September 21, 2026, 12:20 am
----------- Advertisement -----------
HomeNewsLatest Newsਚੰਡੀਗੜ੍ਹ ਯੂਥ ਕਾਂਗਰਸ ਦਾ ਮਹਿੰਗਾਈ ਨੂੰ ਲੈ ਕੇ ਪ੍ਰਦਰਸ਼ਨ

ਚੰਡੀਗੜ੍ਹ ਯੂਥ ਕਾਂਗਰਸ ਦਾ ਮਹਿੰਗਾਈ ਨੂੰ ਲੈ ਕੇ ਪ੍ਰਦਰਸ਼ਨ

Published on

----------- Advertisement -----------

ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਇਕ ਹਜ਼ਾਰ ਰੁਪਏ ਤੋਂ ਉਪਰ ਪਹੁੰਚ ਗਈ ਹੈ। ਇਸ ਨਾਲ ਆਮ ਆਦਮੀ ਦੀ ਜੇਬ ‘ਤੇ ਭਾਰੀ ਬੋਝ ਪਿਆ ਹੈ। ਇਸ ਕਾਰਨ ਚੰਡੀਗੜ੍ਹ ਯੂਥ ਕਾਂਗਰਸ ਨੇ ਅੱਜ ਚੰਡੀਗੜ੍ਹ ਦੇ ਸੈਕਟਰ 25 ਦੀ ਗੈਸ ਏਜੰਸੀ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਹੱਥਾਂ ਵਿੱਚ ਛੋਟੇ ਸਿਲੰਡਰ ਚੁੱਕ ਕੇ ਮੋਦੀ ਸਰਕਾਰ ਅਤੇ ਮਹਿੰਗਾਈ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਬਾਣਾ ਨੇ ਕਿਹਾ ਕਿ ਆਮ ਆਦਮੀ ਤੋਂ ਬੁਨਿਆਦੀ ਸਹੂਲਤਾਂ ਖੋਹੀਆਂ ਜਾ ਰਹੀਆਂ ਹਨ। ਲੁਬਾਣਾ ਨੇ ਕਿਹਾ ਕਿ ਉਹ ਸੁੱਤੀ ਪਈ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਸ ਨੇ ਦੱਸਿਆ ਕਿ ਅੱਜ ਉਹ ਆਪਣਾ ਗੈਸ ਸਿਲੰਡਰ ਵਾਪਸ ਕਰਨ ਆਏ ਹਨ ਕਿਉਂਕਿ ਉਸ ਕੋਲ ਸਿਲੰਡਰ ਭਰਵਾਉਣ ਲਈ ਪੈਸੇ ਨਹੀਂ ਹਨ। ਗੈਸ ਅਤੇ ਪੈਟਰੋਲ-ਡੀਜ਼ਲ ਦੇ ਰੇਟ ਲਗਾਤਾਰ ਵਧ ਰਹੇ ਹਨ। ਇਸ ਤੋਂ ਇਲਾਵਾ ਘਰੇਲੂ ਖਾਣ-ਪੀਣ ਵਾਲੀਆਂ ਵਸਤਾਂ ਦੇ ਰੇਟ ਵੀ ਵਧ ਰਹੇ ਹਨ।
ਲੁਬਾਣਾ ਨੇ ਕਿਹਾ ਕਿ ਮੋਦੀ ਸਰਕਾਰ 2014 ਤੋਂ ਪਹਿਲਾਂ ਬੇਰੁਜ਼ਗਾਰੀ ਅਤੇ ਗਰੀਬੀ ਦੀ ਗੱਲ ਕਰਦੀ ਸੀ। ਹੁਣ ਸਰਕਾਰ ਦਾ ਧਿਆਨ ਦੰਗੇ ਕਰਵਾਉਣ ਵੱਲ ਹੈ। ਮਹਿੰਗਾਈ ਅਤੇ ਗਰੀਬੀ ਦੇ ਖਾਤਮੇ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ ਹੈ। ਲੁਬਾਣਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਦੇ ਹਾਲਾਤਾਂ ਵੱਲ ਧਿਆਨ ਦੇਣ ਦੀ ਲੋੜ ਹੈ। ਦੱਸ ਦਈਏ ਕਿ ਪੰਜ ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਤੋਂ ਬਾਅਦ ਮੋਦੀ ਸਰਕਾਰ ਨੇ ਪੈਟਰੋਲ-ਡੀਜ਼ਲ, ਸੀਐਨਜੀ ਸਮੇਤ ਗੈਸ ਸਿਲੰਡਰ ਦੇ ਰੇਟ ਵਧਾ ਦਿੱਤੇ ਹਨ। ਇਸ ਕਾਰਨ ਲੋਕ ਪਿਛਲੇ 2 ਮਹੀਨਿਆਂ ਤੋਂ ਪਰੇਸ਼ਾਨ ਹਨ। ਚੰਡੀਗੜ੍ਹ ਵਿੱਚ ਘਰੇਲੂ ਗੈਸ ਸਿਲੰਡਰ ਦਾ ਰੇਟ 1000 ਰੁਪਏ ਤੋਂ ਵੱਧ ਹੋ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...