June 8, 2026, 8:46 am
----------- Advertisement -----------
HomeNewsBreaking Newsਚੰਦਰਯਾਨ-3 ਦੀ ਲਾਂਚਿੰਗ 'ਚ ਖੰਨਾ ਦੇ ਮੋਹਿਤ ਨੇ ਨਿਭਾਈ ਅਹਿਮ ਭੂਮਿਕਾ, 2020...

ਚੰਦਰਯਾਨ-3 ਦੀ ਲਾਂਚਿੰਗ ‘ਚ ਖੰਨਾ ਦੇ ਮੋਹਿਤ ਨੇ ਨਿਭਾਈ ਅਹਿਮ ਭੂਮਿਕਾ, 2020 ‘ਚ ਜੁਆਇਨ ਕੀਤਾ ਸੀ ISRO

Published on

----------- Advertisement -----------

ਭਾਰਤ ਦੇ ਮੂਨ ਮਿਸ਼ਨ ਚੰਦਰਯਾਨ-3 ਨੇ ਚੰਦਰਮਾ ਦੇ ਦੱਖਣੀ ਧਰੁਵ ‘ਤੇ ਸਫਲ ਲੈਂਡਿੰਗ ਕੀਤੀ। ਜਿਸ ਨਾਲ ਭਾਰਤ ਅਜਿਹਾ ਕਰਨ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਦੁਨੀਆ ਭਰ ਦੇ ਲੋਕ ਚੰਦਰਮਾ ਮਿਸ਼ਨ ਦੀ ਸਫਲਤਾ ‘ਤੇ ਭਾਰਤ ਨੂੰ ਵਧਾਈ ਦੇ ਰਹੇ ਹਨ। ਦੱਸ ਦਈਏ ਕਿ ਚੰਦਰਯਾਨ-3 ਦੀ ਲਾਂਚਿੰਗ ‘ਚ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਦੇ ਪਿੰਡ ਧਮੋਟ ਦੇ ਰਹਿਣ ਵਾਲੇ ਇੰਜੀਨੀਅਰ ਮੋਹਿਤ ਸ਼ਰਮਾ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ। ਉਸ ਨੂੰ ਬਚਪਨ ਤੋਂ ਹੀ ਵੀਡੀਓ ਗੇਮਾਂ ਜਾਂ ਕੋਈ ਇਲੈਕਟ੍ਰਾਨਿਕ ਚੀਜ਼ ਖੋਲ੍ਹ ਕੇ ਪ੍ਰਯੋਗ ਕਰਨ ਦਾ ਸ਼ੌਕ ਸੀ। ਇਹ ਸ਼ੌਕ ਉਸਨੂੰ ਇਸਰੋ ਤਕ ਲੈ ਗਿਆ, ਜਿੱਥੇ ਉਸਨੇ ਚੰਦਰਯਾਨ-3 ਨੂੰ ਲਾਂਚ ਅਤੇ ਲੈਂਡ ਕਰ ਕੇ ਇਤਿਹਾਸ ਰਚ ਦਿੱਤਾ। ਅੱਜ ਹਰ ਕੋਈ ਉਸ ਦੀ ਮਿਹਨਤ ਨੂੰ ਸਲਾਮ ਕਰ ਰਿਹਾ ਹੈ।
ਮੋਹਿਤ ਦੇ ਪਿਤਾ ਰਜਿੰਦਰ ਕੁਮਾਰ ਨੇ ਦੱਸਿਆ ਕਿ ਮੋਹਿਤ ਸ਼ਰਮਾ 2019 ਵਿੱਚ ਇਸਰੋ ਵਿੱਚ ਚੁਣਿਆ ਗਿਆ ਅਤੇ 2020 ਵਿੱਚ ਜੁਆਇਨ ਹੋਇਆ। ਮੋਹਿਤ ਨੇ ਮੁੱਢਲੀ ਸਿੱਖਿਆ ਪਿੰਡ ਦੇ ਸਕੂਲ ਤੋਂ ਪ੍ਰਾਪਤ ਕੀਤੀ। ਅਤੇ ਰਾੜਾ ਸਾਹਿਬ ਸਕੂਲ ਤੋਂ ਸੈਕੰਡਰੀ ਸਿੱਖਿਆ ਪ੍ਰਾਪਤ ਕੀਤੀ।ਉਹ ਜਮਾਤ ਵਿੱਚ ਟਾਪਰ ਹੁੰਦਾ ਸੀ। ਉਸਨੇ 2016 ਵਿੱਚ ਥਾਪਰ ਯੂਨੀਵਰਸਿਟੀ ਵਿੱਚ ਦਾਖਲਾ ਲਿਆ।
ਮੋਹਿਤ ਸ਼ਰਮਾ ਦੇ ਪਿਤਾ ਰਜਿੰਦਰ ਕੁਮਾਰ ਨੇ ਦੱਸਿਆ ਕਿ ਚੰਦਰਯਾਨ 3 ਪ੍ਰੋਜੈਕਟ ਅਹਿਮਦਾਬਾਦ ਤੋਂ ਸ਼ੁਰੂ ਹੋਇਆ ਸੀ, ਜਿਸ ਦੀ ਟੀਮ ‘ਚ ਔਰਤਾਂ ਵੀ ਸ਼ਾਮਲ ਸਨ। ਉਨ੍ਹਾਂ ਦੀ ਟੀਮ ਨੇ ਚੰਦਰਯਾਨ ਦੇ ਲੈਂਡਿੰਗ ਸੈਂਸਰ ‘ਤੇ ਮਿਲ ਕੇ ਕੰਮ ਕੀਤਾ। ਸਭ ਨੂੰ ਪਤਾ ਸੀ ਕਿ ਪੁੱਤਰ ਇਸਰੋ ਵਿੱਚ ਹੈ। ਇਸਰੋ ਦੇ ਇਸ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਹੁਣ ਸਾਰਿਆਂ ਵੱਲੋਂ ਵਧਾਈਆਂ ਦੇ ਕਾਲ ਆ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਵੀ ਬਹੁਤ ਮਾਣ ਮਹਿਸੂਸ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...