November 22, 2026, 10:46 pm
----------- Advertisement -----------
HomeNewsLatest Newsਚੰਡੀਗੜ੍ਹ ਦੇ ਪਾਰਕਾਂ ਵਿੱਚੋਂ ਸਟੇਨਲੈਸ ਸਟੀਲ ਦੇ ਡਸਟਬਿਨ ਚੋਰੀ

ਚੰਡੀਗੜ੍ਹ ਦੇ ਪਾਰਕਾਂ ਵਿੱਚੋਂ ਸਟੇਨਲੈਸ ਸਟੀਲ ਦੇ ਡਸਟਬਿਨ ਚੋਰੀ

Published on

----------- Advertisement -----------

ਚੰਡੀਗੜ੍ਹ ਦੇ ਪਾਰਕਾਂ ਵਿੱਚੋਂ ਸਟੇਨਲੈਸ ਸਟੀਲ ਦੇ ਡਸਟਬਿਨ ਚੋਰੀ ਹੋਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਨਗਰ ਨਿਗਮ ਨੇ ਨਵੰਬਰ 2022 ਵਿੱਚ 3300 ਸਟੇਨਲੈਸ ਸਟੀਲ ਡਸਟਬਿਨ ਲਗਾਏ ਸਨ। ਇਸ ਵਿੱਚ ਹਰ ਵੱਡੇ ਪਾਰਕ ਵਿੱਚ 8 ਤੋਂ 10 ਡਸਟਬਿਨਾਂ ਦਾ ਸੈੱਟ ਲਗਾਇਆ ਗਿਆ ਸੀ ਪਰ ਪਿਛਲੇ ਇੱਕ ਸਾਲ ਵਿੱਚ ਹਰ ਪਾਰਕ ਵਿੱਚੋਂ ਔਸਤਨ ਦੋ ਤੋਂ ਤਿੰਨ ਡਸਟਬਿਨ ਚੋਰੀ ਹੋ ਚੁੱਕੇ ਹਨ।
ਦੱਸ ਦਈਏ ਕਿ ਕਲੀਨ ਸਿਟੀ ਗਰੀਨ ਸਿਟੀ ਸਕੀਮ ਤਹਿਤ ਚੰਡੀਗੜ੍ਹ ਵਿੱਚ 3300 ਡਸਟਬਿਨ ਲਗਾਏ ਗਏ ਸਨ। ਇਹ ਡਸਟਬਿਨ ਸਾਬਕਾ ਮੇਅਰ ਸਰਬਜੀਤ ਕੌਰ ਦੇ ਕਾਰਜਕਾਲ ਦੌਰਾਨ ਲਗਾਏ ਗਏ ਸਨ। ਇਸ ਦੀ ਸ਼ੁਰੂਆਤ ਮਨੀਮਾਜਰਾ ਦੇ ਸੈਂਟਰਲ ਪਾਰਕ ਤੋਂ ਹੋਈ। ਇਸ ਵਿੱਚ ਦੋ-ਦੋ ਡਸਟਬਿਨਾਂ ਦਾ ਸੈੱਟ ਸੀ। ਇੱਕ ਬਾਇਓਡੀਗਰੇਡੇਬਲ ਅਤੇ ਦੂਸਰਾ ਗੈਰ-ਬਾਇਓਡੀਗ੍ਰੇਡੇਬਲ ਕੂੜੇ ਲਈ ਸੀ। ਇਸ ਤੋਂ ਪਹਿਲਾਂ ਸ਼ਹਿਰ ਵਿੱਚ ਪਲਾਸਟਿਕ ਦੇ ਡਸਟਬਿਨ ਲਗਾਏ ਗਏ ਸਨ। ਹੁਣ ਇਨ੍ਹਾਂ ਦੀ ਚੋਰੀ ਨੇ ਨਗਰ ਨਿਗਮ ਲਈ ਨਵੀਂ ਸਮੱਸਿਆ ਖੜ੍ਹੀ ਕਰ ਦਿੱਤੀ ਹੈ।
ਸੈਕਟਰ-52 ਦੇ ਵਸਨੀਕ ਸਮਾਜ ਸੇਵੀ ਰਾਜੀਵ ਗਰਗ ਦਾ ਕਹਿਣਾ ਹੈ ਕਿ ਸ਼ਾਮ ਨੂੰ ਪਾਰਕਾਂ ਵਿੱਚ ਨਸ਼ੇੜੀ ਬੈਠੇ ਰਹਿੰਦੇ ਹਨ। ਉਹ ਇੱਥੇ ਬੈਠ ਕੇ ਨਸ਼ਾ ਕਰਦੇ ਹਨ। ਸਟੇਨਲੈੱਸ ਸਟੀਲ ਦੇ ਡਸਟਬਿਨ ਬਾਜ਼ਾਰ ਵਿੱਚ ਆਸਾਨੀ ਨਾਲ ਵਿਕ ਜਾਂਦੇ ਹਨ। ਇਸ ਕਾਰਨ ਨਸ਼ੇੜੀ ਇਸ ‘ਤੇ ਨਜ਼ਰ ਰੱਖਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਨਗਰ ਨਿਗਮ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ ਨਹੀਂ ਤਾਂ ਜਲਦੀ ਹੀ ਪਾਰਕਾਂ ਵਿੱਚੋਂ ਇਹ ਸਾਰੇ ਡਸਟਬਿਨ ਚੋਰੀ ਹੋ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...