਚੰਡੀਗੜ੍ਹ ਗੋਲੀ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸ.ਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਕੀਤਾ ਗ੍ਰਿਫ਼ਤਾ.ਰ

Published on

----------- Advertisement -----------

ਚੰਡੀਗੜ੍ਹ, 4 ਫਰਵਰੀ: (ਬਲਜੀਤ ਮਰਵਾਹਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਵਿਦੇਸ਼ ਅਧਾਰਿਤ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਗ੍ਰਿਫ਼ਤਾਰ ਕਰਕੇ ਚੰਡੀਗੜ੍ਹ ਗੋਲੀ ਕਾਂਡ ਦੇ ਸਨਸਨੀਖੇਜ਼ ਕੇਸ ਦੀ ਗੁੱਥੀ ਸੁਲਝਾ ਦਿੱਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ਼ ਗੁੱਜਰ ਵਾਸੀ ਕਲੋਲੀ, ਬਨੂੜ, ਕਮਲਪ੍ਰੀਤ ਸਿੰਘ ਵਾਸੀ ਦੇਵੀਨਗਰ ਅਬਰਾਵਾਂ, ਬਨੂੜ ਅਤੇ ਪ੍ਰੇਮ ਸਿੰਘ ਵਾਸੀ ਅਮਰਾਲਾ, ਡੇਰਾਬਸੀ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਵਿਰੁੱਧ ਪੰਜਾਬ ਵਿੱਚ ਇਰਾਦਾ ਕਤਲ, ਜਬਰੀ ਵਸੂਲੀ, ਡਕੈਤੀ ਅਤੇ ਅਸਲਾ ਐਕਟ ਤਹਿਤ ਕਈ ਅਪਰਾਧਿਕ ਮਾਮਲੇ ਦਰਜ ਹਨ।
ਜਾਣਕਾਰੀ ਮੁਤਾਬਕ 19 ਜਨਵਰੀ 2024 ਨੂੰ ਚੰਡੀਗੜ੍ਹ ਦੇ ਸੈਕਟਰ 5 ਸਥਿਤ ਇਕ ਵਪਾਰੀ ਦੇ ਘਰ ਅਣਪਛਾਤੇ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਪੰਜਾਬ ਦੀ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਨੇ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਪਤਾ ਲਗਾਇਆ ਕਿ ਉਕਤ ਮੁਲਜ਼ਮ ਬਿਹਾਰ ਤੋਂ ਉੱਤਰ ਪ੍ਰਦੇਸ਼ ਜਾ ਰਹੇ ਹਨ ਅਤੇ ਪੁਲਿਸ ਟੀਮਾਂ ਨੇ ਗੋਰਖਪੁਰ ਪੁਲਿਸ ਦੀ ਮਦਦ ਨਾਲ ਗੋਰਖਪੁਰ ਰੇਲਵੇ ਸਟੇਸ਼ਨ ‘ਤੇ ਉਨ੍ਹਾਂ ਨੂੰ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਮੁੱਢਲੀ ਤਫ਼ਤੀਸ਼ ਅਨੁਸਾਰ ਮੁਲਜ਼ਮ ਅੰਮ੍ਰਿਤਪਾਲ ਸਿੰਘ ਅਤੇ ਕਮਲਪ੍ਰੀਤ ਸਿੰਘ ਨੇ ਸੈਕਟਰ-5 ਚੰਡੀਗੜ੍ਹ ਸਥਿਤ ਰਿਹਾਇਸ਼ੀ ਇਲਾਕੇ ਵਿੱਚ ਸਥਿਤ ਵਪਾਰੀ ਦੇ ਘਰ ਗੋਲੀਆਂ ਚਲਾਈਆਂ, ਜਦਕਿ ਤੀਜੇ ਮੁਲਜ਼ਮ ਪ੍ਰੇਮ ਸਿੰਘ ਨੇ ਉਨ੍ਹਾਂ ਨੂੰ ਆਪਣੀ ਵਰਨਾ ਕਾਰ ਵਿੱਚ ਵਾਰਦਾਤ ਵਾਲੇ ਸਥਾਨ ਤੋਂ ਭਜਾ ਕੇ ਆਪਣੇ ਘਰ ਲੈ ਗਿਆ।
ਡੀਜੀਪੀ ਨੇ ਦੱਸਿਆ ਕਿ ਇਸ ਉਪਰੰਤ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਤਿੰਨੇ ਦੋਸ਼ੀ 27 ਜਨਵਰੀ ਨੂੰ ਬਿਹਾਰ ਭੱਜ ਗਏ ਅਤੇ ਗੋਲਡੀ ਬਰਾੜ ਵੱਲੋਂ ਬਿਹਾਰ ਦੇ ਪਿੰਡ ਛਿਤੌਲੀ ਵਿਖੇ ਦੱਸੇ ਗਈ ਛੁਪਣਗਾਹ ਵਿੱਚ ਜਾਣ ਹੋਣ ਤੋਂ ਪਹਿਲਾਂ ਦੋ ਦਿਨ ਗੁਰਦੁਆਰਾ ਪਟਨਾ ਸਾਹਿਬ ਵਿਖੇ ਰਹੇ। ਉਨ੍ਹਾਂ ਅੱਗੇ ਦੱਸਿਆ ਕਿ 4 ਫਰਵਰੀ ਦੀ ਸਵੇਰ ਨੂੰ, ਉਨ੍ਹਾਂ ਨੇ ਕਿਸੇ ਨਵੀਂ ਜਗ੍ਹਾ ‘ਤੇ ਜਾਣ ਲਈ ਛੁਪਣਗਾਹ ਨੂੰ ਛੱਡ ਦਿੱਤਾ।
ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਸਲਾ ਅਤੇ ਗੋਲੀਸਿੱਕਾ ਬਰਾਮਦ ਹੋਣ ਦੀ ਉਮੀਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨ ਤਾਰਨ ਜ਼ਿਮਨੀ ਚੋਣ: ਵੋਟਿੰਗ ਫੀਸਦ ‘ਆਪ’ ਦੇ ਪੱਖ ਵਿੱਚ, ਪਾਰਟੀ ਕਰ ਸਕਦੀ ਉਲਟਫੇਰ

ਤਰਨਤਾਰਨ ਵਿਧਾਨ ਸਭਾ ਸੀਟ ’ਤੇ ਜ਼ਿਮਨੀ ਚੋਣਾਂ ਲਈ ਮੰਗਲਵਾਰ ਨੂੰ ਵੋਟਿੰਗ ਹੋਈ। ਚੋਣ ਕਮਿਸ਼ਨ...

ਆਪ ਸਰਕਾਰ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਦਿੱਤਾ ਵੱਡਾ ਹੁਲਾਰਾ, ਰੁਕਿਆ ਹੋਇਆ ਹਲਵਾਰਾ ਪ੍ਰੋਜੈਕਟ ਵੀ ਮੁੜ ਸੁਰਜੀਤ !

ਚੰਡੀਗੜ੍ਹ, 11 ਨਵੰਬਰ, 202:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ)...

ਧਰਮਿੰਦਰ ਦੀ ਧੀ ਈਸ਼ਾ ਦਿਓਲ ਨੇ ਪਿਤਾ ਦੀ ਮੌ.ਤ ਦੀ ਖ਼ਬਰ ਨੂੰ ਦੱਸਿਆ ਝੂਠ, ਕਿਹਾ-“ਮੇਰੇ ਪਾਪਾ ਠੀਕ ਹਨ’

ਬਾਲੀਵੁੱਡ ਅਦਾਕਾਰ ਧਰਮਿੰਦਰ ਦੀ ਮੌਤ ਦੀਆਂ ਖਬਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।...

ਦਿੱਲੀ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ‘ਤੇ ਵੱਡਾ ਫੈਸਲਾ, GRAP-3 ਲਾਗੂ

ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਸ਼ਹਿਰ ਦਾ ਔਸਤ AQI...

ਪੱਕੇ ਤੌਰ ’ਤੇ ਹੋਵੇਗੀ ਬੰਦ ਜ਼ੀਰਾ ਸ਼ਰਾਬ ਫੈਕਟਰੀ

ਪੰਜਾਬ ਸਰਕਾਰ ਨੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਜੀਰੇ ਦੀ ਡਿਸਟਿਲਰੀ ਬਾਰੇ ਨੈਸ਼ਨਲ...

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ‘ਤੇ ਹੋਇਆ ਹਮਲਾ, ਅੱਗ ਲੱਗਣ ਕਾਰਨ ਗੱਡੀ ਸੜ ਕੇ ਹੋਈ ਸੁਆਹ

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ‘ਇਲੈਕਸ਼ਨ...

ਤਰਨਤਾਰਨ ਦੀ SSP ਸਸਪੈਂਡ, ਅਕਾਲੀ ਵਰਕਰਾਂ ਵਿਰੁੱਧ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਇਲਜ਼ਾਮ

ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ ਦੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਸਸਪੈਂਡ ਕਰ...

ਸੀਨੀਅਰ ਪੱਤਰਕਾਰ ਤੇ ਉਨ੍ਹਾਂ ਦੀ ਮਾਤਾ ਦੇ ਕਤਲ ਮਾਮਲੇ ‘ਚ ਭਗੌੜੇ ਨੂੰ ਕੀਤਾ ਗ੍ਰਿਫ਼ਤਾਰ,8 ਸਾਲਾਂ ਬਾਅਦ ਮਿਲੀ ਕਾਮਯਾਬੀ

ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਤੇ ਉਨ੍ਹਾਂ ਦੀ ਮਾਤਾ ਗੁਰਚਰਨ ਕੌਰ ਦੇ ਦੋਹਰੇ ਕਤਲ ਮਾਮਲੇ...

ਤਰਨ ਤਾਰਨ ਜ਼ਿਮਨੀ ਚੋਣ ਦੇ ਮੱਦੇਨਜ਼ਰ 11 ਨਵੰਬਰ ਨੂੰ ਛੁੱਟੀ ਦਾ ਐਲਾਨ , ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਉਪ ਚੋਣ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ...