June 5, 2026, 1:17 pm
----------- Advertisement -----------
HomeNewsBreaking Newsਚੰਡੀਗੜ੍ਹ ਦੇ ਮਾਲ 'ਚ TOY ਟਰੇਨ ਪਲਟਣ ਨਾਲ ਬੱਚੇ ਦੀ ਮੌਤ

ਚੰਡੀਗੜ੍ਹ ਦੇ ਮਾਲ ‘ਚ TOY ਟਰੇਨ ਪਲਟਣ ਨਾਲ ਬੱਚੇ ਦੀ ਮੌਤ

Published on

----------- Advertisement -----------

ਚੰਡੀਗੜ੍ਹ ਦੇ ਨਾਮੀ ਮਾਲ ‘ਚ toy ਟਰੇਨ ਪਲਟਨ ਨਾਲ ਇਕ 11 ਸਾਲਾ ਹੇਠਾਂ ਡਿੱਗ ਗਿਆ। ਜਿਸ ਤੋਂ ਬਾਅਦ ਬੱਚੇ ਨੂੰ ਜੀਐਮਸੀਐਚ-32 ਵਿੱਚ ਭਰਤੀ ਕਰਵਾਇਆ ਗਿਆ। ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਸ਼ਾਹਬਾਜ਼ (11) ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਪੁਲਿਸ ਨੇ toy ਟਰੇਨ ਨੂੰ ਜ਼ਬਤ ਕਰ ਲਿਆ ਹੈ।
ਨਵਾਂਸ਼ਹਿਰ ਵਾਸੀ ਜਤਿੰਦਰ ਪਾਲ ਸਿੰਘ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਸ਼ਨੀਵਾਰ ਨੂੰ ਆਪਣੇ ਦੋ ਬੱਚਿਆਂ, ਪਤਨੀ ਅਤੇ ਚਚੇਰੇ ਭਰਾ ਨਵਦੀਪ ਦੇ ਪਰਿਵਾਰ ਨਾਲ ਚੰਡੀਗੜ੍ਹ ਆਇਆ ਸੀ। ਸ਼ਨੀਵਾਰ ਰਾਤ ਕਰੀਬ 8 ਵਜੇ ਦੋਵੇਂ ਪਰਿਵਾਰਾਂ ਦੇ ਮੈਂਬਰ ਘੁੰਮਣ ਅਤੇ ਖਰੀਦਦਾਰੀ ਕਰਨ ਲਈ ਮਾਲ ਪਹੁੰਚੇ।
ਮਾਲ ਦੇ ਅੰਦਰ ਗਰਾਊਂਡ ਫਲੋਰ ‘ਤੇ toy ਟਰੇਨ ਦੇਖ ਕੇ ਪੁੱਤਰ ਸ਼ਾਹਬਾਜ਼ ਅਤੇ ਨਵਦੀਪ ਦਾ ਬੇਟਾ ਉਸ ‘ਚ ਝੂਟਾ ਲੈਣ ਲਈ ਕਹਿਣ ਲੱਗੇ।ਜਤਿੰਦਰ ਪਾਲ ਨੇ ਦੋਵਾਂ ਬੱਚਿਆਂ ਦੀ ਸਵਾਰੀ ਲਈ 400 ਰੁਪਏ ਦਿੱਤੇ ਪਰ ਚਾਲਕ ਨੇ ਪਰਚੀ ਨਹੀਂ ਦਿੱਤੀ। ਇਸੇ ਦੌਰਾਨ ਅਚਾਨਕ ਖਿਡੌਣਾ ਟਰੇਨ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਪਿਛਲਾ ਡੱਬਾ ਪਲਟ ਗਿਆ। ਸ਼ਾਹਬਾਜ਼ ਦਾ ਸਿਰ ਕੰਪਾਰਟਮੈਂਟ ਦੀ ਖਿੜਕੀ ਤੋਂ ਬਾਹਰ ਆ ਕੇ ਫਰਸ਼ ‘ਤੇ ਜ਼ੋਰ ਨਾਲ ਵੱਜਿਆ। ਸਿਰ ‘ਤੇ ਸੱਟ ਲੱਗਣ ਕਾਰਨ ਖੂਨ ਨਿਕਲਣਾ ਸ਼ੁਰੂ ਹੋ ਗਿਆ ਜਿਸ ਤੋਂ ਬਾਅਦ ਉਸਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ ਪਰ ਐਤਵਾਰ ਨੂੰ ਉਸਨੇ ਇਲਾਜ ਦੌਰਾਨ ਦਮ ਤੋੜ ਦਿੱਤਾ।
ਜਤਿੰਦਰ ਪਾਲ ਦੀ ਸ਼ਿਕਾਇਤ ‘ਤੇ ਇੰਡਸਟਰੀਅਲ ਏਰੀਆ ਥਾਣੇ ਦੀ ਪੁਲਸ ਨੇ ਉਸ ਟਰੇਨ ਦੇ ਸੰਚਾਲਕ ਸੌਰਭ ਅਤੇ ਕੰਪਨੀ ਦੇ ਮਾਲਕਾਂ ਖਿਲਾਫ ਗੈਰ ਇਰਾਦੇ ਅਤੇ ਲਾਪਰਵਾਹੀ ਦਾ ਮਾਮਲਾ ਦਰਜ ਕੀਤਾ ਹੈ। ਪੁਲੀਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।ਪੁਲਿਸ ਨੇ ਮਾਲ ਦੇ ਅੰਦਰੋਂ ਸੀਸੀਟੀਵੀ ਫੁਟੇਜ ਵੀ ਜ਼ਬਤ ਕਰ ਲਈ ਹੈ। ਬੱਚਾ ਟਰੇਨ ਤੋਂ ਉਤਰਨ ਦੀ ਕੋਸ਼ਿਸ਼ ਕਰਦਾ ਦੇਖਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...